Monday, May 06, 2024

Malwa

ਅਦਾਰਿਆਂ ਦੇ ਬਿਹਤਰ ਸੰਚਾਲਨ ਲਈ ਨਿਰਧਾਰਿਤ ਨੇਮਾਂ ਦੀ ਬਹੁਤ ਜ਼ਿੰਮੇਵਾਰੀ ਨਾਲ਼ ਪਾਲਣਾ ਕਰਨੀ ਜ਼ਰੂਰੀ : ਪ੍ਰੋ. ਅਰਵਿੰਦ

January 26, 2024 12:11 PM
ਸੁਰਜੀਤ ਸਿੰਘ ਤਲਵੰਡੀ
ਪਟਿਆਲਾ : ਗਣਤੰਤਰ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਦੀ ਰਵਾਇਤ ਅਨੁਸਾਰ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕੈਂਪਸ ਵਿਖੇ ਤਿਰੰਗਾ ਲਹਿਰਾਇਆ ਗਿਆ। ਹਰ ਸਾਲ ਵਾਂਗ ਇਸ ਵਾਰ ਵੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਹੋਣ ਵਾਲੀ ਪਰੇਡ ਵਿੱਚ ਭਾਗ ਲਿਆ।
 
 
ਤਿਰੰਗਾ ਲਹਿਰਾਏ ਜਾਣ ਦੀ ਰਸਮ ਉਪਰੰਤ ਸੈਨੇਟ ਹਾਲ ਵਿਖੇ ਪ੍ਰੋਗਰਾਮ ਕੀਤਾ ਗਿਆ ਜਿੱਥੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਸਮੂਹ ਹਾਜ਼ਰੀਨ ਨੂੰ ਸੰਬੋਧਤ ਹੋਏ।  ਉਨ੍ਹਾਂ ਕਿਹਾ ਕਿ ਦੇਸ ਦਾ ਸੰਵਿਧਾਨ ਲਾਗੂ ਹੋਣ ਨਾਲ਼ ਜੁੜੇ ਇਸ ਦਿਨ ਉੱਤੇ ਸਾਨੂੰ ਅਸਲ ਅਰਥਾਂ ਵਿੱਚ ਸੰਵਿਧਾਨ ਅਨੁਸਾਰ ਵਿਚਰਨ ਦਾ ਅਹਿਦ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰਾਂ ਦੇ ਨਾਲ਼-ਨਾਲ਼ ਫ਼ਰਜ਼ਾਂ ਦੀ ਪਾਲਣਾ ਬਾਰੇ ਵੀ ਯਕੀਨੀ ਬਣਾਉਣਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ।
 
 
ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਹਵਾਲੇ ਨਾਲ਼ ਗੱਲ ਕਰੀਏ ਤਾਂ ਸਾਨੂੰ ਅਦਾਰਿਆਂ ਦੇ ਬਿਹਤਰ ਸੰਚਾਲਨ ਲਈ ਨਿਰਧਾਰਿਤ ਨੇਮਾਂ ਦੀ ਬਹੁਤ ਜ਼ਿੰਮੇਵਾਰੀ ਨਾਲ਼ ਪਾਲਣਾ ਕਰਨੀ ਚਾਹੀਦੀ ਹੈ। ਆਪਣੇ ਜਮਹੂਰੀ ਹੱਕਾਂ ਦੀ ਮੰਗ ਕਰਦਿਆਂ ਹੋਰਨਾਂ ਦੇ ਜਮਹੂਰੀ ਹੱਕਾਂ ਦਾ ਵੀ ਵਿਸ਼ੇਸ਼ ਖ਼ਿਆਲ ਰੱਖਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਪਹਿਲਾਂ ਦੇ ਮੁਕਾਬਲੇ ਸੁਖਾਵੀਂ ਹੋਣ ਅਤੇ ਬਿਹਤਰ ਨੈਕ (NAAC) ਗਰੇਡ ਹਾਸਲ ਹੋਣ ਸੰਬੰਧੀ ਵਧਾਈ ਵੀ ਦਿੱਤੀ। 
 
 
ਇਸ ਪ੍ਰੋਗਰਾਮ ਦਾ ਸੰਚਾਲਨ ਰਜਿਸਟਰਾਰ ਪ੍ਰੋ. ਨਵਜੋਤ ਕੌਰ ਨੇ ਕੀਤਾ ਅਤੇ ਧੰਨਵਾਦੀ ਸ਼ਬਦ ਡੀਨ ਅਕਾਦਮਿਕ ਮਾਮਲੇ ਪ੍ਰੋ. ਏ. ਕੇ. ਤਿਵਾੜੀ ਵੱਲੋਂ ਬੋਲੇ ਗਏ।
 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

Have something to say? Post your comment

 

More in Malwa

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ