Thursday, May 16, 2024

Chandigarh

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਤਿਮਾਹੀ ਮੀਟਿੰਗ ਹੋਈ

January 24, 2024 01:18 PM
SehajTimes

ਮੋਹਾਲੀ : ਸ੍ਰੀ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਅਧੀਨ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਤਿਮਾਹੀ ਮੀਟਿੰਗ ਕੀਤੀ ਗਈ, ਜਿਸ ਵਿਚ ਸ਼੍ਰੀ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-1, ਐਸ.ਏ.ਐਸ.ਨਗਰ, ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ਼੍ਰੀ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਐਸ.ਏ.ਐਸ. ਨਗਰ, ਸ੍ਰੀ ਇੰਦਰ ਪਾਲ, ਸੀ.ਐਮ.ਐਫ.ਓ. ਐਸ.ਏ.ਐਸ. ਨਗਰ, ਸ਼੍ਰੀਮਤੀ ਰੁਪਿੰਦਰਦੀਪ ਕੌਰ, ਡੀ.ਐਸ.ਪੀ. (ਹੈੱਡਕੁਆਟਰ), ਐਸ.ਏ.ਐਸ. ਨਗਰ, ਸ਼੍ਰੀ ਸਤਨਾਮ ਸਿੰਘ, ਜਿਲ੍ਹਾ ਅਟਾਰਨੀ, ਐਸ.ਏ.ਐਸ. ਨਗਰ, ਸ੍ਰੀ ਐਸ.ਕੇ. ਸਿਨਹਾ, ਵਕੀਲ ਅਤੇ ਸ਼੍ਰੀ ਜਸਪਾਲ ਸਿੰਘ ਦੱਪਰ, ਚੇਅਰਮੈਨ, ਐਕਹਾਕ ਕਮੇਟੀ, ਬਾਰ ਐਸੋਸੀਏਸ਼ਨ, ਐਸ.ਏ.ਐਸ. ਨਗਰ ਨੇ ਸਿ਼ਰਕਤ ਕੀਤੀ।
      ਇਸ ਮੀਟਿੰਗ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਮੁਲਅੰਕਣ ਕੀਤਾ ਗਿਆ। ਸ੍ਰੀ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਪਿਛਲੀ ਤਿਮਾਹੀ ਦੌਰਾਨ 405 ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਜੁਡੀਸ਼ੀਅਲ ਅਧਿਕਾਰੀਆਂ ਵਲੋਂ 297 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ ਤਾਂ ਜੋ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਦਾ ਮੌਕਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਮਾਨਯੋਗ ਸੁਪਰੀਮ ਕੋਰਟ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ, ਗ੍ਰਿਫਤਾਰੀ ਸਮੇਂ ਅਤੇ ਰਿਮਾਂਡ ਸਟੇਜ਼ ਤੇ ਅਧਿਕਾਰਾਂ ਸਬੰਧੀ ਪੁਲਿਸ ਦੇ ਤਫ਼ਤੀਸ਼ੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ, 2015 ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵੱਖ-ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 09.03.2024 ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਵਿਚ ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜੀ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।

Have something to say? Post your comment

 

More in Chandigarh

ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਤਾਇਨਾਤ

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀ ਸੀ ਆਸ਼ਿਕਾ ਜੈਨ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕੀਤੇ ਕਾਬੂ 

ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ : ਸਿਬਿਨ ਸੀ 

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ 'ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

ਛੋਟਾ ਥਾਣੇਦਾਰ ਵੱਢੀ ਲੈਂਦਾ ਰੰਗੇ ਹੱਥੀਂ ਕਾਬੂ

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ