Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ

January 25, 2024 01:04 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ। ਉਹ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਤੇ ਅਪਰਾਧਿਕ ਮੁਕੱਦਮੇ ਵਿੱਚ ਲੋੜੀਂਦਾ ਸੀ ਕਿਉਂਕਿ ਉਹ ਉਕਤ ਪੁਲਿਸ ਅਧਿਕਾਰੀ ਦੇ ਇਸ਼ਾਰੇ 'ਤੇ ਵੱਖ ਵੱਖ ਵਿਭਾਗਾਂ ਵਿੱਚ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦਰਜ ਕਰਾਉਂਦਾ ਸੀ ਅਤੇ ਉਹਨਾਂ ਨੂੰ ਬਲੈਕਮੇਲ ਕਰਕੇ ਪੈਸੇ ਦੀ ਮੰਗ ਕਰਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਅਦਾਲਤ ਤੋਂ ਬਲਵੀਰ ਸਿੰਘ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਉਸ ਵੱਲੋਂ ਆਪਣੇ ਕੋਲ ਰੱਖਿਆ ਹਥਿਆਰ ਬਰਾਮਦ ਕੀਤਾ ਜਾ ਸਕੇ ਅਤੇ ਨਾਲ ਹੀ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ ਸਕੇ। ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਬਿਊਰੋ ਨੇ ਵਿਜੀਲੈਂਸ ਜਾਂਚ ਦੇ ਆਧਾਰ 'ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 384, 419, 420, 120-ਬੀ, 201 ਤਹਿਤ ਐਫ. ਆਈ. ਆਰ. ਨੰਬਰ 28, ਮਿਤੀ 30. 10. 2023 ਨੂੰ ਥਾਣਾ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਦਰਜ ਕੀਤੀ ਹੋਈ ਹੈ। ਉਕਤ ਏ.ਆਈ.ਜੀ.ਸਿੱਧੂ, ਉਸ ਦਾ ਸਹਿਯੋਗੀ ਬਲਵੀਰ ਸਿੰਘ ਅਤੇ ਹੋਰ ਮੁਲਜ਼ਮ ਇਸ ਮੁਕੱਦਮੇ ਵਿੱਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਉਕਤ ਕੇਸ ਵਿੱਚ ਏ.ਆਈ.ਜੀ. ਸਿੱਧੂ ਪਹਿਲਾਂ ਹੀ ਨਿਆਂਇਕ ਹਿਰਾਸਤ ਵਿੱਚ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਏ.ਆਈ.ਜੀ. ਸਿੱਧੂ ਨੇ ਆਪਣੇ ਆਪ ਨੂੰ ਆਈ.ਜੀ.ਪੀ., ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਗਲਤ ਪੇਸ਼ ਕਰਦਾ ਸੀ। ਜਦਕਿ ਇਹ ਪੁਲਿਸ ਅਧਿਕਾਰੀ 2017 ਤੋਂ ਬਾਅਦ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਵਿੱਚ ਏ.ਆਈ.ਜੀ ਜਾਂ ਆਈ.ਜੀ. ਦੇ ਅਹੁਦਿਆਂ 'ਤੇ ਤਾਇਨਾਤ ਨਹੀਂ ਰਿਹਾ। ਉਕਤ ਮੁਲਜ਼ਮ ਬਲਵੀਰ ਸਿੰਘ ਅਤੇ ਹੋਰਨਾਂ ਨੇ ਮਿਲ ਕੇ ਸਰਕਾਰੀ ਮੁਲਾਜ਼ਮਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨੀਆਂ ਸ਼ੁਰੂ ਕਰ ਦਿੱਤੀਆਂ, ਤਾਂ ਜੋ ਇਹ ਸ਼ਿਕਾਇਤਾਂ ਵਾਪਸ ਲੈਣ ਬਦਲੇ ਉਹਨਾਂ ਨੂੰ ਬਲੈਕਮੇਲ ਕੀਤਾ ਜਾ ਸਕੇ ਅਤੇ ਉਹਨਾਂ ਤੋਂ ਪੈਸੇ ਵਸੂਲੇ ਜਾ ਸਕਣ।
ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਏ.ਆਈ.ਜੀ. ਸਿੱਧੂ ਨੇ ਸਰਕਾਰੀ ਵਾਹਨ 'ਆਰਟੀਗਾ' (ਪੀ ਬੀ-65-ਏ ਡੀ-1905) ਦੀ ਦੁਰਵਰਤੋਂ ਕੀਤੀ ਸੀ ਅਤੇ ਵਾਹਨ ਦੇ ਤੇਲ ਤੇ ਹੋਰ ਖਰਚੇ ਸਰਕਾਰੀ ਖਾਤੇ ਵਿੱਚੋਂ ਖਰਚੇ ਗਏ ਸਨ। ਉਸਨੇ ਕਦੇ ਵੀ ਉਕਤ ਗੱਡੀ ਦੀ ਵਰਤੋਂ ਦਾ ਰਿਕਾਰਡ (ਲੌਗ-ਬੁੱਕ) ਨਹੀਂ ਰੱਖਿਆ ਜੋ ਸਰਕਾਰੀ ਸੰਪਤੀ ਦੀ ਦੁਰਵਰਤੋਂ ਦੇ ਬਰਾਬਰ ਮੰਨਿਆ ਜਾਂਦਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਸਿੰਘ ਨੇ ਏ.ਆਈ.ਜੀ. ਸਿੱਧੂ ਦੇ ਕਹਿਣ 'ਤੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀ ਅਤੇ ਸੁਤੰਤਰਤਾ ਸੈਨਾਨੀਆਂ ਦੇ ਕੋਟੇ ਤਹਿਤ ਭਰਤੀ ਕੀਤੇ ਹੋਏ ਮੁਲਾਜ਼ਮਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਈਆਂ ਸਨ ਤਾਂ ਜੋ ਉਨ੍ਹਾਂ ‘ਤੇ ਦਬਾਅ ਬਣਾ ਕੇ ਬਲੈਕਮੇਲ ਕੀਤਾ ਜਾ ਸਕੇ ਅਤੇ ਬਦਲੇ ਵਿੱਚ ਰਿਸ਼ਵਤ ਲਈ ਜਾ ਸਕੇ, ਜਿਸ ਨੂੰ ਬਾਅਦ ਵਿੱਚ ਉਹ, ਮਾਲਵਿੰਦਰ ਸਿੰਘ ਅਤੇ ਹੋਰ ਮੁਲਜ਼ਮ ਆਪਸ ਵਿੱਚ ਵੰਡ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ