Sunday, November 02, 2025

Malwa

ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ : ਹਰਜੋਤ ਸਿੰਘ ਹਡਾਣਾ

January 24, 2024 05:56 PM
SehajTimes
ਪਟਿਆਲਾ : ਸੜਕ ਸੁਰੱਖਿਆ ਮਹੀਨੇ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੀ.ਆਰ.ਟੀ.ਸੀ ਦੇ ਚੇਅਰਮੈਨ ਹਰਜੋਤ ਸਿੰਘ ਹਡਾਣਾ ਤੇ ਐਮ.ਡੀ. ਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਰਾਈਵਰਾਂ ਕੰਡਕਟਰਾਂ ਅਤੇ ਹੈਲਪਰਾਂ ਲਈ ਚਲਦੇ ਡਰਾਇਵਰ ਟਰੇਨਿੰਗ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਚੇਅਰਮੈਨ ਹਡਾਣਾ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ ਹਨ। ਇਸ ਦੌਰਾਨ ਰੈਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਕਾਕਾ ਰਾਮ ਵਰਮਾ ਨੇ ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ, ਦਿਲ ਦੇ ਦੌਰੇ, ਅਨਜਾਇਨਾ ਕਾਰਡੀਅਕ ਅਰੈਸਟ ਅਤੇ ਗੈਸਾਂ ਧੂੰਏਂ ਵਿੱਚ ਫ਼ਸੇ ਬੰਦਿਆਂ ਨੂੰ ਮਰਨ ਤੋਂ ਬਚਾਉਣ ਲਈ ਟਰੇਨਿੰਗ ਦਿੱਤੀ। ਮਾਰੂਤੀ ਸੁਜ਼ੂਕੀ ਡਰਾਈਵਿੰਗ ਟਰੇਨਿੰਗ ਸਕੂਲ ਦੇ ਮੈਨੇਜਰ ਅਸ਼ੀਸ਼ ਸ਼ਰਮਾ ਨੇ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਅਤੇ ਸੜਕਾਂ ਉਤੇ ਚਲਦੇ ਸਮੇਂ ਹਾਦਸਿਆਂ ਤੋਂ ਬਚਣ ਲਈ ਚੰਗੇ ਡਰਾਈਵਰਾਂ ਦੇ ਗੁਣ, ਗਿਆਨ, ਆਦਤਾਂ ਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਪੰਜਾਬ ਨਸ਼ਾ ਛੁਡਾਊ ਕੇਂਦਰ ਸਾਕੇਤ ਹਸਪਤਾਲ ਦੇ ਕਾਉਸਲਰ ਅੰਮ੍ਰਿਤ ਪਾਲ ਅਤੇ ਪਰਵਿੰਦਰ ਕੌਰ ਵਰਮਾ ਨੇ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ, ਹਾਦਸਿਆਂ ਅਪਰਾਧਾਂ ਅਤੇ ਲੜਾਈ ਝਗੜਿਆਂ ਬਾਰੇ ਜਾਣਕਾਰੀ ਦਿੱਤੀ।
ਪਟਿਆਲਾ ਫਾਉਂਡੇਸ਼ਨ ਦੇ ਚੇਅਰਮੈਨ ਰਵੀ ਸਿੰਘ ਆਹਲੂਵਾਲੀਆ, ਮਿਸ ਵਿਧੀ ਅਤੇ ਰਾਵਲ ਦੀਪ ਨੇ ਆਵਾਜਾਈ ਨਿਯਮ, ਕਾਨੂੰਨਾਂ, ਅਸੂਲਾਂ, ਮਰਿਆਦਾ, ਫਰਜ਼ਾਂ ਤੇ ਜੁੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ। ਜਨਰਲ ਮੈਨੇਜਰ ਕੇਂਦਰੀ ਵਰਕਸ਼ਾਪ ਪਰਵੀਨ ਕੁਮਾਰ ਨੇ ਸਮੂੰਹ ਡਰਾਈਵਰਾਂ, ਕਡੰਕਟਰਾਂ, ਹੈਲਪਰਾਂ ਅਤੇ ਸਟਾਫ਼ ਮੈਂਬਰਾਂ ਨੂੰ ਚੰਗੇ ਕਰਮਚਾਰੀ ਅਤੇ ਘਰ ਪਰਿਵਾਰਾਂ ਦੇ ਜੁੰਮੇਵਾਰ, ਵਫ਼ਾਦਾਰ ਇਨਸਾਨ ਅਤੇ ਦੇਸ਼ ਦੇ ਵਫ਼ਾਦਾਰ ਨਾਗਰਿਕ ਬਣਕੇ ਆਪਣੀ ਸੁਰੱਖਿਆ ਅਤੇ ਦੂਸਰਿਆਂ ਦੀ ਸੁਰੱਖਿਆ, ਬਚਾਉ, ਮਦਦ, ਸਨਮਾਨ ਅਤੇ ਦੇਸ਼, ਸਮਾਜ, ਵਿਭਾਗ ਦੇ ਨਾਗਰਿਕ ਬਣਕੇ ਆਪਣੇ ਫਰਜ਼ ਜ਼ੁਮੇਵਾਰੀਆਂ ਨਿਭਾਉਣ ਲਈ ਉਤਸ਼ਾਹਿਤ ਕੀਤਾ। ਇੰਚਾਰਜ ਪੀਆਰਟੀਸੀ ਟਰੇਨਿੰਗ ਸਕੂਲ ਇੰਸਪੈਕਟਰ ਜਸਪਾਲ ਸਿੰਘ ਨੇ ਸਾਰੇ ਡਰਾਈਵਰਾਂ, ਕਡੰਕਟਰਾਂ ਤੇ ਹੈਲਪਰਾ ਤੋਂ ਪ੍ਰਣ ਕਰਵਾਇਆ ਕਿ ਉਹ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ ਹਮੇਸ਼ਾ ਪਾਲਣਾ ਕਰਦੇ ਰਹਿਣਗੇ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ