Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

15 ਫਰਵਰੀ ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਮਹੀਨਾ : ਡਿਪਟੀ ਕਮਿਸ਼ਨਰ

January 24, 2024 12:01 PM
SehajTimes

ਫ਼ਤਹਿਗੜ੍ਹ ਸਾਹਿਬ : ਆਮ ਲੋਕਾਂ ਨੂੰ ਵੱਧ ਰਹੇ ਸੜਕ ਹਾਦਸਿਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮੰਤਵ ਨਾਲ 15 ਫਰਵਰੀ ਤੱਕ ਸੜਕ ਸੁਰੱਖਿਆ ਮਾਂਹ ਮਨਾਇਆ ਜਾਵੇਗਾ ਤਾਂ ਜੋ ਸੜਕ ਹਾਦਸਿਆਂ ਵਿੱਚ ਜਾਂਦੀਆਂ ਅਨਮੋਲ ਮਨੁੱਖੀ ਜਾਨਾਂ ਨੂੰ ਰੋਕਿਆ ਜਾ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਸੜਕ ਸੁਰੱਖਿਆ ਮਾਂਹ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਾਂਹ ਦੌਰਾਨ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਛੋਟੀ ਉਮਰ ਤੋਂ ਹੀ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਹੋ ਕੇ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ।

          ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਟਰੈਫਿਕ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਸਕੂਲਾਂ, ਕਾਲਜਾਂ, ਬੱਸ ਸਟੈਂਡ, ਟਰੱਕ ਯੂਨੀਅਨ, ਟੈਂਪੂ ਯੂਨੀਅਨਾਂ ਵਿਖੇ ਜਾਗਰੂਕਤਾ ਕੈਂਪ ਲਗਾਏ ਜਾਣਗੇ ਤੇ ਸਿਹਤ ਵਿਭਾਗ ਵੱਲੋਂ ਸਕੂਲੀ ਬੱਸਾਂ ਤੇ ਜਨਤਕ ਵਾਹਨਾਂ ਦੇ ਡਰਾਈਵਰਾਂ ਦੀ ਨਜ਼ਰ ਚੱਕ ਕਰਨ ਵਾਸਤੇ ਮੈਡੀਕਲ ਕੈਂਪ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੜਕੀ ਦੁਰਘਟਨਾਵਾਂ ਅੱਜ ਇੱਕ ਗੰਭੀਰ ਮੁੱਦਾ ਬਣ ਕੇ ਸਾਹਮਣੇ ਆ ਰਿਹਾ ਹੈ ਅਤੇ ਅਕਸਰ ਸੜਕ ਹਾਦਸੇ ਟਰੈਫਿਕ ਨਿਯਮਾਂ ਦੀ ਅਣਦੇਖੀ ਕਾਰਨ ਹੀ ਵਾਪਰਦੇ ਹਨ ਇਸ ਲਈ ਇਸ ਮਾਂਹ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਮਿਲ ਕੇ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਸਟਰੀਟ ਲਾਇਟਾਂ ਚਾਲੂ ਰੱਖਣ ਵਿੱਚ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਆਦੇਸ਼ ਵੀ ਦਿੱਤੇ ਕਿ ਜੀ.ਟੀ. ਰੋਡ ਸਮੇਤ ਮੁੱਖ ਸੜਕਾਂ ਤੇ ਬਣਾਏ ਅਣ-ਅਧਿਕਾਰਤ ਕੱਟਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ। ਉਨ੍ਹਾਂ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੀ.ਟੀ. ਰੋਡ ਤੇ ਗਲਤ ਸਾਇਡ ਤੋਂ ਆਉਣ ਵਾਲੇ ਵਾਹਨਾਂ ਤੇ ਓਵਰ ਲੋਡਿੰਗ ਵਾਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਵਾਹਨਾਂ ਕਾਰਨ ਸੜਕੀ ਹਾਦਸੇ ਨਾ ਵਾਪਰ ਸਕਣ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲੀ ਬੱਚਿਆਂ ਦੇ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਭਾਸ਼ਣ, ਲੇਖ ਲਿਖਣ ਤੇ ਪੋਸਟਰ ਮੇਕਿੰਗ ਆਦਿ ਦੇ ਮੁਕਾਬਲੇ ਕਰਵਾਏ ਜਾਣ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ, ਸਹਾਇਕ ਕਮਿਸ਼ਨਰ ਸ਼੍ਰੀਮਤੀ ਮਨਦੀਪ ਕੌਰ, ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ, ਡੀ.ਡੀ.ਪੀ.ਓ. ਸ਼੍ਰੀ ਹਿਤੇਨ ਕਪਿਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ