Wednesday, December 17, 2025

Chandigarh

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

January 24, 2024 04:02 PM
SehajTimes
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ  ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿੱਚ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ  ਨਾਲ ਮੀਟਿੰਗ ਕਰਦਿਆਂ ਕੋਆਪਰੇਟਿਵ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਦਿੱਤੇ।
 
 ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਯੂਨੀਅਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਯੂਨੀਅਨ ਦੇ ਨੁਮਾਇੰਦਿਆਂ ਵੱਲੋ  ਸਭਾਵਾਂ ਵਿੱਚ ਸਟਾਫ ਦੀ ਭਰਤੀ, ਸਭਾਵਾਂ ਵਿੱਚ ਖਾਦ ਦੇ ਮਾਰਜਨ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ। ਡਾ.ਬਲਜੀਤ ਕੌਰ ਨੇ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।ਡਾ.ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸ ਮੌਕੇ  ਕੋਆਪਰੇਟਿਵ ਸੁਸਾਇਟੀਜ਼ ਦੇ  ਰਜਿਸਟਰਾਰ ਵਿਮਲ ਕੁਮਾਰ ਸੇਤੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ