Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

January 23, 2024 04:22 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਣਤੰਤਰ ਦਿਵਸ 'ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਅਤੇ ਸਰਕਟ ਹਾਊਸ ਪਟਿਆਲਾ ਅਤੇ ਇਨ੍ਹਾਂ ਦੇ ਨਾਲ ਲੱਗਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ।
26 ਜਨਵਰੀ 2024 ਤੱਕ ਜਾਰੀ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ 2024 ਦਾ ਰਾਜ ਪੱਧਰੀ ਸਮਾਗਮ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਗਵਰਨਰ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਕਈ ਹੋਰ ਮਹੱਤਵਪੂਰਣ ਵੀ.ਆਈ.ਪੀਜ ਦੇ ਤਸ਼ਰੀਫ਼ ਲਿਆਉਣ ਦੀ ਸੰਭਾਵਨਾ ਹੈ। ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਤੇ ਸਰਕਟ ਹਾਊਸ ਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਏਰੀਆ ਘੋਸ਼ਿਤ ਕੀਤਾ ਜਾਂਦਾ ਹੈ।

 

Have something to say? Post your comment