Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ 

January 24, 2024 04:07 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਹੈੱਡਕੁਆਰਟਰ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਅਤੇ ਸਾਰੇ ਸਥਾਨਾਂ ‘ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ 20000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਜ ਵਿੱਚ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ। ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨਿੱਜੀ ਤੌਰ 'ਤੇ ਗਣਤੰਤਰ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਮੰਤਵ ਲਈ ਉਨ੍ਹਾਂ ਵੱਲੋਂ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸਾਰੇ ਸਥਾਨਾਂ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ।
 
ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਜੂਦ ਰਹਿ ਕੇ ਆਪੋ-ਆਪਣੇ ਸਬੰਧਤ ਸਥਾਨਾਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਗਜ਼ਟਿਡ ਅਫ਼ਸਰਾਂ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼.) ਨੂੰ ਵੀ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ 'ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਆਈ.ਜੀ.ਪੀ. ਨੇ ਦੱਸਿਆ ਕਿ ਡੀਜੀਪੀ ਪੰਜਾਬ ਨੇ ਸੂਬੇ ਭਰ ਵਿੱਚ ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਵਿਆਪਕ ਚੈਕਿੰਗ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ, ਅੰਤਰ-ਜ਼ਿਲ੍ਹਾ ਅਤੇ ਸ਼ਹਿਰੀ ਸੀਮਾਵਾਂ ਨੂੰ ਸੀਲ ਕਰਨ ਸਬੰਧੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਵੀ ਸ਼ੱਕੀ ਲਗਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਲੋਕ 112 ਹੈਲਪਲਾਈਨ ਨੰਬਰ 'ਤੇ ਪੁਲਿਸ ਨੂੰ ਸੂਚਨਾ ਦੇ ਸਕਦੇ ਹਨ। ਇਸ ਦੇ ਨਾਲ ਹੀ ਸੀਪੀਜ਼/ਐਸਐਸਪੀਜ਼ ਨੂੰ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਸਰਚ ਆਪਰੇਸ਼ਨ (ਸੀਏਐਸਓ) ਕਰਨ ਅਤੇ ਬਾਜ਼ਾਰਾਂ, ਸਰਕਾਰੀ ਇਮਾਰਤਾਂ ਅਤੇ ਧਾਰਮਿਕ ਸਥਾਨਾਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ