Tuesday, April 30, 2024
BREAKING NEWS
04 ਮਈ ਲੋਕ ਸਭਾ ਚੋਣਾ ’ਚ ਭਾਗ ਲੈਣ ਹਿੱਤ ਵੋਟਰ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ

National

ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ’ਚ ਇਕੱਲਿਆਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ

January 25, 2024 03:59 PM
SehajTimes

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁੱਖੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ ਸੂਬੇ ’ਚ ਆਗਾਮੀ ਲੋਕ ਸਭਾ ਚੋਣਾਂ ਇੱਕਲੇ ਲੜਨ ਦਾ ਫ਼ੈਸਲਾ ਕੀਤਾ ਹੈ। ਮਮਤਾ ਬੈਨਰਜੀ ਨੇ ਕਿਹਾ, ‘‘ਮੈਂ ਉਨ੍ਹਾਂ ਕਾਂਗਰਸ ਨੂੰ ਸੀਟਾਂ ਦੀ ਵੰਡ ਦਾ ਪ੍ਰਸਤਾਵ ਦਿੱਤਾ ਸੀ ਪਰ ਉਨ੍ਹਾਂ ਨੇ ਸ਼ੁਰੂ ’ਚ ਹੀ ਇਸਨੂੰ ਰੱਦ ਕਰ ਦਿੱਤਾ। ਸਾਡੀ ਪਾਰਟੀ ਨੇ ਹੁਣ ਬੰਗਾਲ ਵਿੱਚ ਇਕੱਲੇ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ।’’ ਮੁੱਖ ਮੰਤਰੀ ਨੇ ਸੀਟਾਂ ਦੀ ਵੰਡ ਬਾਰੇ ਮੀਡੀਆ ਰੀਪੋਟਰਾਂ ਦਾ ਵੀ ਖੰਡਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ’ਤੇ ਕਾਂਗਰਸ ਦੇ ਕਿਸੇ ਵੀ ਮੈਂਬਰ ਨਾਲ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ, ‘‘ਹੁਣ ਅਸੀਂ ਫ਼ੈਸਲਾ ਕੀਤਾ ਹੈ ਕਿ ਬੰਗਾਲ ’ਚ ਕਾਂਗਰਸ ਨਾਲ ਕੋਈ ਸਬੰਧ ਨਹੀਂ ਹੈ।’’ ਸੂਤਰਾ ਮੁਤਾਬਕ ਮਮਤਾ ਦੀ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ’ਚ ਕਾਂਗਰਸ ਨੂੰ ਪ੍ਰਦਰਸ਼ਨ ਨੂੰ ਦੇਖਦੇ ਹੋਏ ਉਸਨੂੰ ਦੋ ਸੀਟਾਂ ਦੀ ਪੇਸ਼ਕਸ਼ ਕੀਤੀ ਹੈ। ਜਿਸ ਨੂੰ ਲੈ ਕੇ ਦੋਹਾਂ ਪਾਰਟੀਆਂ ’ਚ ਖਿੱਚੋਤਾਣ ਵੱਧ ਗਿਆ ਹੈ। ਪੱਛਮੀ ਬੰਗਾਲ ਦੀਆਂ ਦੋ ਪ੍ਰਮੁੱਖ ਪਾਰਟੀਆਂ ਤ੍ਰਿਣਮੂਲ ਕਾਂਗਰਸ, ਮਾਰਕਸਵਾਦੀ ਕਮਿਊਨਿਸਟ ਪਾਰਟੀ ਸੀ.ਪੀ.ਆਈ.ਐਮ 28 ਵਿਰੋਧੀ ਪਾਰਟੀਆਂ ਦੇ ‘ਇੰਡੀਆ ਗੱਠਜੋੜ ਦਾ ਹਿੱਸਾ ਹੈ। ਬੈਨਰਜੀ ਨੇ ਇਹ ਵੀ ਕਿਹਾ ਕਿ ਪਾਰਟੀ ਦਾ ਸੂਬੇ ’ਚ ਕਾਂਗਰਸ ਨਾਲ ਕੋਈ ਸਬੰਧ ਨਹੀਂ ਹੋਵੇਗਾ। ਉਨ੍ਹਾਂ ਦੀ ਇਹ ਟਿੱਪਣੀ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਨਿਆਂ ਯਾਤਰਾ’ ਦੇ ਪੱਛਮੀ ਬੰਗਾਲ ’ਚ ਦਾਖਲ ਹੋਣ ਤੋਂ ਇੱਕ ਦਿਨ ਪਹਿਲਾਂ ਆਈ ਹੈ। ਉਨ੍ਹਾਂ ਕਿਹਾ, ‘‘‘ਕਾਂਗਰਸ ਨੂੰ ਆਪਣੇ ਦੱਮ ’ਤੇ 300 ਸੀਟਾਂ ’ਤੇ ਚੋਣ ਲੜਨ ਦਿਓ। ਖੇਤਰੀ ਪਾਰਟੀਆਂ ਇੱਕਜੁੱਟ ਹਨ ਅਤੇ ਬਾਕੀ ਸੀਟਾਂ ’ਤੇ ਚੋਣ ਲੜ ਸਕਦੀਆਂ ਹਨ । ਹਾਲਾਂਕਿ ਅਸੀਂ ਉਨ੍ਹਾਂ ਕਾਂਗਰਸ ਦੀ ਕਿਸੇ ਵੀ ਦਖ਼ਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰਾਂਗੇ।’’ ਤ੍ਰਿਣਮੂਲ ਕਾਂਗਰਸ ਸੁਪਰੀਮੋ ਨੇ ਪਿੱਛੇ ਜਿਹੇ ਕੋਲਕਾਤਾ ’ਚ ਇੱਕ ਰੈਲੀ ’ਚ ਅਜਿਹੀ ਹੀ ਟਿੱਪਣੀ ਕੀਤੀ ਸੀ ਜਿੱਥੇ ਉਸਨੇ ਕੁੱਝ ਖੇਤਰਾ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਰੁਧ ਲੜਾਈ ਦੀ ਅਗਵਾਈ ਕਰਨ ਲਈ ਸੂਬਾਈ ਆਗੂਆ ਦੇ ਵਿਚਾਰ ਦਾ ਸਮਰਥਨ ਕੀਤਾ ਸੀ ਅਤੇ ਸੁਝਾਅ ਦਿੱਤਾ ਸੀ ਕਿ ਕਾਂਗਰਸ ਆਪਣੇ ਦੱਮ ’ਤੇ 300 ਲੋਕ ਸਭਾ ਸੀਟਾਂ ’ਤੇ ਚੋਣ ਲੜੇਗੀ । ਵਿਰੋਧੀ ਗੱਠਜੋੜ ਪ੍ਰਤੀ ਅਟੁੱਟ ਵਚਨਬੱਧਤਾ ਜ਼ਾਹਰ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ, ‘‘ਕੌਮੀ ਪਧੱਰ ’ਤੇ ਅਸੀਂ ਚੋਣਾਂ ਤੋਂ ਬਾਅਦ ‘ਇੰਡੀਆ’ ਗੱਠਜੋੜ ਦੇ ਹਿੱਸੇ ਵੱਜੋਂ ਅਪਣੀ ਰਣਨੀਤੀ ਤੈਅ ਕਰਾਂਗੇ। ਅਸੀਂ ਭਾਜਪਾ ਨੂੰ ਹਰਾਉਣ ਲਈ ਜੋ ਵੀ ਕਰ ਸਕਦੇ ਹਾਂ ਕਰਾਂਗੇ।’’

 

 

 

Have something to say? Post your comment

 

More in National