Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਪੰਜਾਬੀ ਯੂਨੀਵਰਸਿਟੀ ਦੇ ਤਿੰਨ ਅਧਿਆਪਕਾਂ ਨੂੰ ਰਾਜਪਾਲ ਨੇ ਸਨਮਾਨਿਤ ਕੀਤਾ

January 26, 2024 07:29 PM
ਸੁਰਜੀਤ ਸਿੰਘ ਤਲਵੰਡੀ
ਪਟਿਆਲਾ : ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਤਿੰਨ ਅਧਿਆਪਕਾਂ ਨੂੰ, ਉਨ੍ਹਾਂ ਵੱਲੋਂ ਆਪੋ ਆਪਣੇ ਖੇਤਰਾਂ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ, ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਸੰਗੀਤ ਵਿਭਾਗ ਤੋਂ ਅਧਿਆਪਕ ਪ੍ਰੋ. ਨਿਵੇਦਿਤਾ ਉੱਪਲ, ਮਨੋਵਿਗਿਆਨ ਵਿਭਾਗ ਤੋਂ ਪ੍ਰੋ. ਦਮਨਜੀਤ ਸੰਧੂ ਅਤੇ ਭੌਤਿਕ ਵਿਗਿਆਨ ਵਿਭਾਗ ਤੋਂ ਡਾ. ਬਾਲ ਕ੍ਰਿਸ਼ਨ ਨੂੰ ਇਹ ਸਨਮਾਨ ਹਾਸਲ ਹੋਇਆ ਹੈ।
ਪ੍ਰੋ. ਨਿਵੇਦਿਤਾ ਉੱਪਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਐਵਾਰਡ ਸ਼ਾਸਤਰੀ ਸੰਗੀਤ ਦੇ ਖੇਤਰ ਵਿੱਚ ਪਾਏ ਗਏ ਵਿਸ਼ੇਸ਼ ਯੋਗਦਾਨ ਦੇ ਬਦਲੇ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਦੇਸ ਵੰਡ ਤੋਂ ਬਾਅਦ ਉਹ ਚੜ੍ਹਦੇ ਪੰਜਾਬ ਤੋਂ ਇੱਕੋ ਇੱਕ ਪੰਜਾਬੀ ਮੂਲ ਦੇ ਇਸਤਰੀ ਗਾਇਕ ਹਨ ਜਿਨ੍ਹਾਂ ਨੂੰ ਸ਼ਾਸਤਰੀ ਸੰਗੀਤ ਦੇ ਖੇਤਰ ਵਿੱਚ ਅਕਾਸ਼ਬਾਣੀ ਤੋਂ ਪ੍ਰਵਾਨਗੀ ਹਾਸਿਲ ਹੈ।
 ਪ੍ਰੋ. ਦਮਨਜੀਤ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਐਵਾਰਡ ਬੱਚਿਆਂ ਅਤੇ ਔਰਤਾਂ ਲਈ ਸਾਈਬਰ ਸੁਰੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜ ਕਾਰਨ ਹਾਸਿਲ ਹੋਇਆ ਹੈ। ਜ਼ਿਕਰਯੋਗ ਹੈ ਕਿ ਪ੍ਰੋ. ਦਮਨਜੀਤ ਮੀਡੀਆ ਦੇ ਵੱਖ-ਵੱਖ ਮੰਚਾਂ ਰਾਹੀਂ ਇਸ ਵਿਸ਼ੇ ਉੱਪਰ ਲਗਾਤਾਰ ਜਾਗਰੂਕਤਾ ਫੈਲਾਉਂਦੇ ਰਹਿੰਦੇ ਹਨ। ਮਨੋਵਿਗਿਆਨ ਦੇ ਹਵਾਲੇ ਨਾਲ਼ ਉਹ ਲਗਾਤਾਰ ਇਸ ਖੇਤਰ ਵਿੱਚ ਸਰਗਰਮ ਹਨ।
ਡਾ. ਬਾਲ ਕ੍ਰਿਸ਼ਨ ਨੇ ਦੱਸਿਆ ਕਿ ਉਹਨਾਂ ਨੂੰ ਇਹ ਐਵਾਰਡ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਸੇਵਾਵਾਂ ਨਿਭਾਉਣ ਬਦਲੇ ਮਿਲਿਆ ਹੈ। ਜ਼ਿਕਰਯੋਗ ਹੈ ਕਿ ਡਾ. ਬਾਲ ਕ੍ਰਿਸ਼ਨ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵਿੱਚ ਅਧਿਆਪਕ ਹੋਣ ਦੇ ਨਾਲ਼-ਨਾਲ਼ ਪ੍ਰੀਖਿਆ ਸ਼ਾਖਾ ਵਿੱਚ ਡਿਪਟੀ ਕੰਟਰੋਲਰ ਵਜੋਂ ਅਤੇ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਿੰਸੀਪਲ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਦੇ ਇਨ੍ਹਾਂ ਤਿੰਨਾਂ ਅਧਿਆਪਕਾਂ ਨੂੰ ਇਸ ਪ੍ਰਾਪਤੀ ਉੱਤੇ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ।
 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ਮੌਕੇ ਚਾਲੀ ਸਾਲਾਂ ਬਾਅਦ ਕੀਤੀ ਗਈ ਘੋੜਾ ਬੱਘੀ ਦੀ ਵਰਤੋਂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ : ਖੜਗੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

Have something to say? Post your comment