Thursday, February 19, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Malwa

ਸਕੱਤਰ ਸਕੂਲ ਸਿੱਖਿਆ ਨੇ ਰਿਲੀਜ਼ ਕੀਤਾ ਪਟਿਆਲਾ ਜਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਕੈਲੰਡਰ (Calender)

April 19, 2021 06:38 PM
SehajTimes

ਪਟਿਆਲਾ :  ਸਰਕਾਰੀ ਸਕੂਲਾਂ ਦੀ ਬਦਲੀ ਹੋਈ ਨੁਹਾਰ ਨੂੰ ਪੇਸ਼ ਕਰਦਾ ਪਟਿਆਲੇ ਜਿਲ੍ਹੇ ਦੇ ਸਕੂਲਾਂ ਦਾ ਕੈਲੰਡਰ ਅੱਜ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਰਿਲੀਜ਼ ਕੀਤਾ। ਸਕੱਤਰ ਨੇ ਜਿਲ੍ਹਾ ਸਿੱਖਿਆ ਅਫਸਰ (ਸੈ. ਤੇ ਐਲੀ. ਸਿੱਖਿਆ) ਪਟਿਆਲਾ ਦੀ ਟੀਮ ਨੂੰ ਉਕਤ ਕੈਲੰਡਰ ਤਿਆਰ ਕਰਨ ਲਈ ਵਧਾਈ ਦਿੱਤੀ ਅਤੇ ਸ਼ਲਾਘਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਸਰਗਰਮੀਆਂ, ਪ੍ਰਾਪਤੀਆਂ ਤੇ ਸਹੂਲਤਾਂ ਨੂੰ ਘਰ-ਘਰ ਪਹੁੰਚਾਉਣ ਲਈ ਕੈਲੰਡਰ, ਰਸਾਲੇ, ਪੋਸਟਰ ਤੇ ਈ-ਪ੍ਰਾਸਪੈਕਟਸ ਤਿਆਰ ਕੀਤੇ ਜਾ ਰਹੇ ਹਨ। ਜੋ ਬਹੁਤ ਹੀ ਸਿਰਜਣਾਮਕ ਤੇ ਉਸਾਰੂ ਕਾਰਜ ਹੈ।
  ਸਕੱਤਰ ਨੇ ਕਿਹਾ ਕਿ ਇਸ ਵੇਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਸਿਖਰ 'ਤੇ ਪੁੱਜ ਚੁੱਕੀ ਹੈ, ਜਿਸ ਲਈ ਕੈਲੰਡਰ, ਰਿਸਾਲੇ ਤੇ ਪੋਸਟਰ ਬਹੁਤ ਸਹਾਈ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਜਿੱਥੇ ਆਪਣੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ 'ਚ ਗੁਣਵੱਤਾ ਵਾਲੀ ਸਿੱਖਿਆ ਦੇ ਰਹੇ ਹਨ, ਉੱਥੇ ਸਕੂਲਾਂ ਦੀਆਂ ਖੂਬੀਆਂ ਬਾਰੇ ਵੀ ਲੋਕਾਂ ਨੂੰ ਦੱਸ ਰਹੇ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : 25 ਅਪ੍ਰੈਲ ਨੂੰ ਫ਼ੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ ਕਰਕੇ ਅਗਲੇ ਹੁਕਮਾਂ ਤੱਕ ਮੁਲਤਵੀ

  ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਇੰਜੀ. ਅਮਰਜੀਤ ਸਿੰਘ, ਨੈਸ਼ਨਲ ਐਵਾਰਡੀ ਪ੍ਰਿੰ. ਤੋਤਾ ਸਿੰਘ ਚਹਿਲ, ਮੀਡੀਆ ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਰਾਜਵੰਤ ਸਿੰਘ ਹਾਜ਼ਰ ਸਨ। ਡੀ.ਈ.ਓ. (ਐਲੀ. ਸਿੱ.) ਇੰਜੀ. ਅਮਰਜੀਤ ਸਿੰਘ ਨੇ ਸਕੱਤਰ ਸਕੂਲ ਸਿੱਖਿਆ ਵੱਲੋਂ ਹੱਲਾਸ਼ੇਰੀ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਹ ਕੈਲੰਡਰ ਜਿਲ੍ਹੇ ਦੇ ਹਰ ਸਕੂਲ ਅਤੇ ਮੋਹਤਬਰ ਵਿਅਕਤੀ ਤੱਕ ਪਹੁੰਚਾਇਆ ਜਾਵੇਗਾ। ਉਕਤ ਕੈਲੰਡਰ ਰਿਲੀਜ਼ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ਨੇ ਸਿੱਖਿਆ ਸਕੱਤਰ ਦਾ ਧੰਨਵਾਦ ਕੀਤਾ।

Have something to say? Post your comment

 

More in Malwa

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

ਸ਼ੇਰੋਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ 

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਪੰਜਾਬ ‘ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਕਿਸਾਨਾਂ ਨੇ ਫੂਕੀਆਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ