Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

January 26, 2024 07:43 PM
ਸੁਰਜੀਤ ਸਿੰਘ ਤਲਵੰਡੀ

ਸਰਕਾਰੀ ਕਾਲਜ ਮੋਹਾਲੀ ਵਿਖੇ ਲਹਿਰਾਇਆ ਤਿਰੰਗਾ

ਮੋਹਾਲੀ : ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਜਿਵੇਂ ਕਿ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਸੁਖਦੇਵ, ਸਰਦਾਰ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ ਅਤੇ ਲਾਲਾ ਲਾਜਪਤ ਰਾਏ ਅਤੇ ਸਾਡੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਬੀ ਆਰ ਅੰਬੇਦਕਰ ਦੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਸਾਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਕੁਰਬਾਨੀਆਂ ਦਾ 80 ਪ੍ਰਤੀਸ਼ਤ ਤੋਂ ਵੱਧ ਹਿੱਸਾ ਪੰਜਾਬੀਆਂ ਹਿੱਸੇ ਆਉਣ 'ਤੇ ਮਾਣ ਹੈ। 

ਉਨ੍ਹਾਂ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਈਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ,

ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ ਅਤੇ ਪਗੜੀ ਸੰਭਾਲ ਜੱਟਾਂ ਵਰਗੀਆਂ ਲਹਿਰਾਂ ਨੂੰ ਆਜ਼ਾਦੀ ਦੀ ਲਹਿਰ ਦੀ ਮਜ਼ਬੂਤ ਨੀਂਹ ਵਜੋਂ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਬਾਅਦ ਕਰੜਾ ਸੰਘਰਸ਼ ਕਰਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਦਾ ਸਿਹਰਾ ਵੀ ਸਾਡੇ ਮਿਹਨਤੀ ਲੋਕਾਂ ਸਿਰ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸਹੁੰ ਚੁੱਕ ਕੇ ਆਪਣਾ ਸਫ਼ਰ ਸ਼ੁਰੂ ਕੀਤਾ ਸੀ, ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਰਹੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਦਹਾਕਿਆਂ ਬਾਅਦ ਅਸਲ ਅਰਥਾਂ ਵਿੱਚ ਪੰਜਾਬ ਨੂੰ ਚੁਣੀ ਹੋਈ ਸਰਕਾਰ ਹੁਣ ਮਿਲੀ ਹੈ ਜਿਹੜੀ ਲੋਕਤੰਤਰ ਦੀ ਭਾਵਨਾ ਲੋਕਾਂ ਦੀ, ਲੋਕਾਂ ਦੁਆਰਾ ਅਤੇ ਲੋਕਾਂ ਲਈ ਸਰਕਾਰ ਨੂੰ ਪੂਰਾ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਬਿਜਲੀ ਸੁਧਾਰ ਅਤੇ ਸਬਸਿਡੀਆਂ ਅਤੇ ਮਾਲੀਆ ਪੈਦਾ ਕਰਨ ਵਿੱਚ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਸੰਕਲਪ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ ਅਤੇ ਸਕੂਲ ਆਫ਼ ਐਮੀਨੈਂਸ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਸੰਸਥਾਵਾਂ ਦੇ ਉੱਚ ਮਿਆਰਾਂ ਦੇ ਬਰਾਬਰ ਬਣਾਉਣ ਲਈ ਇੱਕ ਕ੍ਰਾਂਤੀਕਾਰੀ ਤਬਦੀਲੀ ਸਾਬਤ ਹੋ ਰਹੇ ਹਨ।

ਜੀ.ਐਸ.ਟੀ. ਦੀ ਉਗਰਾਹੀ ਵਿੱਚ ਵਾਧੇ ਨੇ ਭਗਵੰਤ ਸਿੰਘ ਮਾਨ

ਸਰਕਾਰ ਦੀ ਸੂਬੇ ਨੂੰ ਆਪਣੇ ਵਿੱਤੀ ਸਾਧਨਾਂ ਨਾਲ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਦ੍ਰਿੜਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਫਤ ਘਰੇਲੂ ਬਿਜਲੀ ਦਾ ਜ਼ੀਰੋ ਬਿੱਲ ਵਾਲੇ 90 ਫੀਸਦੀ ਖਪਤਕਾਰਾਂ ਨੂੰ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਅਸੀਂ ਥਰਮਲ ਪਲਾਂਟ ਖਰੀਦਿਆ ਹੈ। ਉਨ੍ਹਾਂ ਆਪਣੇ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਗੱਲ ਕਰਦਿਆਂ ਕਿਹਾ ਕਿ 117 ਸਕੂਲ ਆਫ਼ ਐਮੀਨੈਂਸ, ਸਿੰਗਾਪੁਰ ਵਿਖੇ ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਉੱਚ ਮਿਆਰੀ ਸਿਖਲਾਈ ਅਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅਹਿਮਦਾਬਾਦ ਵਿਖੇ ਹੈੱਡ ਮਾਸਟਰਾਂ ਦੀ ਸਿਖਲਾਈ ਨੇ ਸਿੱਖਿਆ ਵਿਭਾਗ ਦੇ ਇਤਿਹਾਸ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ।  ਇਸ ਤੋਂ ਇਲਾਵਾ, ਅਸੀਂ ਹਾਲ ਹੀ ਵਿੱਚ ਤਬਾਦਲਾ ਨੀਤੀ ਨੂੰ ਹੋਰ ਆਸਾਨ ਬਣਾਉਣ ਲਈ ਨਵੀਂ ਅਤੇ ਪਾਰਦਰਸ਼ੀ ਟ੍ਰਾਂਸਫਰ ਨੀਤੀ ਲਿਆਂਦੀ ਹੈ।

ਮੁੱਖ ਮੰਤਰੀ ਤੀਰਥ ਯਾਤਰਾ, ਸ਼ਹੀਦ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਿੱਚ ਵਾਧਾ,

550 ਭ੍ਰਿਸ਼ਟ ਸਿਆਸੀ ਲੋਕਾਂ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ, ਪੰਜਾਬ ਦੇ 39406 ਨੌਜਵਾਨਾਂ ਨੂੰ ਨੌਕਰੀਆਂ ਦੇਣ ਤੋਂ ਇਲਾਵਾ 12710 ਐਡਹਾਕ/ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, 664 'ਆਪ' ਕਲੀਨਿਕ ਖੋਲ੍ਹੇ ਜਾਣੇ, ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ਸੜ੍ਹਕ ਸੁਰੱਖਿਆ ਫੋਰਸ ਦੀ ਸਥਾਪਨਾ, ਪੰਜਾਬ ਨੂੰ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਬਣਾਉਣਾ, ਅੰਤਰਰਾਸ਼ਟਰੀ ਅਤੇ ਰਾਸ਼ਟਰੀ ਖਿਡਾਰੀਆਂ ਨੂੰ ਕੁੱਲ 70 ਕਰੋੜ ਰੁਪਏ ਦੇ ਭਾਰੀ ਨਕਦ ਇਨਾਮ, 43 ਨਾਗਰਿਕ ਕੇਂਦਰਿਤ ਸੇਵਾਵਾਂ ਦੀ ਡੋਰ ਸਟੈਪ ਡਿਲੀਵਰੀ ਕੇਵਲ 1076 ਨੰਬਰ ਡਾਇਲ ਕਰਕੇ ਦੇਣਾ, ਇੰਤਕਾਲਾਂ ਦੇ ਬਕਾਇਆ ਨੂੰ ਖਤਮ ਕਰਨ ਲਈ ਜਨਤਕ ਮਾਲ ਲੋਕ ਅਦਾਲਤਾਂ ਲਾਉਣਾ, ਸਾਡੇ 22 ਮਹੀਨਿਆਂ ਦੇ ਕਾਰਜਕਾਲ ਦੀਆਂ ਪ੍ਰਮੁੱਖ ਪ੍ਰਾਪਤੀਆਂ ਹਨ। ਉਨ੍ਹਾਂ ਕੌਮੀ ਪੱਧਰ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਨਾਂਹ ਕਰਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਲਈ ਇਨ੍ਹਾਂ ਝਾਕੀਆਂ ਨੂੰ ਰਸਮੀ ਤੌਰ 'ਤੇ ਲਾਂਚ ਕੀਤਾ ਹੈ ਤਾਂ ਜੋ ਉਹ ਇਹ ਨਿਰਣਾ ਕਰ ਸਕਣ ਕਿ ਇਹ ਝਾਕੀਆਂ ਕੌਮੀ ਪੱਧਰ ਦੀ ਪਰੇਡ ਵਿੱਚ ਸ਼ਾਮਲ ਹੋਣ ਦੇ ਯੋਗ ਸਨ ਜਾਂ ਨਹੀਂ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾਕਟਰ ਸੰਦੀਪ ਗਰਗ ਦੇ ਨਾਲ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਡੀ ਐਸ ਪੀ ਹਰਸਿਮਰਤ ਸਿੰਘ ਛੇਤਰਾ ਦੀ ਅਗਵਾਈ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ। ਮਰਹੂਮ ਸੁਤੰਤਰਤਾ ਸੈਨਾਨੀਆਂ ਕੇਹਰ ਸਿੰਘ ਬਾਸਮਾ ਅਤੇ ਨੱਥਾ ਸਿੰਘ ਲਾਂਡਰਾ ਦੇ ਪਰਿਵਾਰਿਕ ਮੈਂਬਰਾਂ (ਕੁਲਬੀਰ ਸਿੰਘ ਅਤੇ ਹਰਦੀਪ ਸਿੰਘ) ਨੂੰ ਸਿੱਖਿਆ ਮੰਤਰੀ ਵੱਲੋਂ ਇਸ ਦਿਨ ਦੀ ਵਧਾਈ ਦਿੱਤੀ ਗਈ ਜਦਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਕਰਨਲ ਮਨਪ੍ਰੀਤ ਸਿੰਘ (ਸੇਵਾ ਮੈਡਲ) ਦੀ ਪਤਨੀ ਸ੍ਰੀਮਤੀ ਜਗਮੀਤ ਗਰੇਵਾਲ,  ਹਵਾਲਦਾਰ ਰਣਜੋਧ ਸਿੰਘ (ਸ਼ੌਰਿਆ ਚੱਕਰ) ਦੀ ਪਤਨੀ ਅਨੀਤਾ ਰਾਣੀ, ਹਵਾਲਦਾਰ ਕਸ਼ਮੀਰੀ ਲਾਲ ਦੀ ਪਤਨੀ ਸੁਨੀਤਾ ਕੁਮਾਰੀ ਅਤੇ ਹੈੱਡ ਕਾਂਸਟੇਬਲ ਸਤਬੀਰ ਸਿੰਘ ਦੀ ਪਤਨੀ ਸਵਿਤਾ ਰਾਣੀ ਨੂੰ ਰਾਸ਼ਟਰ ਪ੍ਰਤੀ ਅਸਧਾਰਨ ਯੋਗਦਾਨ ਨੂੰ ਯਾਦ ਕਰਨ ਲਈ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬ ਪੁਲਿਸ ਤੋਂ ਇਲਾਵਾ ਸਰਕਾਰੀ ਕਾਲਜ ਮੁਹਾਲੀ, ਦੂਨ ਇੰਟਰਨੈਸ਼ਨਲ ਸਕੂਲ, ਸ਼ਿਵਾਲਿਕ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਿਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3ਬੀ1 ਮੁਹਾਲੀ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ ਦੀਆਂ ਬੈਂਡ ਟੀਮਾਂ ਸ਼ਾਮਲ ਸਨ। ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ, ਨੈਸ਼ਨਲ ਪਬਲਿਕ ਸਕੂਲ ਕੁਰਾਲੀ, ਪੈਰਾਗਾਨ ਸਕੂਲ ਸੈਕਟਰ 70, ਏਪੀਜੇ ਸਕੂਲ ਮੁੰਡੀ ਖਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3ਬੀ1 ਮੁਹਾਲੀ, ਸ਼ਿਵਾਲਿਕ ਸਕੂਲ ਫੇਜ਼ 6 ਮੁਹਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ 3ਬੀ1 ਦੇ ਵਿਸ਼ੇਸ਼ ਬੱਚੇ ਸ਼ਾਮਲ ਹੋਏ। 

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੀ.ਐੱਸ.ਪੀ.ਸੀ.ਐੱਲ. ਅਤੇ ਖੇਤੀਬਾਡ਼ੀ ਵਿਭਾਗ

ਦੀਆਂ ਝਾਕੀਆਂ ਨੂੰ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਜਦਕਿ ਭਾਗ ਲੈਣ ਵਾਲੇ ਹੋਰ ਵਿਭਾਗਾਂ;  ਸਿਹਤ ਵਿਭਾਗ, ਜੰਗਲਾਤ ਵਿਭਾਗ, ਜ਼ਿਲ੍ਹਾ ਪੁਲਿਸ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਡੋਰ ਸਟੈਪ ਡਿਲੀਵਰੀ ਨੂੰ ਹੌਂਸਲਾ ਵਧਾਊ ਇਨਾਮ ਦਿੱਤੇ ਗਏ। ਸਮਾਜਿਕ ਪ੍ਰਾਪਤੀਆਂ ਅਤੇ ਸਰਕਾਰੀ ਵਿਭਾਗਾਂ ਦੇ ਵਧੀਆ ਸੇਵਾਵਾਂ ਦੇਣ ਵਾਲੇ 62 ਵਿਅਕਤੀਆਂ ਨੂੰ ਪੰਜਾਬ ਸਰਕਾਰ ਦੇ ਪਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਜਦਕਿ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 21 ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿਲੱਖਣ ਅਕਾਦਮਿਕ ਅਤੇ ਖੇਡ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਸਵੱਛ ਭਾਰਤ ਸਰਵੇਖਣ ਵਿੱਚ ਉੱਤਰੀ ਭਾਰਤ ਦੇ ਸ਼ਹਿਰਾਂ ਵਿੱਚੋਂ ਐਮ ਸੀ ਮੋਹਾਲੀ ਨੂੰ ਨੰਬਰ ਇੱਕ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ 14 ਮੁਲਾਜ਼ਮਾਂ ਦੀ ਵੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ ਅਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਕੁਲਵੰਤ ਸਿੰਘ ਮੁਹਾਲੀ, ਪ੍ਰਭਜੋਤ ਕੌਰ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ, ਜਸਕਰਨ ਸਿੰਘ ਏ.ਡੀ.ਜੀ ਰੂਪਨਗਰ ਪੁਲਿਸ ਰੇਂਜ, ਸਿੱਖਿਆ ਮੰਤਰੀ ਦੇ ਮਾਤਾ-ਪਿਤਾ ਸੋਹਣ ਸਿੰਘ ਬੈਂਸ ਅਤੇ ਬਲਵਿੰਦਰ ਕੌਰ ਅਤੇ ਪਤਨੀ ਡਾ. ਜੋਤੀ ਯਾਦਵ, ਆਈ.ਪੀ.ਐਸ. ਮੌਜੂਦ ਸਨ।

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ਮੌਕੇ ਚਾਲੀ ਸਾਲਾਂ ਬਾਅਦ ਕੀਤੀ ਗਈ ਘੋੜਾ ਬੱਘੀ ਦੀ ਵਰਤੋਂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ : ਖੜਗੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ