Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ

January 24, 2024 09:18 PM
SehajTimes
ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵਲੋਂ ਸਪੇਨ ਦੇ ਸ਼ਹਿਰ ਮੈਡਰਿਡ ਵਿਚ ਅੱਜ ਸ਼ੁਰੂ ਹੋਏ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ਗਈ।
ਸੂਬੇ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਪੰਜਾਬ ਰਾਜ ਦੇ ਵਫ਼ਦ ਨੇ ਇਸ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ਗਈ ਹੈ। ਸੰਮੇਲਨ ਦੇ ਪਹਿਲੇ ਦਿਨ ਅੱਜ ਭਾਰਤੀ ਪੈਵੇਲੀਅਨ ਦਾ ਉਦਘਾਟਨ ਅਨਮੋਲ ਗਗਨ ਮਾਨ ਵਲੋਂ ਕੀਤਾ ਗਿਆ।ਇਸ ਮੌਕੇ ਹਿੰਦੁਸਤਾਨ ਦੇ ਸਪੇਨ ਵਿਚ ਸਫ਼ੀਰ ਦਿਨੇਸ਼ ਕੇ ਪਾਠਕ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਰਾਕੇਸ਼ ਕੁਮਾਰ ਪੋਪਲੀ ਅਤੇ ਹਿਮਾਂਸ਼ੂ ਜੈਨ, ਏ.ਸੀ.ਈ.ਉ. ਇਨਵੈਸਟ ਪੰਜਾਬ ਵੀ ਹਾਜ਼ਰ ਸਨ।
ਸੰਮੇਲਨ ਦੌਰਾਨ ਅਨਮੋਲ ਗਗਨ ਮਾਨ ਵਲੋਂ ਵੱਖ ਵੱਖ ਦੇਸ਼ਾਂ ਦੇ ਸੈਰ ਸਪਾਟਾ ਸਨਅਤ ਨਾਲ ਜੁੜੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੰਜਾਬ ਦੇ ਸੈਰ ਸਪਾਟਾ ਖੇਤਰ ਦੀਆਂ ਸੰਭਾਵਨਾਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਕੋਲ ਖੂਬਸੂਰਤ ਦਰਿਆ, ਜੰਗਲ,ਪਹਾੜ ਅਤੇ ਵੱਖ ਵੱਖ ਮੌਸਮਾਂ ਵਾਲਾ ਪੌਣਪਾਣੀ ਹੈ। ਇਸ ਤੋਂ ਇਲਾਵਾ ਸਿੱਖ ਧਰਮ ਅਤੇ ਇਤਿਹਾਸ ਦੇ ਸਭ ਤੋਂ ਵੱਧ ਮਹੱਤਵਪੂਰਨ ਸਥਾਨ ਵੀ ਪੰਜਾਬ ਵਿੱਚ ਹੀ ਹਨ। ਉਨ੍ਹਾਂ ਸੈਰ ਸਪਾਟੇ ਸਨਅਤ ਨਾਲ ਜੁੜੇ ਲੋਕਾਂ ਦੱਸਿਆ ਕਿ ਸਰਦ ਰੁੱਤ ਵਿਚ ਪੂਰੀ ਦੁਨੀਆ ਤੋਂ ਪੰਛੀਆਂ ਵੀ ਪੰਜਾਬ ਵਿੱਚ ਸਭ ਤੋਂ ਵੱਧ ਆਉਂਦੇ ਹਨ। ਅਨਮੋਲ ਗਗਨ ਮਾਨ ਵਲੋਂ ਸੈਰ ਸਪਾਟਾ ਸਨਅਤ ਰਾਹੀਂ ਵੱਡੀ ਆਮਦਨ ਹਾਂਸਲ ਕਰਨ ਵਾਲੇ ਮੁਲਕਾਂ ਦੇ ਪ੍ਰਤੀਭਾਗੀ ਨਾਲ ਪੰਜਾਬ ਵਿੱਚ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਨ ਲਈ  ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤਰ੍ਹਾਂ ਦੇ ਅੰਤਰਰਾਸ਼ਟਰੀ ਪੱਧਰ ਦੇ ਸੈਰ ਸਪਾਟਾ ਸੰਮੇਲਨ ਵਿਚ ਪੰਜਾਬ ਸਰਕਾਰ ਦੀ  ਤਰਫੋਂ ਬਹੁਤ ਲੰਬੇ ਅਰਸੇ ਬਾਅਦ ਕਿਸੇ ਵਫ਼ਦ ਵਲੋਂ ਸ਼ਮੂਲੀਅਤ ਕੀਤੀ ਗਈ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ