Tuesday, September 16, 2025

Malwa

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ 56 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ

January 25, 2024 07:59 PM
SehajTimes
ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਇੱਥੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ 56 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਇੱਥੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਦਫ਼ਤਰ ਵਿਖੇ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਔਰਤਾਂ, ਜਿਹੜੀਆਂ ਕਿ ਸਿਲਾਈ ਜਾਣਦੀਆਂ ਹਨ, ਉਹ ਇਨ੍ਹਾਂ ਮਸ਼ੀਨਾਂ ਨਾਲ ਆਪਣਾ ਸਿਲਾਈ ਦਾ ਕੰਮ ਚਲਾ ਸਕਦੀਆਂ ਹਨ ਅਤੇ ਆਪਣੇ ਪਰਿਵਾਰ ਦੀ ਵਿੱਤੀ ਸਹਾਇਤਾ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਇਹ ਇੱਕ ਛੋਟਾ ਜਿਹਾ ਉਪਰਾਲਾ ਹੈ ਪਰੰਤੂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰੇਕ ਲੋੜਵੰਦ ਦੀ ਮਦਦ ਲਈ ਹਰ ਵੇਲੇ ਤਤਪਰ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਮਹਿਲਾਵਾਂ ਲਈ ਇੱਕ ਪਹਿਲ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਲੋੜਵੰਦ ਮਹਿਲਾਵਾਂ ਵਰਦੀਆਂ ਬਣਾ ਕੇ ਆਪਣੀ ਉਪਜੀਵਕਾ ਕਮਾਉਣ ਲਈ ਇਸ ਪ੍ਰਾਜੈਕਟ ਨਾਲ ਜੁੜ ਸਕਦੀਆਂ ਹਨ। ਉਨ੍ਹਾਂ ਨੇ ਸਮੂਹ ਮਹਿਲਾਵਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਉਮੀਦ ਹੈ ਕਿ ਇਹ ਸਿਲਾਈ ਮਸ਼ੀਨਾਂ ਇਨ੍ਹਾਂ ਮਹਿਲਾਵਾਂ ਦੇ ਕੰਮ ਆਉਣਗੀਆਂ। ਇਸ ਮੌਕੇ ਰੈਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਵੀ ਮੌਜੂਦ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ