Thursday, April 02, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਦਸਵੇਂ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲੇ ਅਤੇ ਸਾਹਿਤ ਉਤਸਵ-2024 ਦਾ ਪੋਸਟਰ ਜਾਰੀ

January 23, 2024 08:31 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪਬਲੀਕੇਸ਼ਨ ਬਿਊਰੋ ਅਤੇ ਪੰਜਾਬੀ ਵਿਭਾਗ ਵੱਲੋਂ 30 ਜਨਵਰੀ ਤੋਂ 03 ਫ਼ਰਵਰੀ 2024 ਤੱਕ ਚੱਲਣ ਵਾਲੇ 'ਪੁਸਤਕ ਮੇਲੇ ਅਤੇ ਸਾਹਿਤ ਉਤਸਵ' ਦਾ ਪੋਸਟਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਅਤੇ ਰਜਿਸਟਰਾਰ ਪ੍ਰੋਫੈਸਰ ਨਵਜੋਤ ਕੌਰ ਵੱਲੋਂ ਜਾਰੀ ਕੀਤਾ ਗਿਆ। ਇੱਥੇ ਇਹ ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦਾ ਇਹ ਪੰਜ-ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਆਪਣੀ ਵਿਲੱਖਣ ਪਛਾਣ ਬਣਾ ਚੁੱਕਾ ਹੈ। ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਗੁਰਮੁਖ ਸਿੰਘ ਅਤੇ ਪਬਲੀਕੇਸ਼ਨ ਬਿਊਰੋ ਦੇ  ਇੰਚਾਰਜ ਡਾ. ਪਰਮਜੀਤ ਕੌਰ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ 30 ਜਨਵਰੀ, 2024 ਨੂੰ ਉਦਘਾਟਨੀ ਸਮਾਰੋਹ ਸਵੇਰੇ 10:30 ਵਜੇ, ਪੰਡਾਲ ਵਾਲੀ ਮੁੱਖ ਸਟੇਜ ਵਿਖੇ ਆਰੰਭ ਹੋਵੇਗਾ। ਮੇਲੇ ਦਾ ਉਦਘਾਟਨ ਸ.ਗੁਰਮੀਤ ਸਿੰਘ ਖੁੱਡੀਆਂ, ਮਾਣਯੋਗ ਖੇਤੀਬਾੜੀ ਮੰਤਰੀ, ਪੰਜਾਬ ਸਰਕਾਰ ਕਰਨਗੇ। ਮੁੱਖ ਮਹਿਮਾਨ ਡਾ. ਸੁਰਜੀਤ ਪਾਤਰ ਹੋਣਗੇ ਅਤੇ ਮੁੱਖ ਭਾਸ਼ਣ ਡਾ.ਧਨਵੰਤ ਕੌਰ ਵੱਲੋਂ ਦਿੱਤਾ ਜਾਵੇਗਾ। ਇਸ ਉਦਘਾਟਨੀ ਸਮਾਰੋਹ ਦੇ ਵਿਸ਼ੇਸ਼ ਮਹਿਮਾਨ ਵਜੋਂ ਸ੍ਰੀ ਕਰਮਜੀਤ ਅਨਮੋਲ ਪ੍ਰਸਿੱਧ ਪੰਜਾਬੀ ਫ਼ਿਲਮ ਅਦਾਕਾਰ ਅਤੇ ਗਾਇਕ ਸ਼ਾਮਿਲ ਹੋਣਗੇ। ਮਾਣਯੋਗ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਦੀ ਪ੍ਰਧਾਨਗੀ ਹੇਠ ਹੋਣ ਵਾਲੇ ਇਸ ਸਮਾਗਮ ਵਿੱਚ ਧੰਨਵਾਦੀ ਸ਼ਬਦ ਡੀਨ ਭਾਸ਼ਾਵਾਂ ਪ੍ਰੋਫ਼ੈਸਰ ਰਾਜੇਸ਼ ਕੁਮਾਰ ਸ਼ਰਮਾ ਸਾਂਝੇ ਕਰਨਗੇ। ਇਸ ਮੇਲੇ ਵਿੱਚ ਸੌ ਤੋਂ ਵੱਧ ਪ੍ਰਕਾਸ਼ਕ ਸ਼ਾਮਿਲ ਹੋ ਰਹੇ ਹਨ। ਇਸ ਤੋਂ ਬਿਨਾਂ ਮੇਲੇ ਵਿੱਚ ਹਰ ਰੋਜ਼ ਚਾਰ ਸੈਸ਼ਨ ਰੂਬਰੂ, ਪੈਨਲ ਚਰਚਾ ਅਤੇ ਸੰਗੀਤਕ ਸ਼ਾਮ ਦੇ ਹੋਣਗੇ।

ਸਾਹਿਤ ਕਲਾ ਅਤੇ ਸੱਭਿਆਚਾਰ ਦੀਆਂ ਅਹਿਮ ਸਖਸ਼ੀਅਤਾਂ ਜਿਵੇਂ ਰਜਿੰਦਰ ਪਾਲ ਸਿੰਘ ਬਰਾੜ, ਆਤਮ ਰੰਧਾਵਾ, ਕਵੀ ਗੁਰਪ੍ਰੀਤ ਮਾਨਸਾ, ਨਲਨੀ ਮਲਹੋਤਰਾ, ਵਿਧੂ ਮੋਹਨ, ਮਨਦੀਪ ਕੌਰ, ਅਦਿੱਤਿਆ ਬਹਲ, ਮਹਾਜਨ ਚੱਕਰਵਰਤੀ, ਅਮਰਦੀਪ ਗਿੱਲ, ਜਸਦੀਪ, ਅਮਿਤੋਜ ਮਾਨ, ਹਮੀਰ ਸਿੰਘ,ਰਾਜੇਸ਼ ਕੁਮਾਰ ਸ਼ਰਮਾ, ਧਨੰਜੇ ਚੌਹਾਨ, ਕਿਰਨ ਕੁਮਾਰੀ ਹਰਪਿੰਦਰ ਰਾਣਾ, ਜ਼ੋਰਾਵਰ ਸਿੰਘ, ਜਗਦੀਪ ਸਿੰਘ,ਸਤੀਸ਼ ਕੁਮਾਰ ਵਰਮਾ, ਚਰਨਜੀਤ ਕੌਰ, ਬੂਟਾ ਸਿੰਘ ਬਰਾੜ, ਸਰਬਜੀਤ ਸਿੰਘ, ਜਸਵੰਤ ਜਫਰ, ਸੇਵਕ ਸਿੰਘ, ਈਸ਼ਵਰ ਦਿਆਲ ਗੌੜ, ਦਵਿੰਦਰ ਸ਼ਰਮਾ, ਬਲਦੇਵ ਧਾਲੀਵਾਲ, ਅਭਿਰਾਜ ਰਜਿੰਦਰ ਮਿਸ਼ਰ, ਨਾਟਕਕਾਰ ਪਾਲੀ ਭੁਪਿੰਦਰ, ਸੁਖਵਿੰਦਰ ਅੰਮ੍ਰਿਤ ਆਦਿ ਅਲੱਗ-ਅਲੱਗ ਬੈਠਕਾਂ ਵਿੱਚ ਵਿਚਾਰ ਸਾਂਝੇ ਕਰਨਗੇ।  ਪੋਸਟਰ ਜਾਰੀ ਕਰਨ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਨੇ ਸ਼ਮੂਲੀਅਤ ਕੀਤੀ। 

Have something to say? Post your comment

 

More in Malwa

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ-ਮਨੀਸ਼ ਸਿਸੋਦੀਆ

ਸਿਮਰਨ ਕੌਰ ਢਾਡਲੀ ਨੇ ਬਣਜਾਰੇ ਦੇ ਚਰਚਿਤ ਗੀਤ ‘ਬੈਰਣ’ ਲਈ ਇੱਕ ਰੂਹਾਨੀ ਵਰਸ ਕੀਤਾ ਜਾਰੀ

ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ: ਡਾ. ਜਗਦੀਪ ਸਿੰਘ

ਪਿੰਡ ਲੰਭਵਾਲੀ ਵਿਖੇ ਅੰਗਹੀਨਾ ਨੂੰ ਵੰਡਿਆ ਜਰੂਰੀ ਸਮਾਨ

ਕਾਂਗਰਸ ਅਤੇ ‘ਆਪ’ ਦੋਵਾਂ ਨੇ ਬੇਅਦਬੀ ’ਤੇ ਰਾਜਨੀਤੀ ਕੀਤੀ : ਸੁਖਬੀਰ ਸਿੰਘ ਬਾਦਲ

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਉਮੜੇ ਜਨ ਸੈਲਾਬ ਨੇ ਹਲਕਾ ਸਨੌਰ ਵਿੱਚ ਹਡਾਣਾ ਦੀ ਜਿੱਤ ਦੇ ਦਿੱਤੇ ਸੰਕੇਤ

ਮੇਆਰ ਦਾ ਨਿਵੇਕਲਾ ਉਪਰਾਲਾ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਪਟਿਆਲਾ ਹਾਰਟ ਇੰਸਟੀਚਿਊਟ ਆਇਆ ਅੱਗੇ; ਸ਼ਹਿਰ ਦੇ ਵਿਕਾਸ ਲਈ ਦਿੱਤਾ 9.92 ਲੱਖ ਦਾ ਚੈੱਕ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ