Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਗਣਤੰਤਰ ਦਿਵਸ ਮੌਕੇ ਪੰਜਾਬ ਦੇ ਸ਼ਹੀਦਾਂ ਤੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਬਣੀਆਂ ਖਿੱਚ ਦਾ ਕੇਂਦਰ

January 26, 2024 05:10 PM
SehajTimes

ਪਟਿਆਲਾ : ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਹੋਏ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਪੰਜਾਬ ਦੇ ਇਤਿਹਾਸ, ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ, ਅਮੀਰ ਵਿਰਸੇ, ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਸਟੇਡੀਅਮ ਵਿੱਚ ਮੌਜੂਦ ਹਰ ਦਰਸ਼ਕ ਦਾ ਧਿਆਨ ਖਿੱਚਿਆ। ਗਣਤੰਤਰ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ, ਇਸ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਝਾਕੀਆਂ ਦੇਖੀਆਂ।

ਇਸ ਉਪਰੰਤ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ 13 ਝਾਕੀਆਂ ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ ਭੇਜੀ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਦਰਸਾਉਂਦੀ ਝਾਕੀ ਤੋਂ ਹੋਈ। ਇਸ ਵਿੱਚ ਜਲਿਆਂਵਾਲਾ ਬਾਗ ਦਾ ਸ਼ਹੀਦੀ ਸਾਕਾ, ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸ. ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ, ਕਾਮਾਗਾਟਾ ਮਾਰੂ ਦੀ ਘਟਨਾ ਦਿਖਾਇਆ ਗਿਆ।

ਪੰਜਾਬ ਸਰਕਾਰ ਵੱਲੋਂ ਭੇਜੀ ਦੂਜੀ ਝਾਕੀ ਰਾਹੀਂ 'ਨਾਰੀ ਸ਼ਕਤੀ' (ਮਾਈ ਭਾਗੋ-ਪਹਿਲੀ ਮਹਾਨ ਸਿੱਖ ਜੰਗਜੂ ਬੀਬੀ) ਅਤੇ ਮਾਈ ਭਾਗੋ ਆਰਮਡ ਫੋਰਸਿਸ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵੱਲੋਂ ਸਿੱਖਿਅਤ ਬੱਚੀਆਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਨੂੰ ਬਾਖੂਬੀ ਦਰਸਾਇਆ ਗਿਆ। ਜਦਕਿ ਤੀਜੀ ਝਾਕੀ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦੀ ਪੇਸ਼ਕਾਰੀ ਕੀਤੀ ਗਈ।

 

ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ ਤਹਿਤ ਸਿਹਤ ਵਿਭਾਗ ਦੀ ਸਿਹਤਮੰਦ ਪੰਜਾਬ ਤਹਿਤ 550 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਹਸਪਤਾਲਾਂ ਦੇ ਹੋਏ ਕਾਇਆ ਕਲਪ ਅਤੇ ''ਸਿਹਤ ਸਹੂਲਤਾਂ ਤੁਹਾਡੇ ਦੁਆਰ, ਲੈ ਕੇ ਆਈ ਪੰਜਾਬ ਸਰਕਾਰ'' ਤਹਿਤ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਨੂੰ ਦਰਸਾਇਆ ਗਿਆ। ਪੰਜਵੀਂ ਝਾਕੀ ਰਾਹੀਂ ਸਕੂਲ ਆਫ਼ ਐਮੀਨੈਂਸ ਤਹਿਤ 11ਵੀਂ ਅਤੇ 12ਵੀਂ ਦੇ ਬੱਚਿਆਂ ਨੂੰ ਨਵੇਂ ਭਵਿੱਖ ਦੀ ਸਿਰਜਣਾ ਹਿੱਤ ਰਚਨਾਤਮਕ ਮਾਹੌਲ ਦੇਣ ਲਈ ਮੈਡੀਕਲ, ਜੇ.ਈ., ਇੰਜੀਨੀਅਰਿੰਗ ਪ੍ਰੀਖਿਆ ਦੀ ਤਿਆਰੀ ਲਈ ਵਿਸ਼ੇਸ਼ ਕੈਂਪ ਸਬੰਧੀ ਜਾਣਕਾਰੀ ਨੂੰ ਪ੍ਰਦਰਸ਼ਿਤ ਕੀਤਾ ਗਿਆ।

ਛੇਵੀਂ ਝਾਕੀ 'ਚ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਅਤੇ ਖੇਤੀਬਾੜੀ ਵਿੱਚ ਵਿਭਿੰਨਤਾ ਨੂੰ ਉਜਾਗਰ ਕੀਤਾ ਗਿਆ। ਸੱਤਵੀਂ ਝਾਕੀ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 2 ਕਰੋੜ 33 ਲੱਖ 19 ਹਜ਼ਾਰ 300 ਖਪਤਕਾਰਾਂ ਨੂੰ ਆਏ ਜ਼ੀਰੋ ਬਿਜਲੀ ਦੇ ਬਿੱਲ ਨੂੰ ਦਰਸਾਇਆ ਗਿਆ। ਅੱਠਵੀਂ ਝਾਕੀ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਟਿਆਲਾ ਦੀਆਂ ਲੜਕੀਆਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਪਾਏ ਯੋਗਦਾਨ ਨੂੰ ਦਰਸਾਇਆ ਗਿਆ। ਨੌਵੀਂ ਝਾਕੀ ਵਿੱਚ ਵਣ ਮੰਡਲ ਵਿਭਾਗ ਵੱਲੋਂ ਹਰੇਕ ਟਿਊਬਵੈੱਲ ਤੇ 3 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਵਣ ਮੰਡਲ ਪਟਿਆਲਾ ਅਧੀਨ ਪੈਂਦੇ 61 ਹਜ਼ਾਰ ਟਿਊਬਵੈੱਲਾਂ ਤੇ ਤਕਰੀਬਨ 1 ਲੱਖ 80 ਹਜ਼ਾਰ ਬੂਟੇ ਲਗਾਉਣ ਨੂੰ ਉਜਾਗਰ ਕੀਤਾ ਗਿਆ।

 

ਬਾਲ ਸੁਰੱਖਿਆ ਵਿਭਾਗ ਵੱਲੋਂ ਹਰ ਹੱਥ ਕਲਮ, "ਮੇਰਾ ਬਚਪਨ ਪ੍ਰੋਜੈਕਟ, ਸਕੂਲ ਆਨ ਵੀਲਜ਼ ਨੂੰ ਦਰਸਾਇਆ ਗਿਆ। ਪੁਲਿਸ ਵਿਭਾਗ ਦੀ ਝਾਕੀ ਵਿੱਚ ਸਾਂਝ ਕੇਂਦਰਾਂ ਰਾਹੀ ਆਮ ਲੋਕਾਂ ਨੂੰ 1 ਲੱਖ 41 ਹਜ਼ਾਰ 60 ਸੇਵਾਵਾਂ ਮੁਹੱਈਆਂ ਕਰਵਾਉਣ ਸਬੰਧੀ ਦਰਸਾਇਆ ਗਿਆ। ਪ੍ਰਸ਼ਾਸਨਿਕ ਸੁਧਾਰ ਦੀ ਝਾਕੀ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲਬੱਧ ਕਰਵਾਉਣ ਲਈ ਸ਼ੁਰੂ ਕੀਤੀ ਡੋਰ ਸਟੈਪ ਡਲਿਵਰੀ ਨੂੰ ਦਰਸਾਇਆ ਗਿਆ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ਮੌਕੇ ਚਾਲੀ ਸਾਲਾਂ ਬਾਅਦ ਕੀਤੀ ਗਈ ਘੋੜਾ ਬੱਘੀ ਦੀ ਵਰਤੋਂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ : ਖੜਗੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ