Friday, December 12, 2025

Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 25 ਜਨਵਰੀ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

January 23, 2024 05:54 PM
SehajTimes
ਮੋਹਾਲੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕਰੀਅਰ ਸੈਂਟਰ , ਐੱਸ. ਏ. ਐੱਸ ਨਗਰ, ਵਲੋਂ ਬੀਪੀਓ ਕਨਵਰਜੈਂਸ, ਆਈ ਪ੍ਰੋਸੈਸ ਜ਼ੀਕਿਤਸਾ, ਐਕਸਿਸ ਬੈਂਕ, ਅਲਾਇੰਸ ਗਰੁੱਪ, ਟੈਕ ਮਹਿੰਦਰਾ, ਸਟੋਕਸ ਵਿਦਵਾਨ, ਗਲੋਬ ਟੋਯੋਟਾ ਆਦਿ ਲਈ 25 ਜਨਵਰੀ, 2024 ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸ ਵਿੱਚ ਉਕਤ ਸਾਰੀਆਂ ਕੰਪਨੀਆਂ ਦੀ ਐੱਚ. ਆਰ ਟੀਮ ਦੁਆਰਾ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਉਮੀਦਵਾਰਾਂ ਦੀ ਵਾਕਿਨ ਇੰਟਰਵਿਊ ਕੀਤੀ ਜਾਵੇਗੀ। ਉਕਤ ਪਲੇਸਮੈਂਟ ਕੈਂਪ ਵਿੱਚ 18 ਸਾਲ ਤੋਂ ਵੱਧ ਉਮਰ ਦੇ ਉਮੀਦਵਾਰ ਜੋ 10 ਵੀਂ/12ਵੀਂ/ਆਈ. ਟੀ. ਆਈ./ਗ੍ਰੈਜੂਏਟ/ਪੋਸਟਗ੍ਰੈਜੂਏਟ ਅਤੇ ਨਰਸਿੰਗ(DMLT) ਹੋਣ ਭਾਗ ਲੈ ਸਕਦੇ ਹਨ।

ਡਿਪਟੀ ਡਾਇਰੈਕਟਰ, ਡੀ. ਬੀ. ਈ. ਈ. ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ. ਵੱਲੋਂ  ਰੋਜ਼ਗਾਰ ਦਫ਼ਤਰ ਵਿਖੇ ਹਰ ਵੀਰਵਾਰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ। ਜਿਸ ਵਿੱਚ ਦਸਵੀਂ, ਬਾਰਵੀਂ, ਆਈ. ਟੀ. ਆਈ., ਡਿਪਲੋਮਾ, ਗ੍ਰੈਜੂਏਟ, ਪੋਸਟਗ੍ਰੈਜੂਏਟ , ਨਰਸਿੰਗ(DMLT) ਆਦਿ ਲਈ ਵੱਖ ਵੱਖ ਕੰਪਨੀਆਂ ਹਿੱਸਾ ਲੈਂਦੀਆਂ ਹਨ। ਉਹਨਾਂ ਨੇ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਿਤ ਦਸਤਾਵੇਜ਼ਾਂ ਨਾਲ ਡੀ. ਬੀ. ਈ. ਈ. ਦੇ ਦਫ਼ਤਰ ਵਿੱਚ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀ.ਬੀ.ਈ.ਈ, ਵਿਖੇ ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ ਨਾਲ ਤਾਲਮੇਲ ਕਰ ਸਕਦੇ ਹਨ ਅਤੇ ਆਪਣੇ ਰਜ਼ਿਊਮ ਨੂੰ ਦਫ਼ਤਰ ਦੀ ਈ- ਮੇਲ ਆਈਡੀ - dbeeplacementssasnagar@gmail.com ਤੇ ਭੇਜ ਸਕਦੇ ਹਨ।

--

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ