Sunday, January 25, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾ

Malwa

ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਪੰਜਾਬ ਉਰਦੂ ਅਕਾਦਮੀ ਵਿਖੇ ਇੱਕ ਰੋਜਾ ਸੈਮੀਨਾਰ ਦਾ ਆਯੋਜਨ

January 24, 2024 02:10 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਦਿਵਿਗਜਨਾ ਨੂੰ ਉਹਨਾ ਦੀ ਰੋਜ਼ਾਨਾ ਜ਼ਿੰਦਗੀ ਜਿਉਣ ਦੇ ਸਮਰੱਥ ਬਣਾਉਣ ਲਈ ਅਤੇ ਆਪਣੀ ਦਿਨ ਚਰਿਆ ਨਾਲ ਨਜਿੱਠਣ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਦਿਵਿਆਗਜਨ ਨੂੰ ਆਪਣੀ ਜ਼ਿੰਦਗੀ ਵਿੱਚ ਸਮਰੱਥ ਬਣ ਸਕਣ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਪੰਜਾਬ ਉਰਦੂ ਅਕਾਦਮੀ ਵਿਖੇ ਆਯੋਜ਼ਿਤ ਇੱਕ ਰੋਜਾ ਸੈਮੀਨਾਰ ਦੌਰਾਨ ਕੀਤਾ । ਉਨ੍ਹਾਂ ਕਿਹਾ ਪ੍ਰੇਰਿਤ ਕਰਦਿਆ ਕਿਹਾ ਕਿ ਸਰਕਾਰ ਵਲੋਂ ਦਿਵਿਆਗਜਨ ਲਈ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪੁਜਦਾ ਕਰਨ ਲਈ ਯੋਗ ਉਪਰਾਲੇ ਕਰਨੇ ਚਾਹੀਦੇ ਹਨ । ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਜ਼ਿਲ੍ਹੇ ਦੇ ਕਰੀਬ 4708 ਦਿਵਿਆਗਜਨਾਂ ਨੂੰ 70,6200 ਰੁਪਏ ਵੱਖ ਵੱਖ ਲੋਕ ਭਲਾਈ ਸਕੀਮਾਂ ਤਹਿਤ ਤਕਸੀਮ ਕੀਤੇ ਜਾ ਚੁੱਕੇ ਹਨ । ਜ਼ਿਲ੍ਹਾ ਸਪੈਸਲ ਅਜੂਕੇਟਰ ਡਾ ਰਜਵਾਨ, ਮੁਹੰਮਦ ਰਾਸ਼ੀਦ, ਸਹਾਇਕ ਪ੍ਰੈਫੈਸ਼ਰ ਡਾ ਹਰਪਾਲ ਕੌਰ ਨੇ ਦਿਵਿਆਂਗਜਨਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ । ਸੈਮੀਨਾਰ ਵਿੱਚ ਆਗਨਵਾੜੀ ਵਰਕਰ ,ਸੁਪਰਵਾਈਜਰ, ਏ.ਐਨ.ਐਮ,ਆਈ.ਪੀ .ਆਰ.,ਟੀ .ਸੀ ਅਧਿਕਾਪਕਾਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਆ ਨੇ ਭਾਗ ਲਿਆ ਜਿਨ੍ਹਾਂ ਨੂੰ ਦਿਵਿਆਂਗਜਨਾਂ ਨੂੰ ਮਿਲਣ ਵਾਲੀਆ ਸਰਕਾਰੀ ਸਹੂਲਤਾਵਾਂ ਬਾਰੇ ਜਾਣੂ ਕਰਵਾਇਆ । ਜ਼ਿਲ੍ਹਾ ਸਮਾਜਿਕ ਸੁਰੱਖਿਆ ਡਾ ਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ ਇਸ ਸੈਮੀਨਾਰ ਰਾਹੀਂ ਸਾਮਜ ਦੇ ਦਿਵਿਆਗ ਵਰਗ ਨੂੰ ਸਰਕਾਰੀ ਲਾਭ ਦਵਾਉਣ ਲਈ ਵੱਖ ਵੱਖ ਦਫ਼ਤਰਾਂ ਦੇ ਫੀਲਡ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਹਰ ਦਿਵਿਆਂਗ ਵਿਅਕਤੀ ਲਈ ਦਿਵਿਆਂਗ ਵਿਲੱਖਣ ਪਹਿਚਾਣ ਕਾਰਡ ਬਣਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਨਾ ਕੇਵਲ ਇੱਕ ਸਰਕਾਰੀ ਪਛਾਣ ਪੱਤਰ ਹੈ ਬਲਕਿ ਇਹ ਉਨ੍ਹਾਂ ਦੀ ਵਿਲੱਖਣਤਾ ਨੂੰ ਪੇਸ਼ ਕਰਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਰਾਹੀਂ ਦਿਵਿਆਂਗਜਨਾਂ ਲਈ ਚਲਾਈ ਜਾਣ ਵਾਲੀਆ ਵੱਖ ਵੱਖ ਸੇਵਾਵਾਂ ਲੈਣ ਲਈ ਇਹ ਕਾਰਡ ਸਹਾਇਕ ਹੈ। ਵਧੇਰੇ ਜਾਣਕਾਰੀ ਲਈ ਆਪਣੇ ਨੇੜੇ ਦੇ ਐਸ.ਐਮ.ਓ ਦਫ਼ਤਰ, ਸਿਵਲ ਸਰਜਨ ਦਫ਼ਤਰ, ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫ਼ਤਰ ਜਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਦਫ਼ਤਰ ਤੋਂ ਜਾਣਕਾਰੀ ਲੈ ਸਕਦੇ ਹਨ

Have something to say? Post your comment