Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

January 24, 2024 03:30 PM
SehajTimes
ਚੰਡੀਗੜ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿੱਜੀ ਬੈਂਕ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਬਿਆਨ ਦਰਜ ਕਰਵਾਇਆ ਕਿ ਉਹ ਪੱਖੋਵਾਲ ਰੋਡ ਲੁਧਿਆਣਾ ਵਿਖੇ 'ਸਿਲਵਰ ਮੋਡ ਫੈਸ਼ਨ' ਦੇ ਨਾਮ ਹੇਠ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਰ.ਬੀ.ਆਈ. ਦੀ ਗ੍ਰੈਂਡ ਐਮਰਜੈਂਸੀ ਕ੍ਰੈਡਿਟ ਲਾਈਨ (ਜੀ.ਈ.ਸੀ.ਐਲ.) ਸਕੀਮ ਅਧੀਨ ਉਪਰੋਕਤ ਆਈ.ਡੀ.ਐਫ.ਸੀ. ਬੈਂਕ ਤੋਂ 30.9.2020 ਨੂੰ 4 ਸਾਲਾਂ ਲਈ 13,32,379 ਰੁਪਏ ਦਾ ਕਰਜ਼ਾ ਲਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਕਰਜ਼ ਦੀ ਸਾਰੀ ਰਕਮ/ਕਿਸ਼ਤਾਂ ਅਦਾ ਕਰਕੇ ਆਪਣਾ ਲੋਨ ਖਾਤਾ ਬੰਦ ਕਰਵਾਉਣ ਲਈ ਉਕਤ ਕੁਲੈਕਸ਼ਨ ਮੈਨੇਜਰ ਨਾਲ ਸੰਪਰਕ ਕੀਤਾ। ਕੁਲੈਕਸ਼ਨ ਮੈਨੇਜਰ ਨਾਲ ਗੱਲਬਾਤ ਤੋਂ ਬਾਅਦ ਉਸ ਨੇ ਕਰਜ਼ ਦੀ ਸਾਰੀ ਰਕਮ ਅਦਾ ਕਰ ਦਿੱਤੀ ਪਰ ਫਿਰ ਵੀ ਉਸ ਦਾ ਕਰਜ਼ੇ ਵਾਲਾ ਖਾਤਾ ਬੰਦ ਨਹੀਂ ਕੀਤਾ ਗਿਆ। ਇਸ ਸਬੰਧੀ ਜਦੋਂ ਉਹ ਉਕਤ ਕੁਲੈਕਸ਼ਨ ਮੈਨੇਜਰ ਨੂੰ ਮਿਲਿਆ ਤਾਂ ਉਸ ਨੇ ਬੈਂਕ ਦੇ ਸੀਨੀਅਰ ਅਧਿਕਾਰੀਆਂ ਤੋਂ ਇਹ ਖਾਤਾ ਬੰਦ ਕਰਵਾਉਣ ਬਦਲੇ ਉਸ ਤੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਦੋਸ਼ੀ ਕੁਲੈਕਸ਼ਨ ਮੈਨੇਜਰ ਇੱਕ ਬੈਂਕ ਕਰਮਚਾਰੀ ਹੈ, ਇਸ ਲਈ ਬੈਂਕਿੰਗ ਰੈਗੂਲੇਸ਼ਨ ਐਕਟ 1946 ਦੀ ਧਾਰਾ 46-ਏ ਅਨੁਸਾਰ ਉਹ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਜਨਤਕ ਸੇਵਕ ਹੈ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਰੇਂਜ ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੈਂਕ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਉਸਦੀ ਦੁਕਾਨ ਵਿੱਚ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਦੋਸ਼ੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ