Saturday, November 01, 2025

Malwa

ਆਂਗਨਵਾੜੀ ਵਰਕਰਜ਼ ਲਈ ਲਗਾਇਆ ਗਿਆ ਸਿਖਲਾਈ ਕੈਂਪ

January 25, 2024 06:11 PM
SehajTimes

ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ। ਇਹ ਕੈਂਪ ਡਾ.ਵਿਪਨ ਕੁਮਾਰ ਰਾਮਪਾਲ ਸਹਿਯੋਗੀ ਡਾਇਰੈਕਟਰ (ਸਿਖਲਾਈ) ਦੀ ਨਿਗਰਾਨੀ ਹੇਠ ਲਗਾਇਆ ਗਿਆ ਅਤੇ ਇਸ ਵਿੱਚ ਵੱਖ-ਵੱਖ ਬਲਾਕਾਂ ਤੋ 12 ਆਂਗਨਵਾੜੀ ਵਰਕਰਜ਼ ਨੇ ਭਾਗ ਲਿਆ। ਇਸ ਕੈਂਪ ਦੌਰਾਨ ਡਾ. ਮਨੀਸ਼ਾ ਭਾਟੀਆ ਸਹਾਇਕ ਪ੍ਰੌਫੈਸਰ (ਗ੍ਰਹਿਵਿਗਿਆਨਵਿਗਿਆਨ)ਨੇ ਸ਼ਾਮਿਲ ਹੋਏ ਆਂਗਨਵਾੜੀ ਵਰਕਰਜ਼ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸੰਤੁਲਿਤ ਖੁਰਾਕ ਹਰ ਉਮਰ ਵਰਗ ਲਈ ਬਹੁਤ ਜ਼ਰੂਰੀ ਹੈ ਅਤੇ ਗਰਭ ਅਵਸਥਾ ਦੌਰਾਨ ਇਸ ਦਾ ਮੱਹਤ ਹੋਰ ਵੀ ਵਧ ਜਾਂਦਾ ਹੈ।ਉਨਾਂ ਦੱਸਿਆ ਕਿ ਜੀਵਨ ਸ਼ੈਲੀ ਵਿੱਚ ਬਦਲਾਅ ਕਾਰਣ ਸ਼ਰੀਰ ਦੀਆਂ ਖੁਰਾਕੀ ਲੋੜਾਂ ਵਿਚ ਵੀ ਬਦਲਾਅ ਆ ਰਿਹਾ ਹੈ।ਇਸ ਦੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਅਤੇ ਆਂਗਨਵਾੜੀ ਵਰਕਰਜ਼ ਦੀ ਇਸ ਵਿੱਚ ਮੱਹਤਵਪੂਰਣ ਭੂਮਿਕਾ ਹੈ।ਉਨਾਂ ਨੇ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਔਰਤਾਂ ਲਈ ਭੋਜਨ ਸੰਬਧੀ ਸਿਫਾਰਸ਼ਾਂ ਬਾਰੇਵੀ ਵਿਸਥਾਰ ਵਿਚ ਦੱਸਿਆ। ਉਨਾਂ ਨੇ ਅਨੀਮਿਆ ਦੇ ਕਾਰਣ ਅਤੇ ਲਛਣਾਂ ਬਾਰੇ ਜਾਣਕਾਰੀ ਦਿੱਤੀ। ਇਸ ਸਿਖਲਾਈ ਕੈਂਪ ਵਿੱਚ ਅਨੀਮਿਆ ਦੇ ਪ੍ਰਬੰਧਨ ਵਿੱਚ ਖੁਰਾਕ ਦੀ ਮੱਹਤਤਾ ਬਾਰੇ ਵੀ ਵਿਸਥਾਰ ਵਿੱਚ ਚਰਚਾ ਕੀਤੀ ਗਈ।ਗਰਭ ਅਵਸਥਾ, ਦੁੱਧ ਪਿਲਾਉਣ ਵਾਲੀਆਂ ਔਰਤਾਂ ਅਤੇ ਸਕੂਲ ਜਾਣ ਵਾਲੇ ਬੱਚਿਆਂ ਦੀ ਭੋਜਨ ਸੰਬਧੀ ਸਿਫਾਰਸ਼ਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ ਗਿਆ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ