Thursday, May 02, 2024

Malwa

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗਣਤੰਤਰ ਦਿਵਸ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

January 26, 2024 07:14 PM
ਅਸ਼ਵਨੀ ਸੋਢੀ

ਮਲੇਰਕੋਟਲਾ  : ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਕੈਬਨਿਟ ਮੰਤਰੀ ,ਪੰਜਾਬ ਸ੍ਰ ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈ.ਅਫੇ਼ਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਨੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਉਨਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ
ਸਲਾਮੀ ਲਈ । ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ. ਐਸ. ਪੀ . ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ । ਇਸ ਮੌਕੇ ਸਮਾਗਮ ਦੌਰਾਨ ਵਿਧਾਇਕ ਮਾਲੇਰਕੋਟਲਾ ਜਮੀਲ ਉਰ ਰਹਿਮਾਨ, ਡੀ .ਆਈ.ਜੀ ਸ੍ਰੀ ਹਰਚਰਨ ਸਿੰਘ ਭੁੱਲਰ ਚੇਅਰਮੈਨ ਛੋਟੇ ਸਕੇਲ ਉਦਯੋਗ ਪੰਜਾਬ ਸ੍ਰੀ ਦਲਵੀਰ ਸਿੰਘ ਢਿਲੋਂ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਸ੍ਰੀ ਕਰਮਜੀਤ ਸਿੰਘ ਕੁਠਾਲਾ , ਚੇਅਰਮੈਨ ਛੋਟੇ ਸਕੇਲ ਉਦਯੋਗ ਪੰਜਾਬ ਸ੍ਰੀ ਦਲਵੀਰ ਸਿੰਘ ਢਿਲੋਂ , ਸ੍ਰੀ ਕੁਲਵੰਤ ਸਿੰਘ ਗੱਜਣਮਾਜਰਾ ,ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰ ਘ, ਐਸ.ਡੀ .ਐਮ. ਸ੍ਰੀ ਮਤੀ ਅਪਰਨਾ ਐਮ.ਬੀ , ਤੋਂ ਇਲਾਵਾ ਹੋਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਕੈਬਨਿਟ ਮੰਤਰੀ ,ਪੰਜਾਬ ਸ੍ਰ. ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਨਮਨ ਕਰਦਿਆਂ 75ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ , ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਮਾਲੇਰਕੋਟਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀ ਅਤ ਹੋਣ ਦਾ ਮਾਣ ਹਾਸਲ ਹੈ । ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ ਵੱਡਾ ਯੋਗਦਾਨ ਪੰਜਾਬੀਆਂ ਦਾ ਰਿਹਾ । ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਜ਼ਿੰਦਗੀ ਬਿਤਾ ਰਹੇ ਹਾਂ । ਉਨ੍ਹਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ-ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ `ਤੇ ਝਾਤ ਮਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ 22 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਪੰਜਾਬ ਸਰਕਾਰ ਸਿੱਖਿਆ, ਸਿਹਤ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ , ਬਿਜਲੀ , ਖੇਤੀਬਾੜੀ , ਰੋਜ਼ਗਾਰ ਦੇ ਅਥਾਹ ਮੌਕੇ ਪੈਦਾ ਕਰਨ, ਆਰਥਿਕਤਾ ਤੇ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ, ਨਾਗਰਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਯਕੀਨੀ ਬਣਾਉਣ, ਬੁਨਿਆਦੀ ਢਾਂਚੇ ਅਤੇ ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਬਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ, ਨਸ਼ਿਆਂ ਦਾ ਖ਼ਾਤਮਾ ਕਰਨ, ਨਿਵੇਸ਼ ਅਤੇ ਉਦਯੋਗ-ਪੱਖੀ ਮਾਹੌਲ ਸਿਰਜਣ ਲਈ ਠੋਸ ਕਦਮ ਚੁੱਕ ਰਹੀ ਹੈ। ਸਾਡੀ ਸਰਕਾਰ ਫ਼ੌਜੀ ਜਵਾਨਾਂ , ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸਾਡੀ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਰੀਰਕ ਤੌਰ ਉਤੇ 76 ਫ਼ੀ ਸਦੀ ਤੋਂ 100 ਫ਼ੀ ਸਦੀ ਤੱਕ ਦਿਵਿਆਂਗ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 20 ਲੱਖ ਰੁਪਏ ਤੋਂ ਵਧਾਕੇ 40 ਲੱਖ ਰੁਪਏ ਕੀਤੀ ਗਈ ਹੈ। ਇਸੇ ਤਰ੍ਹਾਂ 51 ਫ਼ੀ ਸਦੀ ਤੋਂ 75 ਫ਼ੀ ਸਦੀ ਤੱਕ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 10 ਲੱਖ ਤੋਂ ਵਧਾ ਕੇ 20 ਲੱਖ ਰੁਪਏ ਅਤੇ 25 ਫ਼ੀ ਸਦੀ ਤੋਂ 50 ਫ਼ੀ ਸਦੀ ਤੱਕ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 5 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕੀਤੀ ਗਈ ਹੈ। ਸਾਡੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਨਿਰੋਲ ਮੈਰਿਟ ਦੇ ਆਧਾਰ `ਤੇ 39 ਹਜ਼ਾਰ 406 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 12 ਹਜ਼ਾਰ 710 ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਐਨ.ਆਰ.ਆਈ.ਅਫੇ਼ਰਜ਼ ਮੰਤਰੀ ਪੰਜਾਬ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹਾ ਪੱਧਰ ‘ਤੇ “ਐਨ.ਆਰ.ਆਈ ਮਿਲਣੀ ” ਸਮਾਗਮਾਂ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ ਅਤੇ ਐਨ.ਆਰ.ਆਈਜ਼ ਦੀ ਸਹੂਲਤ ਲਈ ਵੱਟਸਅੱਪ ਨੰਬਰ (9056009884) ਜਾਰੀ ਕੀਤਾ ਗਿਆ ਹੈ। ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵਾ ਸੌ ਹੋਰ ਆਮ ਆਦਮੀ ਕਲੀਨਿਕ ਖੋਲਣ ਦੀ ਤਿਆਰੀ ਹੈ। ਇਨ੍ਹਾਂ ਕਲੀਨਿਕਾਂ `ਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਲੈਬ ਟੈਸਟ ਦੀਆਂ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਰੌਸ਼ਨ ਭਵਿੱਖ ਲਈ ਅਸੀਂ ਆਪਣੇ ਬੱਚਿਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਾਂ । ਇਸੇ ਲੜੀ ਤਹਿਤ ਮਾਨ ਸਰਕਾਰ ਨੇ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ .ਵੀ .ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ ਅਤੇ ਬਿਜਲੀ ਖ਼ਰੀਦ ਉਤੇ ਕੀਤੇ ਜਾਂ ਦੇ ਖਰਚੇ ਵਿੱਚ 300 ਤੋਂ 350 ਕਰੋੜ ਰੁਪਏ ਦੀ ਬੱਚਤ ਹੋਵੇਗੀ । ਇਸ ਤੋਂ ਇਲਾਵਾ ਲੋਕ ਭਲਾਈ ਲਈ ਕਦਮ ਚੁੱਕਦੇ ਹੋਏ ਸਾਡੀ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫੀ ਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਇਸ ਦੇ ਨਾਲ ਹੀ ਰਾਜ ਵਿੱਚ ਖੇਤੀਬਾੜੀ ਲਈ 100 ਪ੍ਰਤੀਸ਼ਤ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 27 ਨਵੰਬਰ, 2023 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ "ਮੁੱਖ ਮੰਤਰੀ ਤੀਰਥ ਯਾਤਰਾ ਸਕੀਮ" ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਸਰਧਾਲੂਆਂ ਨੂੰ ਪ੍ਰਮੁੱਖ ਤੀਰਥ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਧਰਮ ਨਿਰਪੱਖਤਾ ਤੋ ਇਲਾਵਾ ਆਪਣੇ ਸੰਗੀਤਕਾਰ ਕੱਵਾੜਾ , ਕਵੀਆਂ,ਸਮਾਰਕਾਂ ਅਤੇ ਮਿਹਨਤਕਸ ਲੋਕਾਂ ਸਦਕਾ ਦੁਨਿਆ ਵਿੱ ਚ ਆਪਣੇ ਨਵੇਕਲੀ ਪਛਾਣ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਲੇਰਕੋਟਲਾ ਵਿਖੇ ਕਰੀਬ 325 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਕੋਲ ਰਹਿ ਕੇ ਪੜ੍ਹਨ ਦਾ ਮੌਕਾ ਮਿਲ ਸਕੇ । ਉਨ੍ਹਾਂ ਕਿਹਾ ਜ਼ਿਲ੍ਹੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹੇ ਵਿੱਚ ਕਰੀਬ 111 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਉਸਾਰਿਆ ਜਾਵੇਗਾ । ਇਸ ਤੋਂ ਇਲਾਵਾ ਕਰੀਬ 09 ਕਰੋੜ 42 ਲੱਖ ਰੁਪਏ ਦੀ ਲਾਗਤ ਨਾਲ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਅਹਿਮਦਗੜ੍ਹ ਦੀ ਬਿਲਡਿੰਗ ਦਾ ਨਿਰਮਾਣ ਕਾਰਜ ਜਲਦ ਹੀ ਵਿਭਾਗੀ ਉਪਚਾਰਿਕਤਾ ਵਾਂ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਅਮਰਗੜ੍ਹ ਵਿਖੇ ਕਰੀਬ 05 ਕਰੋੜ 21 ਲੱਖ 71 ਹਜ਼ਾਰ ਰੁਪਏ ਦੀ ਲਾਗਤ ਨਾਲ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਅਮਰਗੜ੍ਹ ਦੀ ਬਿਲਡਿੰਗ ਦੀ ਉਸਾਰੀ ਦਾ ਕੰਮ ਪ੍ਰਤੀ ਅਧੀਨ ਹੈ ਜੋ ਕਿ ਜਲਦੀ ਹੀ ਮੁਕੰਮਲ ਹੋ ਜਾਵੇਗਾ । ਲੋਕਾਂ ਦੀ ਸਹੂਲਤ ਅਤੇ ਟਰੈਫ਼ਿਕ ਵਿਵਸਥਾ ਨੂੰ ਨਿਰਵਿਘਨ ਬਣਾਈ ਰੱਖਣ ਲਈ ਕਰੀਬ 45 ਲੱਖ ਰੁਪਏ ਦੀ ਲਾਗਤ ਨਾਲ ਸੰਦੌੜ ਚੌਕ ਵਿਖੇ " ਫੁੱਟ ਓਵਰ ਬ੍ਰਿਜ " ਉਸਾਰਿਆ ਜਾਵੇਗਾ । ਕੈਬਨਿਟ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿਖੇ ਨੌਜਵਾਨਾਂ ਵਿੱਚ ਪੜ੍ਹਨ ਦਾ ਰੁਝਾਨ ਪੈਦਾ ਕਰਨ ਲਈ ਕਰੀਬ 04 ਕਰੋੜ ਰੁਪਏ ਦੀ ਲਾਗਤ ਜਿਲ੍ਹਾ ਪੱਧਰੀ ਲਾਇਬ੍ਰੇਰੀ ,ਕਰੀਬ 09 ਕਰੋੜ ਰੁਪਏ ਦੀ ਲਾਗਤ ਨਾਲ ਬੱਸ ਸਟੈਂਡ ਦਾ ਨਿਰਮਾਨ ਅਤੇ ਕਰੀਬ 10 ਕਰੋੜ 63 ਲੱਖ ਰੁਪਏ ਦੀ
ਲਾਗਤ ਜ਼ਿਲ੍ਹੇ ਦੇ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ । ਮਾਲੇਰਕੋਟਲਾ ਨਿਵਾਸੀਆਂ ਦੀ ਸਹੂਲਤ ਲਈ ਕਰੀਬ 29 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਨੂੰ ਜਲਦ ਹੀ ਲੋਕ ਅਰਪਣ ਕਰ ਦਿੱਤਾ ਜਾਵੇਗਾ । ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦੇਸ਼ ਦੇ ਸ਼ਹੀਦ ਸਭਨਾਂ ਦੇ ਸਾਂਝੇ ਹੁੰਦੇ ਹਨ ਪਰ ਅਫ਼ਸੋਸ ਹੈ ਕਿ ਕੇਂਦਰ ਸਰਕਾਰ, ਪੰਜਾਬ ਦੀਆਂ ਸ਼ਹੀਦਾਂ ਸਬੰਧੀ
ਝਾਕੀਆਂ ਨੂੰ ਗਣਤੰਤਰ ਦਿਵਸ ਪਰੇਡ ਮੌਕੇ ਦਿਖਾਉਣ ਤੋਂ ਬਿਲਕੁਲ ਇਨਕਾਰੀ ਹੋ ਗਈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਐਲਾਨ ਮੁਤਾਬਕ ਸ਼ਹੀਦਾਂ ਅਤੇ ਸੂਬੇ ਦੀ ਵਿਰਾਸਤ ਸਬੰਧੀ ਇਹ ਝਾਕੀਆਂ ਸੂਬੇ ਭਰ ਵਿੱਚ ਦਿਖਾਈਆਂ ਜਾਣਗੀਆਂ । ਇਸ ਮੌਕੇ ਉਨ੍ਹਾਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ -ਕੋਟਿ ਪ੍ਰਣਾਮ ਕਰਦਿਆ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ਅਤੇ ਇਸ ਪਵਿੱਤਰ ਦਿਹਾੜੇ ’ਤੇ ਇਕ ਵਾਰ ਫੇਰ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੱਤੀ । ਇਸ ਮੌਕੇ ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ,ਕਾਰਗਿਲ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਵਿਸ਼ੇਸ ਸ਼ਖਸੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ , ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ । ਉਨ੍ਹਾਂ ਵਿੱਦਿਅਕ ਅਦਾਰਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਸਮੂਲੀਅਤ ਕਰਨ ਵਾਲੇ ਵਿੱਦਿਆਕ ਅਦਾਰਿਆਂ ਵਿੱਚ 27 ਜਨਵਰੀ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ਮੌਕੇ ਚਾਲੀ ਸਾਲਾਂ ਬਾਅਦ ਕੀਤੀ ਗਈ ਘੋੜਾ ਬੱਘੀ ਦੀ ਵਰਤੋਂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ : ਖੜਗੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

Have something to say? Post your comment

 

More in Malwa

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 260763 ਮੀਟਰਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ : ਜ਼ਿਲ੍ਹਾ ਚੋਣ ਅਫਸਰ

ਪਟਿਆਲਾ ਨੇੜੇ ਵਿਆਹ ਕਰਵਾਉਣ ਲਈ 20 ਹਜ਼ਾਰ ਚ ਖਰੀਦੀ ਲੜਕੀ

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ