Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ

January 25, 2024 04:28 PM
SehajTimes
ਚੰਡੀਗੜ੍ਹ : ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਨੂੰ ਰਾਜ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਅਯੋਗ ਉਮੀਦਵਾਰਾਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਸਮੇਤ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ, ਕਰਮਚਾਰੀਆਂ ਅਤੇ ਹੋਰਨਾਂ ਵਿਰੁੱਧ ਅਯੋਗ ਵਿਦਿਆਰਥੀਆਂ ਨੂੰ ਦਾਖਲੇ, ਰਜਿਸਟ੍ਰੇਸ਼ਨ ਅਤੇ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਲਈ ਬਿਊਰੋ ਨੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 7-ਏ, 8, 13 (1) (ਏ) 13 (2) ਅਧੀਨ ਆਰਥਿਕ ਅਪਰਾਧ ਵਿੰਗ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਅਪਰਾਧਿਕ ਮਾਮਲਾ ਦਰਜ ਕੀਤਾ ਹੋਇਆ ਹੈ। ਜਿਕਰਯੋਗ ਹੈ ਕਿ ਡਾਕਟਰ ਗੁਰਪ੍ਰੀਤ ਗਿੱਲ ਨੂੰ 15.01.2024 ਨੂੰ ਗ੍ਰਿਫਤਾਰ ਕਰਕੇ ਅਗਲੇ ਦਿਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਪਰ ਉਸਦੇ ਵਕੀਲ ਨੇ ਉਸਦੀ ਸਰਜਰੀ ਦਾ ਮੈਡੀਕਲ ਰਿਕਾਰਡ ਪੇਸ਼ ਕੀਤਾ ਸੀ। ਉਸ ਦੀ ਦਰਖਾਸਤ ’ਤੇ ਲੁਧਿਆਣਾ ਦੀ ਅਦਾਲਤ ਨੇ ਉਸ ਦਾ ਸਿਵਲ ਹਸਪਤਾਲ ਲੁਧਿਆਣਾ ਤੋਂ ਜਾਂਚ ਡਾਕਟਰੀ ਮੁਆਇਨਾ ਕਰਵਾਉਣ ਦੇ ਹੁਕਮ ਦਿੱਤੇ ਹਨ। ਹਸਪਤਾਲ ਦੇ ਤਿੰਨ ਮਾਹਿਰਾਂ ਵਾਲੇ ਮੈਡੀਕਲ ਬੋਰਡ ਨੇ ਉਸ ਨੂੰ ਉਸੇ ਦਿਨ ਭਾਵ 16.01.2024 ਨੂੰ ਪੀ.ਜੀ.ਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਸੀ ਅਤੇ ਉਸਨੂੰ ਬਿਊਰੋ ਦੀ ਨਿਆਂਇਕ ਹਿਰਾਸਤ ਅਧੀਨ ਪੀ.ਜੀ.ਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ। ਉੱਥੇ ਮਾਹਿਰਾਂ ਦੇ ਇੱਕ ਬੋਰਡ ਦੁਆਰਾ ਜਾਂਚ ਕਰਨ ਤੋਂ ਬਾਅਦ ਉਸਨੂੰ 24 ਜਨਵਰੀ, 2024 ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ।
 
ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਉਪਰੋਕਤ ਮੁਲਜ਼ਮ ਡਾਕਟਰ ਗੁਰਪ੍ਰੀਤ ਸਿੰਘ ਗਿੱਲ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਬਠਿੰਡਾ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ ਸਹਿਣਾ ਦੇ ਪ੍ਰਿੰਸੀਪਲ ਰਹੇ ਆਰ.ਐਸ. ਰਾਮਾਕੋੜੀ ਅਤੇ ਸਾਲ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਗੈ। ਇਸ ਮਾਮਲੇ ਵਿੱਚ ਵਿਜੀਲੈਂਸ ਪਹਿਲਾਂ ਪੀ.ਐਸ.ਪੀ.ਸੀ. ਦੇ ਦੋ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਸਮੇਤ ਸੁਪਰਡੈਂਟ ਅਸ਼ੋਕ ਕੁਮਾਰ ਤੋਂ ਇਲਾਵਾ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ। ਇਸ ਤੋਂ ਇਲਾਵਾ, ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ 'ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੀ.ਐਸ.ਪੀ.ਸੀ. ਦੇ ਹੋਰਨਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ