Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

January 27, 2024 10:52 AM
SehajTimes

ਲੁਧਿਆਣਾ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਵਿਲੱਖਣ ਯੋਗਦਾਨ ਪਾਉਣ ਵਾਲੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ, ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਦੇ ਹੋਰ ਲੋਕਾਂ ਨੂੰ ਵਧਾਈ ਦਿੱਤੀ। ਭਗਵੰਤ ਸਿੰਘ ਮਾਨ ਨੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ ਜਿਨ੍ਹਾਂ ਵਿੱਚ ਜਲੰਧਰ ਦੇ ਐਸ.ਐਸ.ਪੀ. ਮੁਖਵਿੰਦਰ ਸਿੰਘ, ਕਮਾਂਡੈਂਟ ਆਰ.ਟੀ.ਸੀ. ਮਨਦੀਪ ਸਿੰਘ, ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ, ਇੰਸਪੈਕਟਰ ਹਰਵਿੰਦਰ ਸਿੰਘ ਤੇ ਸਿਮਰਜੀਤ ਸਿੰਘ, ਸਬ-ਇੰਸਪੈਕਟਰ ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਮੇਜਰ ਸਿੰਘ, ਜਸਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਮੁਖ ਸਿੰਘ ਅਤੇ ਅਮਨਦੀਪ ਵਰਮਾ, ਐਸਿਸਟੈਂਟ ਸਬ-ਇੰਸਪੈਕਟਰ ਮਹਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ ਸ਼ਾਮਲ ਹਨ।


ਮੁੱਖ ਮੰਤਰੀ ਨੇ ਪਰੇਡ ਕਮਾਂਡਰ ਆਈ.ਪੀ.ਐਸ. ਅਧਿਕਾਰੀ ਆਕਰਸ਼ੀ ਜੈਨ, ਸੈਕਿੰਡ ਕਮਾਂਡਰ ਆਈ.ਪੀ.ਐਸ. ਬਬਨਦੀਪ ਸਿੰਘ, ਪਲਟੂਨ ਕਮਾਂਡਰ-1 ਏ.ਐਸ.ਆਈ. ਪਵਨ ਕੁਮਾਰ, ਪਲਟੂਨ ਕਮਾਂਡਰ-2 ਏ.ਐਸ.ਆਈ. ਜਗਦੇਵ ਸਿੰਘ, ਪਲਟੂਨ ਕਮਾਂਡਰ-3 ਏ.ਐਸ.ਆਈ. ਰਾਜ ਕੁਮਾਰ, ਪਲਟੂਨ ਕਮਾਂਡਰ-4 ਏ.ਐਸ.ਆਈ. ਅਮਰੀਕ ਸਿੰਘ, ਮਹਿਲਾ ਟੁਕੜੀ ਦੀ ਸਬ-ਇੰਸਪੈਕਟਰ ਕੁਲਜੀਤ ਕੌਰ, ਪੀ.ਐਚ.ਜੀ. ਦੀ ਟੁਕੜੀ ਦੇ ਸਬ-ਇੰਸਪੈਕਟਰ ਰਾਜ ਕੁਮਾਰ ਠਾਕੁਰ, ਐਨ.ਸੀ.ਸੀ. ਟੁਕੜੀ ਦੇ ਐਸ.ਯੂ.ਓ. ਰਵੀ ਕੁਮਾਰ, ਐਨ.ਸੀ.ਸੀ. ਟੁਕੜੀ ਦੇ ਐਸ.ਯੂ.ਓ. ਕਰਨ, ਏਅਰ ਵਿੰਗ ਪਲਟੂਨ ਦੇ ਸੀ.ਐਸ.ਯੂ.ਓ. ਤਰਨਵੀਰ ਕੌਰ, ਐਨ.ਸੀ.ਸੀ. (ਲੜਕੀਆਂ) ਦੀ ਟੁਕੜੀ ਦੀ ਯੂ.ਓ. ਅਨੁ ਕੁਮਾਰੀ, ਪੀ.ਏ.ਯੂ. ਸਕੂਲ ਦੀ ਟੁਕੜੀ ਦੀ ਆਰਤੀ, ਸਕਾਊਟ ਲੀਡਰ ਜਸ਼ਨਪ੍ਰੀਤ ਸਿੰਘ ਅਤੇ ਬੈਂਡ ਇੰਸਪੈਕਟਰ ਰਾਕੇਸ਼ ਕਮਾਰ ਨੂੰ ਵੀ ਸਨਮਾਨਿਤ ਕੀਤਾ।


ਮੁੱਖ ਮੰਤਰੀ ਨੇ ਕੌਮੀ ਸਕੂਲ ਖੇਡਾਂ ਵਿੱਚ ਸੋਨ ਤਗਮਾ ਜੇਤੂ ਅਰਸ਼ਦੀਪ ਸਿੰਘ, ਕੌਮਾਂਤਰੀ ਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ, 67ਵੀਂ ਖੇਡਾਂ ਅੰਡਰ-17 ਵਿੱਚ ਵਾਲੀਬਾਲ ਵਿੱਚੋਂ ਤੀਜਾ ਸਥਾਨ ਹਾਸਲ ਕਰਨ ਵਾਲੀ ਖਿਡਾਰਨ ਮੋਹਪ੍ਰੀਤ ਕੌਰ, ਹੈੱਡ ਟੀਚਰ ਜਨਮਦੀਪ ਕੌਰ, ਲੁਧਿਆਣਾ ਯੂਥ ਫੈਡਰੇਸ਼ਨ ਦੇ ਹਰਜਿੰਦਰ ਸਿੰਘ, ਸੜਕ ਸੁਰੱਖਿਆ ਦੀ ਸਰਗਰਮ ਸ਼ਖਸੀਅਤ ਕੁੰਦਨ ਕੁਮਾਰ, ਵੈਟਨਰੀ ਅਫਸਰ ਡਾਕਟਰ ਗੁਰਵਿੰਦਰ ਸਿੰਘ,  ਐਸ.ਐਮ.ਓ. ਡਾ. ਤਰਕਜੋਤ ਸਿੰਘ, ਡਾ. ਮਿਨਾਕਸ਼ੀ, ਪੁਨੀਤ ਪਾਲ ਕੌਰ ਬੱਤਰਾ, ਡਾ. ਸਾਹਿਲ ਗੋਇਲ, ਡਾ. ਪਵਨ ਢੀਂਗਰਾ, ਸਮਾਜ ਸੇਵਾ ਲਈ ਐਨ.ਜੀ.ਓ. ਮਨੁੱਖਤਾ ਦੀ ਸੇਵਾ, ਸੁਪਰਡੰਟ ਗਰੇਡ-2 ਰਛਪਾਲ ਸਿੰਘ ਅਤੇ ਸੀਨੀਅਰ ਸਹਾਇਕ ਗੁਰਮੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ।

 


ਭਗਵੰਤ ਸਿੰਘ ਮਾਨ ਨੇ ਪੁਲਿਸ ਇੰਸਪੈਕਟਰ ਕੁਲਵੰਤ ਸਿੰਘ ਅਤੇ ਬੇਅੰਤ ਜੁਨੇਜਾ, ਏ.ਐਸ.ਆਈ. ਹਰਜਾਪ ਸਿੰਘ, ਦਲਜੀਤ ਸਿੰਘ, ਬੂਟਾ ਸਿੰਘ, ਸੁਖਦੀਪ ਸਿੰਘ ਅਤੇ ਅਮਰੀਕ ਸਿੰਘ, ਹੈੱਡ ਕਾਂਸਟੇਬਲ ਬਲਵਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਪ੍ਰੀਤ ਸਿੰਘ ਅਤੇ ਚਰਨਜੀਤ ਸਿੰਘ ਨੂੰ ਮਿਸਾਲੀ ਸੇਵਾਵਾਂ ਬਦਲੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਜਿਨ੍ਹਾਂ ਵਿੱਚ ਪੀ.ਟੀ. ਸ਼ੋਅ ਲਈ ਲੈਕਚਰਾਰ ਅਨੂਪ ਕੁਮਾਰ ਅਤੇ ਵਿਦਿਆਰਥੀ ਖੁਸ਼ੀ ਤੇ ਅੰਜਲੀ, ਸਕਾਊਟ ਐਂਡ ਗਾਈਡ ਲਈ ਪ੍ਰਿੰਸੀਪਲ ਪਰਦੀਪ ਕੁਮਾਰ ਅਤੇ ਵਿਦਿਆਰਥੀ ਜਪਮਨਪ੍ਰੀਤ ਸਿੰਘ ਤੇ ਆਰਥੀ, ਕੋਰੀਓਗ੍ਰਾਫੀ ਲਈ ਅਧਿਆਪਕ ਓਗੇਸ਼ ਕੁਮਾਰ ਅਤੇ ਵਿਦਿਆਰਥੀ ਹਰਸ਼ਿਤਾ ਤੇ ਨਾਇਸ਼ਾ, ਭੰਗੜੇ ਲਈ ਪ੍ਰਿੰਸੀਪਲ ਗੁਰਨੇਕ ਸਿੰਘ ਅਤੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਤੇ ਅਕਸ਼ਪ੍ਰੀਤ ਸਿੰਘ, ਗਿੱਧੇ ਲਈ ਪ੍ਰਿੰਸੀਪਲ ਗੁਰਸ਼ਰਨਜੀਤ ਕੌਰ ਅਤੇ ਵਿਦਿਆਰਥੀ ਸੋਨੀ ਤੇ ਮੰਨਤ, ਬੀ.ਵੀ.ਐਮ. ਕਿਚਲੂ ਨਗਰ ਤੋਂ ਨੀਲਮ ਮਿੱਤਰ, ਪਲਕ ਨੂਰ ਤੇ ਪ੍ਰੀਅੰਜਲ ਅਤੇ ਡੀ.ਏ.ਵੀ. ਤੋਂ ਜੋਗਿੰਦਰ, ਗੁਰਮਹਿਰ ਅਤੇ ਦੇਵਾਂਸ਼ ਸ਼ਾਮਲ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ