Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਰਹਿੰਦ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਰੀਹਰਸਲ

January 24, 2024 04:59 PM
SehajTimes

ਫ਼ਤਹਿਗੜ੍ਹ ਸਾਹਿਬ : 75ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਉਹ ਪਰੇਡ ਦਾ ਨਰੀਖਣ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਬੰਧੀ ਹੋਈ ਫੁੱਲ ਡਰੈਸ ਰਿਹਰਸਲ ਵਿੱਚ ਭਾਗ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮਹਾਨ ਸੁਤੰਤਰਤਾ ਸੰਗਰਾਮੀ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ਸਰਕਾਰੀ ਵਿਭਾਗਾਂ ਵੱਲੋਂ ਵਿਕਾਸ ਨਾਲ ਸਬੰਧਤ ਝਾਕੀਆਂ ਵੀ ਕੱਢੀਆਂ ਜਾਣਗੀਆਂ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮਾਗਮ ਵਿੱਚ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਅੰਗਹੀਣਾਂ ਨੂੰ ਟਰਾਈ ਸਾਇਕਲ ਦਿੱਤੇ ਜਾਣਗੇ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ। ਫੁੱਲ ਡਰੈਸ ਰਿਹਰਸਲ ਦੌਰਾਨ ਏ.ਡੀ.ਸੀ. ਨੇ ਪਰੇਡ ਦਾ ਨਰੀਖਣ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਐਸ.ਪੀ. ਸ਼੍ਰੀ ਚੰਦ ਸਿੰਘ ਨੇ ਏ.ਡੀ.ਸੀ. ਨੂੰ ਐਸਕਾਰਟ ਕੀਤਾ ਅਤੇ ਡੀ.ਐਸ.ਪੀ. ਰਾਜ ਕੁਮਾਰ ਦੀ ਅਗਵਾਈ ਹੇਠ ਪਰੇਡ ਤੇ ਮਾਰਚ ਪਾਸਟ ਦਾ ਆਯੋਜਨ ਕੀਤਾ ਗਿਆ । ਫੁੱਲ ਡਰੈਸ ਰਿਹਰਸਲ ਮੌਕੇ ਪਰੇਡ ਵਿੱਚ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ ਤੇ ਪੰਜਾਬ ਹੋਮ ਗਾਰਡਜ਼ ਅਤੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਵਿੰਗ ਦੀਆਂ ਟੀਮਾਂ ਨੇ ਭਾਗ ਲਿਆ। ਜਦੋਂ ਕਿ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਦੇ ਬੈਂਡ ਨੇ ਸ਼ਾਨਦਾਰ ਧੁਨਾਂ ਨਾਲ ਮਾਹੌਲ ਨੂੰ ਸੰਗੀਤਮਈ ਕੀਤਾ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੌਰਾਨ ਬਾਲਕ ਯੀਸ਼ੂ ਕਾਨਵੈਂਟ ਸਕੂਲ ਸਰਹਿੰਦ, ਸੈਫਰਨ ਸਿਟੀ ਕਾਲਜ਼, ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆਂ ਸਕੂਲ ਸਰਹਿੰਦ, ਮੰਡੀ,  ਪੇਸ਼ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਗਿੱਧੇ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ, ਸੰਤ ਫਰੀਦ ਸਕੂਲ ਅਮਲੋਹ, ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ, ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ, ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖਾਲਸਾ ਸਕੂਲ ਹਮਾਂਯੂਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਸੀ ਪਠਾਣਾ, ਜੀਸਸ ਸੇਵੀਅਰ ਸਕੂਲ ਸਮਸ਼ੇਰ ਨਗਰ, ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਜ਼ੋਰਾਵਰ ਸਿੰਘ, ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਤੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਤੇ ਪੰਜਾਬ ਦੇ ਲੋਕ ਨਾਚ ਗਿੱਧੇ ਤੇ ਭੰਗੜੇ ਦੀ  ਪੇਸ਼ਕਾਰੀ ਕੀਤੀ। ਫੁੱਲ ਡਰੈੱਸ ਰੀਹਰਸਲ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ਼੍ਰੀਮਤੀ ਮਨਦੀਪ ਕੌਰ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਕੁਮਾਰ ਰਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ