Sunday, May 05, 2024

Malwa

ਪੈਨਸ਼ਨਰਾਂ ਨੇ ਕਾਲੀਆਂ ਝੰਡੀਆਂ ਲੈਕੇ ਅਮਨ ਅਰੋੜਾ ਦੀ ਕੋਠੀ ਅੱਗੇ ਦਿੱਤਾ ਧਰਨਾ

January 27, 2024 02:48 PM
ਦਰਸ਼ਨ ਸਿੰਘ ਚੌਹਾਨ
ਸੁਨਾਮ  : ਸੂਬੇ ਦੀ ਭਗਵੰਤ ਮਾਨ ਤੇ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ ਲਾਉਂਦਿਆਂ ਪੈਨਸ਼ਨਰਾਂ ਦੇ ਹੱਕਾਂ ਲਈ ਸੰਘਰਸ਼ਸ਼ੀਲ  "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ" ਵੱਲੋਂ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਕਾਲੀਆਂ ਝੰਡੀਆਂ ਲੈਕੇ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਫਰੰਟ ਦੇ ਆਗੂਆਂ ਨੇ ਸਰਕਾਰ ਦੇ ਨਾਂਅ ਨਾਇਬ ਤਹਿਸੀਲਦਾਰ ਅਮਿੱਤ ਕੁਮਾਰ ਨੂੰ ਮੰਗ ਪੱਤਰ ਸੌਂਪਿਆ।‌ ਇਸ ਮੌਕੇ ਫਰੰਟ ਦੇ ਆਗੂਆਂ ਜਗਦੇਵ ਸਿੰਘ ਬਾਹੀਆ, ਗੁਰਪ੍ਰੀਤ ਸਿੰਘ ਮੰਗਵਾਲ, ਭੁਪਿੰਦਰ ਸਿੰਘ ਛਾਜਲੀ, ਜੀਤ ਸਿੰਘ ਬੰਗਾ, ਸੋਮ ਸਿੰਘ, ਸੁਰਿੰਦਰ ਸਿੰਘ ਸੁਨਾਮ ਅਤੇ ਉਜਾਗਰ ਸਿੰਘ ਜੱਗਾ ਨੇ ਕਿਹਾ ਕਿ ਸੂਬੇ ਅੰਦਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨ ਪ੍ਰੰਤੂ ਅੱਜ ਤੱਕ ਸਾਂਝੇ ਫਰੰਟ ਵੱਲੋਂ ਦਿੱਤੇ ਮੰਗ ਪੱਤਰਾਂ ਵਿੱਚੋਂ ਨਾ ਹੀ ਮੰਗਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਨਾ ਹੀ ਸਾਂਝੇ ਫਰੰਟ ਨਾਲ ਕੋਈ ਮੀਟਿੰਗ ਕੀਤੀ ਗਈ ਹੈ। ਮੰਗਾਂ ਦਾ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।
 
 
ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਕੇਂਦਰਿਤ ਕਰਨ ਨੂੰ ਯਕੀਨੀ ਬਣਾਵੇ। ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਖਮਿਆਜ਼ਾ ਭੁਗਤਣਾ ਪਵੇਗਾ, ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਸੂਬੇ ਦੀ ਜਨਤਾ ਨੂੰ ਪਿੰਡ ਪਿੰਡ ਜਾਣੂੰ ਕਰਵਾਏਗਾ। ਇਸ ਮੌਕੇ ਪੁਲਿਸ ਮੁਲਾਜ਼ਮਾਂ ਦੀ ਜਥੇਬੰਦੀ ਦੇ ਪ੍ਰਧਾਨ  ਹਜੂਰਾ ਸਿੰਘ ਤੋਂ ਇਲਾਵਾ ਸ਼੍ਰੀਰਾਮ ਗਰਗ, ਡਾਕਟਰ ਸ਼ਮਿੰਦਰ ਸਿੰਘ ਸਿੱਧੂ, ਰਾਣੋ ਦੇਵੀ, ਕਰਮਜੀਤ ਸਿੰਘ ਕੰਮਾ ਰਖਰਾਓ,  ਸੁਖਦੇਵ ਸਿੰਘ, ਪ੍ਰੇਮ ਚੰਦ, ਪਵਨ ਸ਼ਰਮਾ, ਹਰਮੇਲ ਸਿੰਘ ਮਹਿਰੋਕ, ਅਸ਼ੋਕ ਕੁਮਾਰ, ਪਵਨ ਕੁਮਾਰ ਜਿੰਦਲ, ਚੇਤ ਰਾਮ ਢਿੱਲੋਂ, ਹਰਮੇਲ ਸਿੰਘ ਮਹਿਰੋਕ, ਗਮਦੂਰ ਸਿੰਘ ਜਵੰਧਾ , ਅਮਰੀਕ ਸਿੰਘ ਖੰਨਾ, ਤਰਸੇਮ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਸੇਵਾ ਮੁਕਤ ਮੁਲਾਜ਼ਮਾ ਨੇ ਸਰਕਾਰ ਖ਼ਿਲਾਫ਼ ਰੱਜਕੇ ਭੜ੍ਹਾਸ ਕੱਢੀ।
 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮਨੀਪੁਰ ਆਸਾਮ ਰਾਈਫ਼ਲਜ਼ ਦੇ ਜਵਾਨ ਨੇ ਸਾਥੀਆਂ ’ਤੇ ਗੋਲੀਆਂ ਚਲਾਉਣ ਮਗਰੋਂ ਖ਼ੁਦਕੁਸ਼ੀ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਦਸੂਹਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਜਣੇ ਝੁਲਸੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸੁਪਨੇ ਨਹੀਂ ਹਕੀਕਤ ਬੁਣਦੇ, ਇਸ ਲਈ ਸਾਰੇ ਮੋਦੀ ਨੂੰ ਚੁਣਦੇ’ ਭਾਜਪਾ ਦਾ ਚੋਣ ਪ੍ਰਚਾਰ ਗੀਤ ਰਿਲੀਜ਼

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਨੇ ਗਣਰਾਜ ਦਿਹਾੜੇ ਮੌਕੇ ਕੱਢਿਆ ਟਰੈਕਟਰ ਮਾਰਚ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਾਡੇ ਸੰਵਿਧਾਨ ਨੇ ਭਾਰਤ ਨੂੰ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਬਣਾਇਆ: ਡਿਪਟੀ ਕਮਿਸ਼ਨਰ

 

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ