Monday, November 03, 2025

Malwa

ਰਾਣਵਾਂ ਤੋਂ ਟਰੈਕਟਰ ਮਾਰਚ ਸ਼ੁਰੂ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਵਿਖੇ ਕੀਤਾ ਜਾਵੇਗਾ ਸਮਾਪਤ

January 25, 2024 05:51 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਅੱਜ ਇੱਥੇ ਦਾਣਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਚਰਨਜੀਤ ਸਿੰਘ ਹਥਨ ਅਤੇ ਜਿ਼ਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ ਦੀ ਅਗਵਾਈ ਹੇਠ ਮੀਟਿੰਗ ਵੱਖ-ਵੱਖ ਮੁੱਦਿਆ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀ ਦੇ ਆਗੂਆਂ ਜਿ਼ਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ,ਬਲਾਕ ਪ੍ਰਧਾਨ ਚਰਨਜੀਤ ਸਿੰਘ ਹਥਨ ਅਤੇ ਨਿਰਮਲ ਸਿੰਘ ਅਲੀਪੁਰ ਨੇ ਦੱਸਿਆ ਕਿ ਜੱਥੇਬੰਦੀ ਵੱਲੋਂ ਪਰਿਵਾਰ ਦੀ ਮਰਜ਼ੀ ਅਨੁਸਾਰ ਪੁਲਿਸ ਨੂੰ 30 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ ਕਿ ਪੁਲਿਸ ਪਿੰਡ ਨੌਧਰਾਣੀ ਦੇ ਨੌਜਵਾਨ ਸੁਰਿੰਦਰ ਸਿੰਘ ਦੇ ਖੁਦਕੁਸ਼ੀ ਮਾਮਲੇ ਸੰਬੰਧੀ ਮੁਲਜਮਾਂ ਖਿਲਾਫ ਤੁਰੰਤ ਕਾਰਵਾਈ ਕਰੇ ਜੇਕਰ ਮੁਲਜਮਾ ਖਿਲਾਫ ਕਾਰਵਾਈ ਨਹੀਂ ਕੀਤੀ ਗਈ ਤਾਂ ਜੱਥੇਬੰਦੀ ਪੁਲਿਸ ਖਿਲਾਫ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਸਥਾਨਕ ਪੁਲਿਸ ਅਧਿਕਾਰੀਆਂ ਨੇ ਪਰਿਵਾਰ ਅਤੇ ਜੱਥੇਬੰਦੀ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਮੋਰਚੇ ਦੇ ਸੱਦੇ ਤੇ ਜ਼ੋ 26 ਜਨਵਰੀ ਨੂੰ ਭਾਰਤ ਵਿਚ ਟਰੈਕਟਰ ਮਾਰਚ ਕੀਤਾ ਜਾਣਾ ਉਸ ਦੇ ਤਹਿਤ ਉਗਰਾਹਾਂ ਵੱਲੋਂ ਜਿ਼ਲ੍ਹਾ ਮਾਲੇਰਕੋਟਲਾ ਵਿੱਚ ਪਿੰਡ ਰਾਣਵਾਂ ਤੋਂ ਟਰੈਕਟਰ ਮਾਰਚ ਸ਼ੁਰੂ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਵਿਖੇ ਸਮਾਪਤ ਕੀਤਾ ਜਾਵੇਗਾ ਅੱਜ ਦੀ ਮੀਟਿੰਗ ਵਿੱਚ ਬਲਾਕ ਆਗੂ ਗੁਰਪ੍ਰੀਤ ਸਿੰਘ ਹਥਨ, ਤੇਜਵੰਤ ਸਿੰਘ ਕੁਠਾਲਾ, ਨਗਿੰਦਰ ਸਿੰਘ ਕੁਠਾਲਾ, ਬਲਦੇਵ ਸਿੰਘ ਕੇਲੋਂ, ਨਾਇਬ ਭੈਣੀ ਕਲਾ, ਰਛਪਾਲ ਸਿੰਘ ਰੜ, ਰਛਪਾਲ ਸਿੰਘ ਫਰੀਦਪੁਰ ਖੁਰਦ ਆਦਿ ਆਗੂ ਹਾਜਰ ਹੋਏ

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ