Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

January 25, 2024 06:21 PM
SehajTimes
ਚੰਡੀਗੜ੍ਹ : ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ਵਿੱਚ ਲਾਭਪਾਤਰੀਆਂ ਨੂੰ ਗਿਜਾਈ ਵਸਤੂਆਂ ਦੀ ਸਪਲਾਈ ਮਾਰਕਫੈਡ ਰਾਹੀ ਕੀਤੀ ਜਾ ਰਹੀ ਹੈ। ਸਪਲੀਮੈਟਰੀ ਨਿਊਟਰੀਸ਼ਨ ਪ੍ਰੋਗਰਾਮ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਸਪਲਾਈ ਦਾ ਹੁਣ ਤੱਕ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਉਨ੍ਹਾਂ ਨੇ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਫੰਡਾਂ ਦੀ ਵਰਤੋ ਸਰਕਾਰੀ ਨਿਯਮਾਂ ਅਨੁਸਾਰ ਕਰਨ ਲਈ ਹਦਾਇਤ ਕੀਤੀ ਹੈ।
 
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਨੂੰ 4.17 ਕਰੋੜ, ਬਰਨਾਲਾ ਨੂੰ 65.94 ਲੱਖ, ਬਠਿੰਡਾ ਨੂੰ 2.28 ਕਰੋੜ, ਫਰੀਦਕੋਟ ਨੂੰ 40.22 ਲੱਖ, ਫਾਜ਼ਿਲਕਾ ਨੂੰ 4.35 ਕਰੋੜ ਅਤੇ 5.99 ਲੱਖ (ਕੁਕਿੰਗ ਕੋਸਟ), ਫਿਰੋਜ਼ਪੁਰ ਨੂੰ 4 ਕਰੋੜ ਅਤੇ 4.69 ਲੱਖ (ਕੁਕਿੰਗ ਕੋਸਟ), ਗੁਰਦਾਸਪੁਰ ਨੂੰ 1.56 ਕਰੋੜ, ਹੁਸ਼ਿਆਰਪੁਰ ਨੂੰ 5 ਕਰੋੜ, ਜਲੰਧਰ ਨੂੰ 2.51 ਕਰੋੜ, ਲੁਧਿਆਣਾ ਨੂੰ 97.48 ਲੱਖ, ਮਾਨਸਾ ਨੂੰ 97.33 ਲੱਖ, ਮੋਗਾ ਨੂੰ 50 ਲੱਖ, ਰੋਪੜ ਨੂੰ 92 ਲੱਖ, ਸੰਗਰੂਰ ਨੂੰ  3.07 ਕਰੋੜ, ਕਪੂਰਥਲਾ ਨੂੰ 2.14 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ ਹੈ।

Have something to say? Post your comment

 

More in Chandigarh

ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਸ਼ਹਿਰ ਵਿੱਚ ਲਗਭਗ 04 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

ਮਾਸੂਮ ਸ਼ਰਮਾ ਦੀ ਫ਼ਿਲਮ ‘ਲਾਇਸੈਂਸ’ ਦਾ ਦੂਜਾ ਗੀਤ ‘ਲਾਇਸੈਂਸ ਕਾ ਅਸਲਾ’ ਰਿਲੀਜ਼

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ 40.53 ਲੱਖ ਰੁਪਏ ਦੀ ਲਾਗਤ ਨਾਲ ਲੱਗੇਗਾ ਨਵਾਂ ਟਿਊਬਵੈੱਲ

ਸਕੂਲਾਂ ਵਿੱਚ ਵਿਦਿਆਰਥੀਆਂ ਦੀ ਮਾਂ ਬੋਲੀ ਨਾਲ ਖਿਲਵਾੜ, ਐਪਾਂ ਵਿੱਚ ਜ਼ਬਰਦਸਤੀ ਹਿੰਦੀ ਦਰਜ ਕਰਨ ਦੇ ਮਾਮਲੇ ਸਾਹਮਣੇ ਆਏ