Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੀ.ਐਚ.ਸੀ. ਬੂਥਗੜ੍ਹ ਵਿਖੇ ਅਧਿਆਪਕਾਂ ਤੇ ਆਂਗਨਵਾੜੀ ਵਰਕਰਾਂ ਨੂੰ ਦਿਤੀ ਸਿਖਲਾਈ 

January 24, 2024 05:39 PM
SehajTimes
ਬੂਥਗੜ੍ਹ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਅਧਿਆਪਕਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਆਇਰਨ ਅਤੇ ਫ਼ੋਲਿਕ ਐਸਿਡ ਦੀਆਂ ਗੋਲੀਆਂ ਬੱਚਿਆਂ ਨੂੰ ਦੇਣ ਸਬੰਧੀ ਦੋ ਦਿਨਾਂ ਬਲਾਕ ਪੱਧਰੀ ਸਿਖਲਾਈ ਦਿਤੀ ਗਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਕਿਹਾ ਕਿ ਮਾਪਿਆਂ ਤੋਂ ਬਾਅਦ ਅਧਿਆਪਕ ਹੀ ਬੱਚਿਆਂ ਨਾਲ ਵੱਧ ਸਮਾਂ ਬਿਤਾਉਂਦੇ ਹਨ ਅਤੇ ਉਨ੍ਹਾਂ ਨਾਲ ਗੂੜ੍ਹੀ ਸਾਂਝ ਪਾ ਸਕਦੇ ਹਨ। ਇਸ ਤਰ੍ਹਾਂ ਬੱਚਿਆਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਅਧਿਆਪਕਾਂ ਦੀ ਵੀ ਕਾਫ਼ੀ ਜ਼ਿੰਮੇਵਾਰੀ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਅਤੇ ਆਂਗਨਵਾੜੀ ਵਰਕਰ ਮੋਬਾਈਲ ਹੈਲਥ ਟੀਮਾਂ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਦੇ ਨਾਲ-ਨਾਲ ਅਪਣੇ ਤੌਰ ਤੇ ਵੀ ਬੱਚਿਆਂ ਦੀ ਸਿਹਤ ਪਰਖਦੇ ਰਹਿਣ ਅਤੇ ਜੇ ਬੱਚਿਆਂ ਅੰਦਰ ਕਿਸੇ ਤਰ੍ਹਾਂ ਦੀ ਬੀਮਾਰੀ ਦੇ ਲੱਛਣ ਨਜ਼ਰ ਪੈਂਦੇ ਹਨ ਤਾਂ ਤੁਰੰਤ ਸਿਹਤ ਟੀਮਾਂ ਨੂੰ ਜਾਣਕਾਰੀ ਦਿਤੀ ਜਾਵੇ।
 
 
ਡਾ. ਵਿਕਾਸ ਰਣਦੇਵ ਨੇ ਅਪਣੇ ਸੰਬੋਧਨ ਵਿਚ ਦਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਲੰਮੇ ਸਮੇਂ ਸਮੇਂ ਤੋਂ ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕ੍ਰਮ ਸਫ਼ਲਤਾ ਨਾਲ ਚਲਾਇਆ ਜਾ ਰਿਹਾ ਹੈ ਜਿਸ ਤਹਿਤ 0 ਤੋਂ 18 ਸਾਲ ਦੇ ਸਰਕਾਰੀ, ਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿਚ ਦਾਖ਼ਲ ਬੱਚਿਆਂ ਨੂੰ ਖ਼ੂਨ ਦੀ ਕਮੀ ਤੋਂ ਬਚਾਉਣ ਲਈ ਆਇਰਨ ਅਤੇ ਫ਼ੋਲਿਕ ਐਸਿਡ ਦੀਆਂ ਗੋਲੀਆਂ ਅਤੇ ਸਿਰਪ ਦਿਤਾ ਜਾਂਦਾ ਹੈ। ਇਸ ਤੋਂ ਇਲਾਵਾ ਪੇਟ ਦੇ ਕੀੜੇ ਮਾਰਨ ਲਈ ਅਲਬੈਂਡਾਜ਼ੋਲ ਦੀਆਂ ਗੋਲੀਆਂ ਅਤੇ ਸਿਰਪ ਦਿਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਦਾ ਮੰਤਵ ਹੈ ਕਿ ਅਧਿਆਪਕਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਇਸ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿਤੀ ਜਾ ਸਕੇ ਤਾਂਕਿ ਉਹ ਸਕੂਲੀ ਬੱਚਿਆਂ ਦੀ ਤੰਦਰੁਸਤੀ ਯਕੀਨੀ ਬਣਾ ਸਕਣ। ਉਨ੍ਹਾਂ ਦਸਿਆ ਕਿ ਸਿਹਤ ਵਿਭਾਗ ਵਲੋਂ ਇਕ ਹੋਰ ਪ੍ਰੋਗਰਾਮ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਵੀ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਸਕੂਲੀ ਬੱਚਿਆਂ ਦੀਆਂ ਕਈ ਬੀਮਾਰੀਆਂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦਸਿਆ ਕਿ ਸਿਹਤ ਵਿਭਾਗ ਦੀਆਂ ਮੋਬਾਈਲ ਹੈਲਥ ਟੀਮਾਂ ਵੱਖ ਵੱਖ ਸਕੂਲਾਂ ਵਿਚ ਜਾ ਕੇ ਜਾਂਚ ਦਾ ਕੰਮ ਕਰਦੀਆਂ ਹਨ ਅਤੇ ਲੋੜ ਪੈਣ ’ਤੇ ਬੱਚਿਆਂ ਨੂੰ ਵੱਡੇ ਹਸਪਤਾਲਾਂ ਵਿਚ ਵੀ ਭੇਜਦੀਆਂ ਹਨ। ਟਰੇਨਿੰਗ ਦੌਰਾਨ ਅਧਿਆਪਕਾਂ ਅਤੇ ਆਂਗਨਵਾੜੀ ਵਰਕਰਾਂ ਦੇ ਵੱਖ ਵੱਖ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਵੀ ਦਿਤੇ ਗਏ। ਇਸ ਮੌਕੇ ਡਾ. ਅਰੁਣ ਬਾਂਸਲ, ਡਾ. ਪਿ੍ਰਯੰਕਾ, ਡਾ. ਰੋਹਿਨੀ, ਡਾ. ਸੁਬਿਨ, ਟਰੇਨਿੰਗ ਕੋਆਰਡੀਨੇਟਰ ਬਲਜਿੰਦਰ ਸੈਣੀ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ