Saturday, May 11, 2024

Malwa

ਕਿਸਾਨਾਂ ਨੇ ਗਣਰਾਜ ਦਿਹਾੜੇ ਮੌਕੇ ਕੱਢਿਆ ਟਰੈਕਟਰ ਮਾਰਚ

January 27, 2024 12:01 PM
ਦਰਸ਼ਨ ਸਿੰਘ ਚੌਹਾਨ

ਸੁਨਾਮ  : ਮੁਲਕ ਅੰਦਰ 75ਵੇਂ ਗਣਰਾਜ ਦਿਹਾੜੇ ਮੌਕੇ ਸਰਕਾਰਾਂ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਸਮਾਗਮ ਆਯੋਜਿਤ ਕਰਕੇ ਖੁਸ਼ੀਆਂ ਦੇ ਜਸ਼ਨ ਮਨਾਏ ਜਾ ਰਹੇ ਸਨ ਲੇਕਿਨ ਦੂਜੇ ਪਾਸੇ ਅੰਨਦਾਤਾ ਕੜਾਕੇ ਦੀ ਠੰਢ ਵਿੱਚ ਕਿਸਾਨੀ ਮੰਗਾਂ ਦੀ ਪੂਰਤੀ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਟਰੈਕਟਰ ਮਾਰਚ ਕੱਢਕੇ ਸਰਕਾਰਾਂ ਨੂੰ ਮੁੜ ਤੋਂ ਸੰਘਰਸ਼ ਵਿੱਢਣ ਦਾ ਸੁਨੇਹਾ ਦੇ ਰਿਹਾ ਸੀ। ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ, ਵੱਲੋਂ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬਲਾਕ ਦੇ ਵੱਡੇ ਪਿੰਡ ਛਾਜਲੀ ਤੋਂ ਟਰੈਕਟਰ ਮਾਰਚ ਸ਼ੁਰੂ ਕਰਕੇ ਵੱਖ ਵੱਖ ਪਿੰਡਾਂ ਵਿੱਚੋਂ ਦੀ ਹੁੰਦੇ ਹੋਏ ਸੁਨਾਮ ਪਹੁੰਚਿਆ। ਸੈਂਕੜੇ ਦੀ ਗਿਣਤੀ ਵਿੱਚ ਟਰੈਕਟਰਾਂ ਤੇ ਕਿਸਾਨੀ ਝੰਡੇ ਲਾਕੇ ਕੀਤਾ ਗਿਆ ਟਰੈਕਟਰ ਮਾਰਚ ਕਿਸਾਨੀ ਲਹਿਰ ਨੂੰ ਪ੍ਰਚੰਡ ਕਰਦਾ ਦਿਖਾਈ ਦਿੱਤਾ। ਟਰੈਕਟਰਾਂ ਤੇ ਬੈਠੇ ਬਜ਼ੁਰਗ ਕਿਸਾਨ ਸਰਕਾਰਾਂ ਦੀ ਵਾਅਦਾ ਖਿਲਾਫੀ ਦੇ ਰੋਸ ਵਿੱਚ ਨਾਅਰੇਬਾਜ਼ੀ ਕਰ ਰਹੇ ਸਨ। ਸੁਨਾਮ ਦੇ ਆਈ ਟੀ ਆਈ ਚੌਂਕ ਵਿੱਚ ਪੁੱਜੇ ਟਰੈਕਟਰ ਮਾਰਚ ਵਿੱਚ ਸ਼ਾਮਲ ਹਜ਼ਾਰਾਂ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ , ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਕੇਂਦਰ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨੀ ਮਸਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀਆਂ ਇਸੇ ਕਾਰਨ ਸਰਕਾਰਾਂ ਨੂੰ ਸੰਘਰਸ਼ ਦਾ ਅਹਿਸਾਸ ਕਰਵਾਉਣ ਲਈ ਹੱਡ ਚੀਰਵੀਂ ਠੰਢ ਵਿੱਚ ਕਿਸਾਨਾਂ ਨੂੰ ਟਰੈਕਟਰ ਮਾਰਚ ਕੱਢਣਾ ਪੈ ਰਿਹਾ ਹੈ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ  CM ਮਾਨ ਵੱਲੋਂ ਪੰਜਾਬ ‘ਚ SSF ਦੀ ਸ਼ੁਰੂਆਤ, 144 ਵਾਹਨ 'ਤੇ 5 ਹਜ਼ਾਰ ਮੁਲਾਜ਼ਮ ਤਾਇਨਾਤ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮੰਨੀਆਂ ਮੰਗਾਂ ਲਾਗੂ ਕਰਨ ਨੂੰ ਯਕੀਨੀ ਬਣਾਵੇ ਅਤੇ ਸੂਬੇ ਦੀ ਸਰਕਾਰ ਹੜਾਂ ਨਾਲ ਮਰੀ ਮੁਰਗੀ ਤੇ ਬੱਕਰੀ ਦੇ ਮੁਆਵਜ਼ੇ ਸਮੇਤ ਹੋਰਨਾਂ ਮੰਗਾਂ ਦੀ ਪੂਰਤੀ ਕਰੇ। ਕਿਸਾਨ ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਮੁਲਕ ਦੇ ਕਿਸਾਨ ਮੁੜ ਦਿੱਲੀ ਦੀਆਂ ਬਰੂਹਾਂ ਤੇ ਲੜੇ ਸੰਘਰਸ਼ ਦੀ ਯਾਦ ਮੁੜ ਤਾਜ਼ਾ ਕਰਵਾਉਣਗੇ। ਇਸ ਮੌਕੇ ਰਾਮਸ਼ਰਨ ਸਿੰਘ ਉਗਰਾਹਾਂ, ਮਹਿੰਦਰ ਸਿੰਘ ਨਮੋਲ, ਅਜੈਬ ਸਿੰਘ ਜਖੇਪਲ, ਪਾਲ਼ ਦੋਲੇਵਾਲ, ਮਨੀ ਸਿੰਘ ਭੈਣੀ, ਗਗਨਦੀਪ ਸਿੰਘ ਚੱਠਾ, ਗੁਰਦੀਪ ਸਿੰਘ ਛਾਜਲਾ, ਯਾਦਵਿੰਦਰ ਸਿੰਘ ਚੱਠਾ, ਲਾਲੀ ਦੌਲੇਵਾਲਾ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮਨੀਪੁਰ ਆਸਾਮ ਰਾਈਫ਼ਲਜ਼ ਦੇ ਜਵਾਨ ਨੇ ਸਾਥੀਆਂ ’ਤੇ ਗੋਲੀਆਂ ਚਲਾਉਣ ਮਗਰੋਂ ਖ਼ੁਦਕੁਸ਼ੀ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਦਸੂਹਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਜਣੇ ਝੁਲਸੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸੁਪਨੇ ਨਹੀਂ ਹਕੀਕਤ ਬੁਣਦੇ, ਇਸ ਲਈ ਸਾਰੇ ਮੋਦੀ ਨੂੰ ਚੁਣਦੇ’ ਭਾਜਪਾ ਦਾ ਚੋਣ ਪ੍ਰਚਾਰ ਗੀਤ ਰਿਲੀਜ਼

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਨੇ ਗਣਰਾਜ ਦਿਹਾੜੇ ਮੌਕੇ ਕੱਢਿਆ ਟਰੈਕਟਰ ਮਾਰਚ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਾਡੇ ਸੰਵਿਧਾਨ ਨੇ ਭਾਰਤ ਨੂੰ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਬਣਾਇਆ: ਡਿਪਟੀ ਕਮਿਸ਼ਨਰ

Have something to say? Post your comment

 

More in Malwa

ਅਰਵਿੰਦ ਕੇਜਰੀਵਾਲ ਦੀ ਜਮਾਨਤ ਦੀ ਖੁਸ਼ੀ ਚ ਜਿਲ੍ਹਾਂ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਟੀਮ ਨੇ ਵੰਡੇ ਲੱਡੂ

ਭਗਵਾਨ ਪਰਸ਼ੂਰਾਮ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ  

ਨਾਮਜ਼ਦਗੀਆਂ ਦੇ ਚੌਥੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਪੰਜ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ

ਵੋਟ ਦੇ ਅਧਿਕਾਰ ਬਾਰੇ ਆਦਮਪੁਰ ਦੇ ਕਾਲਜ਼ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ

ਲੋਕ ਸਭਾ ਹਲਕੇ ਤੋਂ ਹੁਣ ਤੱਕ 08 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ

ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਸਾਨਾਂ ਦੇ ਸਵਾਲ ਦੇ ਨਹੀਂ ਦਿੱਤੇ ਜਵਾਬ 

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ

ਮਾਨ ਨੇ ਮਾਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਾਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ ਹੈ

ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ : ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਜਾਗਰੂਕਤਾ ਦਾ ਹੋਕਾ ਦੇਣ ਲਈ ਚਾਰਟ ਮੇਕਿੰਗ ਮੁਕਾਬਲਿਆਂ ਦਾ ਆਯੋਜਨ