Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਾਨਵੋਕੇਸ਼ਨ ਵਿੱਚੋਂ ਰਸਮੀ ਰੂਪ ਵਿੱਚ ਡਿਗਰੀ ਲੈਣ ਲਈ ਵਿਦਿਆਰਥੀਆਂ ਵਿੱਚ ਉਤਸ਼ਾਹ

January 25, 2024 07:13 PM
SehajTimes

ਪਟਿਆਲਾ :28 ਫਰਵਰੀ ਨੂੰ ਹੋ ਰਹੀ ਪੰਜਾਬੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ਦੌਰਾਨ ਉਹ ਵਿਦਿਆਰਥੀ ਵੀ ਆਪਣੀ ਡਿਗਰੀ ਰਸਮੀ ਰੂਪ ਵਿੱਚ ਮੁੜ ਪ੍ਰਾਪਤ ਕਰ ਸਕਦੇ ਹਨ ਜਿਹੜੇ ਡਿਗਰੀ ਇਨ ਐਬਸੈਂਸ਼ੀਆ ਭਾਵ ਪਹਿਲਾਂ ਪਹਿਲਾਂ ਹੀ ਆਪਣੀ ਡਿਗਰੀ ਲੈ ਚੁੱਕੇ ਹੋਣ। ਜ਼ਿਕਰਯੋਗ ਹੈ ਕਿ ਉਂਝ ਯੂਨੀਵਰਸਿਟੀ ਨਿਯਮਾਂ ਅਨੁਸਾਰ ਡਿਗਰੀ ਇਨ ਐਬਸੈਂਸ਼ੀਆ ਲੈ ਚੁੱਕੇ ਵਿਦਿਆਰਥੀਆਂ ਨੂੰ ਕਨਵੋਕੇਸ਼ਨ ਉੱਤੇ ਡਿਗਰੀ ਲੈਣ ਦਾ ਅਧਿਕਾਰ ਹਾਸਿਲ ਨਹੀਂ ਹੁੰਦਾ ਪਰ ਵਿਦਿਆਰਥੀਆਂ ਦੀ ਮੰਗ ਨੂੰ ਵੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਵਰਣਨਯੋਗ ਹੈ ਕਿ ਹਰੇਕ ਵਿਦਿਆਰਥੀ ਦਾ ਸੁਪਨਾ ਹੁੰਦਾ ਹੈ ਕਿ ਉਹ ਪੀ-ਐੱਚ. ਦੀ ਵੱਕਾਰੀ ਡਿਗਰੀ ਨੂੰ ਗਾਊਨ ਪਾ ਕੇ ਰਸਮੀ ਰੂਪ ਵਿੱਚ ਪ੍ਰਾਪਤ ਕਰੇ ਪਰ ਨੌਕਰੀ/ਰੁਜ਼ਗਾਰ ਨਾਲ਼ ਜੁੜੀਆਂ ਲੋੜਾਂ ਦੇ ਮੱਦੇਨਜ਼ਰ ਕਈ ਵਾਰ ਵਿਦਿਆਰਥੀਆਂ ਨੂੰ ਪਹਿਲਾਂ ਹੀ ਆਪਣੀ ਡਿਗਰੀ ਪ੍ਰਾਪਤ ਕਰਨੀ ਪੈ ਜਾਂਦੀ ਹੈ। ਕੁੱਝ ਵਿਦਿਆਰਥੀ ਜਥੇਬੰਦੀਆਂ ਦੀ ਮੰਗ ਨੂੰ ਵੇਖਦੇ ਹੋਏ ਹੁਣ ਵਾਈਸ ਚਾਂਸਲਰ ਵੱਲੋਂ ਪ੍ਰਵਾਨਿਤ ਫ਼ੈਸਲੇ ਅਨੁਸਾਰ ਅਜਿਹੇ ਵਿਦਿਆਰਥੀਆਂ ਲਈ ਹੁਣ 10 ਫਰਵਰੀ 2024 ਤੱਕ ਮਿਤੀ ਨਿਰਧਾਰਿਤ ਗਈ ਹੈ ਕਿ ਇਸ ਮਿਤੀ ਤੱਕ ਉਹ 2500/- ਰੁਪਏ ਫ਼ੀਸ ਨਾਲ਼ ਡਿਗਰੀ ਯੂਨੀਵਰਸਿਟੀ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਹ ਫ਼ੈਸਲਾ 24 ਜਨਵਰੀ 2024 ਤੋਂ ਲਾਗੂ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਫੀਸ ਸਿਰਫ਼ ਉਨ੍ਹਾਂ ਵਿਦਿਆਰਥੀਆਂ ਲਈ ਹੀ ਹੈ ਜੋ ਡਿਗਰੀ ਇਨ ਐਬਸੈਂਸ਼ੀਆ ਪ੍ਰਾਪਤ ਕਰ ਚੁੱਕੇ ਹਨ। ਜਿੰਨ੍ਹਾਂ ਵਿਦਿਆਰਥੀਆਂ ਨੇ ਹਾਲੇ ਡਿਗਰੀ ਹਾਸਿਲ ਨਹੀਂ ਕੀਤੀ ਸੀ ਭਾਵ ਨਵੇਂ ਸਿਰਿਉਂ ਪਹਿਲੀ ਵਾਰ ਡਿਗਰੀ ਹਾਸਿਲ ਕਰ ਰਹੇ ਹਨ, ਉਨ੍ਹਾਂ ਲਈ ਅਜਿਹੀ ਕੋਈ ਫੀਸ ਨਹੀਂ ਹੈ। ਕੰਟਰੋਲਰ ਵਿਸ਼ਾਲ ਗੋਇਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 80 ਵਿਦਿਆਰਥੀ ਰਸਮੀ ਰੂਪ ਵਿੱਚ ਡਿਗਰੀ ਹਾਸਿਲ ਕਰਨ ਲਈ ਅਰਜ਼ੀ ਦੇ ਚੁੱਕੇ ਹਨ। ਇਨ੍ਹਾਂ ਵਿੱਚੋਂ 51 ਵਿਦਿਆਰਥੀਆਂ ਨੇ ਆਪਣੀ ਪਹਿਲਾਂ ਪ੍ਰਾਪਤ ਕੀਤੀ ਡਿਗਰੀ ਯੂਨੀਵਰਸਿਟੀ ਵਿਖੇ ਜਮ੍ਹਾਂ ਕਰਵਾ ਦਿੱਤੀ ਹੈ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ