Tuesday, May 21, 2024

Chandigarh

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

January 25, 2024 03:01 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ।
ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ।
 
 
ਉਨ੍ਹਾਂ ਇਸ ਮੌਕੇ ਕਿਹਾ ਕਿ ਉਹ ਸੂਬਾ ਸਰਕਾਰ ਨਾਲ ਰਾਬਤਾ ਕਰਕੇ ਅਦਾਰੇ ਵਿਚ ਖਾਲੀ ਪਈਆਂ ਅਸਾਮੀਆਂ ਜਲਦ ਭਰਨ ਦੇ ਉਪਰਾਲੇ ਵੀ ਕਰਨਗੇ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀ ਭਲਾਈ ਨੂੰ ਯਕੀਨੀ ਬਣਾਉਣਗੇ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਘਨੌਰ ਦੇ ਮਨਿੰਦਰਜੀਤ ਸਿੰਘ ਵਿੱਕੀ ਇੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਨ।
 
 
ਇਸ ਮੌਕੇ ਬੁੱਧ ਰਾਮ ਐੱਮ. ਐਲ. ਏ ਬੁਢਲਾਡਾ,ਰਮਨ ਬਹਿਲ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ, ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ,ਦੇਵ ਮਾਨ ਐੱਮ.ਐਲ.ਏ ਨਾਭਾ, ਜੇ. ਪੀ.ਸਿੰਘ ਚੇਅਰਮੈਨ ਟੈਕਨੀਕਲ ਐਜੂਕੇਸ਼ਨ,ਇੰਦਰਜੀਤ ਸਿੰਘ ਸੰਧੂ ਵਾਈਸ ਚੇਅਰਮੈਨ ਕੋਨਵੇਅਰ, ਪ੍ਰਭਜੋਤ ਕੌਰ ਚੇਅਰਮੈਨ ਪਲੇਨਿੰਗ ਬੋਰਡ ਮੋਹਾਲੀ,ਸੁਰਿੰਦਰ ਪਾਲ ਸ਼ਰਮਾ ਚੇਅਰਮੈਨ ਸੁਧਾਰ ਟਰੱਸਟ ਨਾਭਾ, ਜੱਸੀ ਸੋਹੀਆਂ ਚੇਅਰਮੈਨ ਪਲੇਨਿੰਗ ਬੋਰਡ ਪਟਿਆਲਾ, ਮੇਘ ਚੰਦ ਸ਼ੇਰਮਾਜਰਾ ਚੇਅਰਮੈਨ ਸੁਧਾਰ ਟਰੱਸਟ ਪਟਿਆਲਾ,ਬਲਜਿੰਦਰ ਸਿੰਘ ਚੋਂਦਾ ਚੇਅਰਮੈਨ ਸੁਧਾਰ ਟਰੱਸਟ, ਲਵੇਸ ਮਿੱਤਲ ਪੁੱਤਰ ਐਮ.ਐਲ.ਏ ਨੀਨਾ, ਮਿੱਤਲ, ਰਾਜਵੰਤ ਸਿੰਘ ਘੁਲੀ ਚੇਅਰਮੈਨ ਮਾਰਕੀਟ ਕਮੇਟੀ ਧੂਰੀ,ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਸੁਖਵਿੰਦਰ ਕੌਰ ਚੇਅਰਮੈਨ ਮਾਰਕੀਟ ਕਮੇਟੀ ਅਮਲੋਹ ਆਦਿ ਹਾਜ਼ਰ ਸਨ।

Have something to say? Post your comment

 

More in Chandigarh

80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ 

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ 

ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ 

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼