Thursday, May 02, 2024

National

ਮੰਡੀਆਂ ਵਿਚ 7 ਕਰੋਨਾ ਟੀਕਾਕਰਨ ਕੈਂਪ ਲਗਾਏ: ਡਿਪਟੀ ਕਮਿਸ਼ਨਰ

April 19, 2021 03:46 PM
SehajTimes

ਬਰਨਾਲਾ : ਜ਼ਿਲਾ ਬਰਨਾਲਾ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕੋਵਿਡ 19 ਸੁਰੱਖਿਆ ਇਹਤਿਆਤਾਂ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਤੇ ਹੋਰ ਧਿਰਾਂ ਲਈ ਵਿਸ਼ੇਸ਼ ਕੈਂਪ ਲਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ।
 ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਮੰਡੀਆਂ ਵਿਚ ਸੈਨੇਟਾਈਜੇਸ਼ਨ ਅਤੇ ਸਮਾਜਿਕ ਦੂਰੀ ਲਈ ਮਾਰਕਿੰਗ ਤੋਂ ਇਲਾਵਾ ਮੰਡੀਆਂ ਵਿਚ ਟੀਕਾਕਰਨ ਕੈਂਪਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਹੋਇਆ ਹੈ ਤਾਂ ਜੋ ਕਰੋਨਾ ਮਹਾਮਾਰੀ ਦਾ ਟਾਕਰਾ ਕੀਤਾ ਜਾ ਸਕੇ।
    ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਪੰਜ ਮਾਰਕੀਟ ਕਮੇਟੀਆਂ ਅਧੀਨ ਮੰਡੀਆਂ ਵਿਚ ਟੀਕਾਕਰਨ ਕੈਂਪ ਲਾਏ ਜਾ ਚੁੱਕੇ ਹਨ। ਇਨਾਂ ਵਿਚ ਬਰਨਾਲਾ, ਤਪਾ, ਧਨੌਲਾ, ਭਦੌੜ ਤੇ ਮਹਿਲ ਕਲਾਂ ਦੀਆਂ ਅਨਾਜ ਮੰਡੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਮਾਰਕੀਟ ਕਮੇਟੀ ਦਫਤਰ ਬਰਨਾਲਾ ਅਤੇ ਸਬਜ਼ੀ ਮੰਡੀ ਬਰਨਾਲਾ ਸਮੇਤ 7 ਕੈਂਪ ਲਾਏ ਜਾ ਚੁੱਕੇ ਹਨ। ਇਨਾਂ ਕੈਂਪਾਂ ਵਿਚ ਕਿਸਾਨਾਂ, ਆੜਤੀਆਂ ਤੇ ਮਜ਼ਦੂਰਾਂ ਵੱਲੋਂ ਟੀਕਾਕਰਨ ਕਰਵਾਇਆ ਗਿਆ ਹੈ। ਉਨਾਂ ਕਿਹਾ ਕਿ ਆਉਦੇ ਦਿਨੀਂ ਵੀ ਅਜਿਹੇ ਕੈਂਪ ਲਾਏ ਜਾਣਗੇ ਤਾਂ ਜੋ ਕਰੋਨਾ ਮਹਾਮਾਰੀ ਤੋਂ ਬਚਾਅ ਕੀਤਾ ਜਾ ਸਕੇ।

Have something to say? Post your comment

 

More in National

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਪੰਜ ਮੌਤਾਂ

ਹਾਈਵੇਅ ਥੱਲੇ ਦੱਬਣ ਨਾਲ 6 ਵਿਆਹ ਵਾਲੇ ਮਹਿਮਾਨਾਂ ਦੀ ਮੌਤ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ 

ਕੇਜਰੀਵਾਲ ਨੂੰ ਜੇਲ੍ਹ ‘ਚ ਪਹਿਲੀ ਵਾਰ ਦਿੱਤੀ ਗਈ ਇਨਸੁਲਿਨ

ਮਹਾਕਾਲ ਮੰਦਿਰ ਦੇ ਇੱਕ ਹੋਰ ਪੁਜਾਰੀ ਦੀ ਮੌਤ

ਡੀਐਮਕੇ ਇੱਕ ਪਰਿਵਾਰਿਕ ਪਾਰਟੀ : ਮੋਦੀ

ਛੱਤੀਸਗੜ੍ਹ ’ਚ ਵਾਪਰਿਆ ਭਿਆਨਕ ਹਾਦਸਾ