Wednesday, December 10, 2025

Chandigarh

ਸਿੱਖਿਆ ਖੇਤਰ ਵਿੱਚ ਪੰਜਾਬ ਮਾਰ ਰਿਹਾ ਮੱਲਾਂ: ਪ੍ਰਭਜੋਤ ਕੌਰ

January 25, 2024 12:40 PM
SehajTimes
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਹਾਈ ਸਕੂਲ ਫੇਜ਼-5, ਮੋਹਾਲੀ ਵਿਖੇ ਪੇਵਰ ਬਲਾਕ ਲਾਉਣ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਰਵਾਈ, ਜਿਸ ਲਈ ਉਹਨਾਂ ਨੇ ਡੀ.ਪੀ. ਸੀ. ਫੰਡ ਵਿਚੋਂ 04.5 ਲੱਖ ਰੁਪਏ ਦਿੱਤੇ ਹਨ। ਇਸ ਮੌਕੇ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ।
 
 
ਉਹਨਾਂ ਕਿਹਾ ਕਿ ਸਕੂਲ ਦੇ ਮੁੱਖ ਗੇਟ ਤੋਂ ਲੈ ਕੇ ਕਲਾਸ ਰੂਮਜ਼ ਤੱਕ ਦੀ ਥਾਂ ਕੱਚੀ ਹੋਣ ਕਾਰਨ ਬਰਸਾਤਾਂ ਵਿੱਚ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਦੇ ਮੱਦੇਨਜ਼ਰ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਨੇ ਦੱਸਿਆ ਕਿ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਦੇ ਲਈ ਦੇਸ਼ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਪੜ੍ਹਾਈ ਦਾ ਮਿਆਰ ਅਤੇ ਢੰਗ ਤਰੀਕਿਆਂ ਬਾਰੇ ਜਾਣਕਾਰੀ ਹਾਸਿਲ ਕਰਨ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭੇਜਿਆ ਗਿਆ, ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਦੇ ਆਤਮ -ਵਿਸ਼ਵਾਸ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਹ ਸਫਲਤਾ ਹਾਸਿਲ ਕਰ ਸਕਣ।
 
 
ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ, ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਭਾਰਤ ਭੂਸ਼ਨ ਬੇਰੀ, ਯੂਥ ਪ੍ਰਧਾਨ ਅਨੂ ਬੱਬਰ, ਪ੍ਰਭਜੋਤ ਕੌਰ ਜੋਤੀ, ਜਸਪਾਲ ਕਾਉਣੀ, ਰਣਜੀਤਪਾਲ ਸਿੰਘ, ਸੁਰਿੰਦਰ ਸਿੰਘ, ਨਿਰਪਜੀਤ ਸਿੰਘ, ਬਲਬੀਰ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Chandigarh

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ