Tuesday, May 14, 2024

Chandigarh

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਵੈਕਸੀਨ ਭੇਜਣ ਅਤੇ ਦੋ ਨਵੇਂ ਆਕਸੀਜਨ ਪਲਾਂਟ ਨੂੰ ਮਨਜੂਰੀ ਦੇਣ ਦੀ ਮੰਗ ਕੀਤੀ

April 19, 2021 05:36 PM
SehajTimes
ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈਕਸੀਨ ਅਤੇ ਆਕਸੀਜਨ ਦੇ ਘਟੇ ਰਹੇ ਭੰਡਾਰ ਉਤੇ ਚਿੰਤਾ ਜਾਹਰ ਕਰਦੇ ਹੋਏ ਕੇਂਦਰ ਸਰਕਾਰ ਨੂੰ ਵੈਕਸੀਨ ਦੀ ਸਪਲਾਈ ਤੁਰੰਤ ਭੇਜਣ ਅਤੇ ਸੂਬੇ ਵਿਚ ਦੋ ਨਵੇਂ ਆਕਸੀਜਨ ਪਲਾਂਟ ਨੂੰ ਫੌਰੀ ਮਨਜੂਰੀ ਦੇਣ ਦੀ ਅਪੀਲ ਕੀਤੀ ਹੈ।
ਸੂਬੇ ਵਿਚ ਮੌਜੂਦ ਵੈਕਸੀਨ ਬਾਰੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਥਿਤੀ ਨਾਜੁਕ ਹੈ ਅਤੇ ਸਿਰਫ ਤਿੰਨ ਦਿਨ ਦਾ ਸਟਾਕ ਬਚਿਆ ਹੈ ਪਰ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਹੋਰ ਸਟਾਕ ਛੇਤੀ ਹੀ ਭੇਜਆ ਜਾ ਰਿਹਾ ਹੈ।
ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਅੰਮਿਰਤਸਰ ਹਸਪਤਾਲ ਵਿਚ ਆਕਸੀਜਨ ਦੀ ਸਪਲਾਈ ਦੀ ਘਾਟ ਦਾ ਜਿਕਰ ਕੀਤਾ ਜਦਕਿ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਭਾਵੇਂ ਇੰਡੀਨ ਆਇਲ ਲਿਮਟਡ ਸੂਬੇ ਨੂੰ ਸਪਲਾਈ ਮੁਹੱਈਆ ਕਰਵਾ ਰਿਹਾ ਹੈ ਪਰ ਸਥਿਤੀ ਚਿੰਤਾਜਨਕ ਹੈ। ਉਨਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਮੰਗ-ਸਪਲਾਈ ਉਤੇ ਨੇੜਿਓਂ ਨਿਗਾ ਰੱਖੀ ਜਾ ਰਹੀ ਹੈ।
ਵਿਨੀ ਮਹਾਜਨ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਸਥਿਤੀ ਦੀ ਨਿਗਰਾਨੀ ਕਰਨ ਅਤੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਨ ਲਈ ਸੂਬਾ ਸਰਕਾਰ ਨੇ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਹੈ।
ਸਿਹਤ ਵਿਭਾਗ ਦੇ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਕਰੋਨਾ ਦੀ ਪਿਛਲੀ ਲਹਿਰ ਆਉਣ ਤੋਂ ਤਿੰਨ ਪਲਾਂਟ ਕਾਰਜਸ਼ੀਲ ਹੋ ਚੁੱਕੇ ਹਨ ਅਤੇ ਅੰਮਿਰਤਸਰ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਵਿਖੇ ਦੋ ਪਲਾਂਟ ਲਈ ਕੇਂਦਰ ਦੀ ਪ੍ਰਵਾਨਗੀ ਦੀ ਉਡੀਕ ਕੀਤੀ ਜਾ ਰਹੀ ਹੈ। ਭਾਵੇਂ ਇਸ ਵੇਲੇ ਆਕਸੀਜਨ ਦੀ ਕਮੀ ਹੈ ਪਰ ਲੋੜ ਦੀ ਪੂਰਤੀ ਕਰਨ ਲਈ ਇਕ ਜਿਲੇ ਤੋਂ ਦੂਜੇ ਜਿਲੇ ਨੂੰ ਸਪਲਾਈ ਕੀਤੀ ਜਾ ਰਹੀ ਹੈ।
ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਟੀਕਾਕਰਨ ਦਾ ਪੁਲੀਸ ਵਿਭਾਗ ਉਪਰ ਸਾਕਾਰਾਤਮਕ ਅਸਰ ਜਾਪਦਾ ਹੈ ਅਤੇ ਪਿਛਲੇ 24 ਘੰਟਿਆਂ ਵਿਚ ਕੋਵਿਡ ਤੋਂ ਬਚਾਅ ਦਾ ਟੀਕਾ ਲਵਾਉਣ ਵਾਲਾ ਇਕ ਪੁਲੀਸ ਜਵਾਨ ਪਾਜੇਟਿਵ ਆਇਆ ਹੈ ਅਤੇ ਟੀਕਾਕਰਨ ਵਾਲਿਆਂ ਵਿਚ ਕੁੱਲ ਸਿਰਫ 397 ਪਾਜੇਟਿਵ ਕੇਸ ਹਨ।
ਮੁੱਖ ਮੰਤਰੀ ਨੇ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਯੋਗ ਵਿਅਕਤੀਆਂ ਦਾ ਵੱਧ ਤੋਂ ਵੱਧ ਟੀਕਾਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨਾਂ ਨੇ ਵੱਡੇ ਉਦਯੋਗਾਂ ਨੂੰ ਆਪੋ-ਆਪਣੇ ਮੁਲਾਜਮਾਂ ਦੇ ਟੀਕਾਕਰਨ ਲਈ ਜਿੰਮਾ ਚੁੱਕਣ ਲਈ ਆਖਿਆ।

Have something to say? Post your comment

 

More in Chandigarh

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ

ਸਿਬਿਨ ਸੀ ਨੇ ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਅਦਾਲਤੀ ਹੁਕਮਾਂ ਤੇ ਕੋਹਲੀ ਮਾਜਰਾ ਵਿਖੇ 14 ਮਈ ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚੀ ਜਾਵੇਗੀ ਜ਼ਮੀਨ : ਐੱਸ ਡੀ ਐਮ 

ਐਸ.ਡੀ.ਐਮ. ਵੱਲ਼ੋਂ ਚੋਣ ਅਮਲ ਦੌਰਾਨ ਵੱਖ ਵੱਖ ਟੀਮਾਂ ਦੇ ਕੰਮਾਂ ਦੀ ਸਮੀਖਿਆ

ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਸ਼ੁਰੂ ਕੀਤੀ ਫਾਇਰਿੰਗ : ਐਸਐਸਪੀ ਮੋਹਾਲੀ ਸੰਦੀਪ ਗਰਗ

 ਵੋਟਰ ਰਜਿਸਟ੍ਰੇਸ਼ਨ ਵਿੱਚ ਮੋਹਾਲੀ ਜ਼ਿਲ੍ਹੇ ਚ ਡੇਰਾਬੱਸੀ ਸਭ ਤੋਂ ਅੱਗੇ