Sunday, December 21, 2025

Malwa

ਪੰਜਾਬੀ ਯੂਨੀਵਰਸਿਟੀ ਦੀਆਂ ਦੋ ਤੀਰਅੰਦਾਜ਼ ਲੜਕੀਆਂ ਨੇ ਕੀਤੀ ਪ੍ਰਾਪਤੀ

January 25, 2024 07:09 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਦੀ ਇਰਾਕ ਦੀ ਰਾਜਧਾਨੀ ਬਗਦਾਦ ਵਿਖੇ ਹੋਣ ਜਾ ਰਹੇ ਏਸ਼ੀਆ ਕੱਪ ਸਟੇਜ-1 ਲਈ ਚੋਣ ਹੋਈ ਹੈ। ਇਸੇ ਤਰ੍ਹਾਂ ਯੂਨੀਵਰਸਿਟੀ ਦੀ ਤੀਰਅੰਦਾਜ਼ ਪੂਜਾ ਦੀ ਡੁਬਈ ਵਿਖੇ ਹੋਣ ਜਾ ਰਹੇ ਫ਼ੈਜ਼ਾ ਵਰਲਡ ਰੈਂਕਿੰਗ ਟੂਰਨਾਮੈਂਟ ਲਈ ਚੋਣ ਹੋਈ ਹੈ।
ਪੰਜਾਬੀ ਯੂਨੀਵਰਸਿਟੀ ਤੋਂ ਤੀਰਅੰਦਾਜ਼ੀ ਕੋਚ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਏਸ਼ੀਆ ਕੱਪ ਸਟੇਜ-1 ਅਗਲੇ ਮਹੀਨੇ ਦੀ 20 ਤੋਂ 25 ਤਰੀਕ ਤੱਕ ਹੋਣ ਜਾ ਰਿਹਾ ਹੈ ਜਦੋਂ ਕਿ ਫ਼ੈਜ਼ਾ ਵਰਲਡ ਰੈਂਕਿੰਗ ਟੂਰਨਾਮੈਂਟ 2 ਤੋਂ 7 ਮਾਰਚ 2024 ਨੂੰ ਹੋਣਾ ਹੈ। ਉਨ੍ਹਾਂ ਦੱਸਿਆ ਕਿ ਪੂਜਾ ਨੇ ਓਲਿੰਪਕਸ-2024 ਲਈ ਵੀ ਕੁਆਲੀਫ਼ਾਈ ਕਰ ਲਿਆ ਹੈ। ਜਿ਼ਕਰਯੋਗ ਹੈ ਕਿ ਪਰਨੀਤ ਕੌਰ ਨੇ 2023 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਦੋਹਾਂ ਹੋਣਹਾਰ ਖਿਡਾਰੀ ਲੜਕੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ ਹੈ।

Have something to say? Post your comment

 

More in Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਅਕਾਲੀ ਦਲ ਪੰਜਾਬ ਨੂੰ ਤਰੱਕੀ ਤੇ ਲਿਆਉਣ ਦੇ ਸਮਰੱਥ : ਵਿਨਰਜੀਤ ਗੋਲਡੀ 

ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ਕੇ ਬੇਟੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਦੋੜ ਵਿਖੇ ਨਗਰ ਕੀਰਤਨ ਸਜਾਇਆ ਗਿਆ

ਕਿਸਾਨਾਂ ਨੇ ਬਿਜਲੀ ਤੇ ਸੀਡ ਬਿਲ ਨੂੰ ਦੱਸਿਆ ਕਿਸਾਨ ਵਿਰੋਧੀ  

ਛਾਜਲੀ ਵਿਖੇ ਸਕੂਲ ਖੇਡਾਂ 'ਚ ਜੇਤੂ ਬੱਚਿਆਂ ਨੇ ਕੱਢੀ ਰੈਲੀ 

ਮਨਰੇਗਾ ਕਾਮਿਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ 

ਅਮਨਬੀਰ ਚੈਰੀ ਨੇ ਸੰਮਤੀ ਮੈਂਬਰ ਕੀਤੇ ਸਨਮਾਨਤ 

ਪੈਨਸ਼ਨਰ ਦਿਹਾੜੇ ਮੌਕੇ "ਆਪ" ਸਰਕਾਰ ਖਿਲਾਫ ਕੱਢੀ ਭੜਾਸ 

ਬਿਜਲੀ ਬਿਲ ਪਾਸ ਕਰਨ ਖ਼ਿਲਾਫ਼ ਰੇਲਾਂ ਦਾ ਚੱਕਾ ਜਾਮ ਕਰਨਗੇ ਕਿਸਾਨ 

ਸੇਵਾ ਮੁਕਤ ਮੁਲਾਜ਼ਮਾਂ ਨੇ ਮਨਾਇਆ ਪੈਨਸ਼ਨਰ ਦਿਹਾੜਾ