Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬੂਥ ਬਦਲਣ ਨੂੰ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਸਹਿਮਤੀ 

January 24, 2024 04:54 PM
SehajTimes
ਮੋਹਾਲੀ : ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਰਾਜ ਐੱਸ. ਤਿੜਕੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਹਨਾਂ ਸ਼ਹਿਰੀ ਖੇਤਰਾਂ ਦਾ ਨਿਰੀਖਣ ਕੀਤਾ ਜਾਣਾ ਹੈ, ਜਿਥੇ ਸਮੂਹ ਹਾਊਸਿੰਗ ਸੁਸਾਇਟੀਆਂ ਅਤੇ ਬਹੁਮੰਜ਼ਲੀ ਰਿਹਾਇਸ਼ੀ ਇਮਾਰਤਾਂ ਕੋਲ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾ ਸਕਣ। ਇਸ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫ਼ਸਰ 112 ਵੱਲੋਂ ਹਾਈਟ ਰਾਈਜ਼ ਸੁਸਾਇਟੀਜ਼ ਵਿੱਚ ਬੂਥ ਸਥਾਪਤ ਕਰਨ ਲਈ ਪ੍ਰਪੋਜ਼ਲ ਪ੍ਰਾਪਤ ਹੋਇਆ ਹੈ। ਇਹਨਾਂ ਥਾਵਾਂ ਉੱਤੇ ਬੂਥ ਬਨਣ ਨਾਲ ਵੋਟਿੰਗ ਫ਼ੀਸਦ ਵੱਧ ਸਕਦੀ ਹੈ ਪਰ ਬੂਥ ਨੰਬਰ ਓਹੀ ਰਹੇਗਾ। ਕੇਵਲ ਸਥਾਨ ਬਦਲ ਜਾਵੇਗਾ। ਇਹ ਬੂਥ ਸਥਾਪਤ ਕਰਨ ਸਬੰਧੀ ਪ੍ਰਪੋਜ਼ਲ ਭਾਰਤ ਚੋਣ ਕਮਿਸ਼ਨ ਨੂੰ ਭੇਜਣ ਲਈ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। 
 
 
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 112-ਡੇਰਾਬੱਸੀ ਵਿੱਚ ਉੱਚੀਆਂ ਰਿਹਾਇਸ਼ੀ ਇਮਾਰਤਾਂ ਸਬੰਧੀ ਜਿਹੜੇ ਬੂਥ ਬਦਲੇ ਜਾਣੇ ਹਨ, ਉਹਨਾਂ ਵਿੱਚ 34. ਵਿਜ਼ਡਮ ਪ੍ਰੀ ਸਕੂਲ, ਪੀਰ ਮੁਛੱਲਾ, 35. ਵਿਜ਼ਡਮ ਪ੍ਰੀ ਸਕੂਲ, ਪੀਰ ਮੁਛੱਲਾ ਅਤੇ 36. ਸਰਕਾਰੀ ਐਲੀਮੈਂਟਰੀ ਸਕੂਲ, ਪੀਰ ਮੁਛੱਲਾ ਸ਼ਾਮਲ ਹਨ। ਜਿੱਥੇ ਇਹ ਬੂਥ ਤਬਦੀਲ ਹੋਣੇ ਹਨ, ਉਹਨਾਂ ਵਿੱਚ 34 ਸਰਕਾਰੀ ਐਲੀਮੈਂਟਰੀ ਸਕੂਲ, ਪੀਰ ਮੁਛੱਲਾ, 35. ਮੈਡੀਟੇਸ਼ਨ ਹਾਲ, ਤਿਸ਼ਲਾ ਪਲੱਸ ਹੋਮ ਸੁਸਾਇਟੀ, ਪੀਰ ਮੁਛੱਲਾ ਅਤੇ  36. ਮੇਨਟੀਨੈਂਸ ਆਫਿਸ ਆਫ ਬਾਲੀਵੁੱਡ ਹਾਈਟ ਆਈ ਸੁਸਾਇਟੀ, ਪੀਰ ਮੁਛੱਲਾ ਸ਼ਾਮਲ ਹਨ। 
 
 
ਮੀਟਿੰਗ ਦੌਰਾਨ ਇਸ ਪ੍ਰਸਤਾਵ ਨੂੰ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਸਹਿਮਤੀ ਦਿੱਤੀ ਗਈ। ਮੀਟਿੰਗ ਵਿੱਚ ਐੱਸ ਡੀ ਐਮ ਮੋਹਾਲੀ ਚੰਦਰ ਜੋਤੀ ਸਿੰਘ, ਸ੍ਰੀ ਅਮਰਜੀਤ ਸਿੰਘ, ਆਮ ਆਦਮੀ ਪਾਰਟੀ,  ਸ੍ਰੀ ਹਰਕੇਸ ਚੰਦ ਸ਼ਰਮਾ, ਕਾਂਗਰਸ ਪਾਰਟੀ, ਸ੍ਰੀ ਰੌਸ਼ਨ ਕੁਮਾਰ, ਭਾਰਤੀ ਜਨਤਾ ਪਾਰਟੀ, ਸ੍ਰੀ ਜਸਮੀਰ ਲਾਲ, ਕਾਂਗਰਸ ਪਾਰਟੀ, ਸ੍ਰੀ ਮਨਜੀਤ ਸਿੰਘ ਸਿੰਘ, ਸ਼ੋ੍ਮਣੀ ਅਕਾਲੀ ਦਲ, ਸ੍ਰੀ ਬਲਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਅਤੇ ਸ੍ਰੀ ਸੁਖਦੇਵ ਸਿੰਘ, ਬਹੁਜਨ ਸਮਾਜ ਪਾਰਟੀ ਸ਼ਾਮਲ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ