Wednesday, September 17, 2025

Malwa

ਗਣਤੰਤਰ ਦਿਵਸ ; ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

January 24, 2024 05:46 PM
SehajTimes

ਪਟਿਆਲਾ : 26 ਜਨਵਰੀ ਨੂੰ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਐਸ.ਐਸ.ਪੀ. ਵਰੁਣ ਸ਼ਰਮਾ ਸਮੇਤ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਮਾਣਯੋਗ ਸ੍ਰੀ ਬਨਵਾਰੀ ਲਾਲ ਪੁਰੋਹਿਤ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ। ਉਪਰੰਤ ਪੰਜਾਬ ਦੇ ਰਾਜਪਾਲ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ 17 ਟੁਕੜੀਆਂ ਹਿੱਸਾ ਲੈਣਗੀਆਂ ਜਿਹਨਾਂ ਵਿਚੋਂ ਇਕ ਟੁਕੜੀ ਆਈ.ਟੀ.ਬੀ.ਪੀ., ਪੰਜ ਟੁਕੜੀਆਂ ਪੁਲਿਸ ਰਿਕਰੂਟਸ ਟਰੇਨਿੰਗ ਸੈਂਟਰ ਪੀ.ਏ.ਪੀ. ਜਲੰਧਰ ਦੀਆਂ, ਦੋ ਟੁਕੜੀਆਂ ਆਰ.ਟੀ.ਸੀ. ਪੀ.ਏ.ਪੀ. ਮਹਿਲਾ ਵਿੰਗ ਤੇ ਇਕ ਇਕ ਟੁਕੜੀ ਹੋਮ ਗਾਰਡਜ਼ (ਮਹਿਲਾ ਤੇ ਪੁਰਸ਼) ਦੀ ਹੈ। ਇਸ ਤੋਂ ਇਲਾਵਾ ਰਾਜਸਥਾਨ ਪੁਲਿਸ ਟੁਕੜੀ ਸਮੇਤ ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਗਰਲਜ਼ ਬਟਾਲੀਅਨ, ਰੈਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਸਕਾਊਟਸ ਤੇ ਗਰਲਜ਼ ਗਾਈਡ, ਪਟਿਆਲਾ ਸਕੂਲ ਆਫ਼ ਬਲਾਈਡ ਦੇ ਬੱਚਿਆਂ ਦੀ ਟੁਕੜੀ ਤੋਂ ਇਲਾਵਾ ਪੰਜਾਬ ਆਰਮਡ ਪੁਲਿਸ ਜਲੰਧਰ ਦਾ ਪਾਈਪ ਬੈਂਡ, ਬਰਾਸ ਬੈਂਡ ਤੇ ਆਈ.ਆਰ.ਬੀ. ਬੈਂਡ ਸ਼ਾਮਲ ਹੋਣਗੇ। ਪਰੇਡ ਦੀ ਅਗਵਾਈ ਪਰੇਡ ਕਮਾਂਡਰ ਏ.ਸੀ.ਪੀ. ਵੈਭਵ ਚੌਧਰੀ ਅਤੇ ਸੈਕਿੰਡ ਪਰੇਡ ਕਮਾਂਡਰ ਸਤਵੀਰ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਸਰਕਾਰੀ ਮਾਡਲ ਸਕੂਲ ਫੀਲਖਾਨਾ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੇ ਵਿਦਿਆਰਥੀਆਂ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਵੱਖ ਵੱਖ ਖੇਡਾਂ ਦੀ ਪੇਸ਼ਕਾਰੀ ਵੀ ਕਰਵਾਈ ਜਾਵੇਗੀ। ਇਸ ਸਮੇਤ ਮੋਟਰਸਾਈਕਲ ਦੇ ਕਰਤੱਵ ਹੋਣਗੇ। ਸਰਕਾਰੀ ਮਹਿੰਦਰਾ ਕਾਲਜ, ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੇ ਵਿਦਿਆਰਥੀ ਭੰਗੜਾ ਪੇਸ਼ ਕਰਨਗੇ ਅਤੇ ਸਰਕਾਰੀ ਕਾਲਜ ਲੜਕੀਆਂ, ਮਹਿੰਦਰਾ ਕਾਲਜ,  ਸਰਕਾਰੀ ਬਿਕਰਮ ਕਾਲਜ, ਸਿਵਲ ਲਾਈਨਜ਼, ਅਨਾਰਦਾਨਾ ਚੌਂਕ ਤੇ ਸਰਕਾਰੀ ਸਕੂਲ ਸਨੌਰੀ ਗੇਟ ਪਟਿਆਲਾ ਦੀਆਂ ਵਿਦਿਆਰਥਣਾਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨਗੇ ਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਰਾਸ਼ਟਰੀ ਗਾਨ ਹੋਵੇਗਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸੇ ਦੌਰਾਨ ਐਸ. ਐਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐਸ.ਪੀਜ਼ ਅਤੇ ਡੀ.ਐਸ.ਪੀਜ਼ ਸੁਰੱਖਿਆ ਪੱਖੋਂ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਚਾਰੂ ਢੰਗ ਨਾਲ ਟ੍ਰੈਫਿਕ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿਕੱਤ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

 

More in Malwa

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ