Tuesday, February 03, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ਿਲ੍ਹੇ ਤੋਂ 12ਵੀਂ ਬੱਸ ਨੂੰ ਰਵਾਨਾ ਕੀਤਾ

January 27, 2024 04:28 PM
SehajTimes
ਮੋਹਾਲੀ : ਪੰਜਾਬ ਦੇ ਲੋਕਾਂ ਦੀ ਇੱਛਾ ਅਨੁਸਾਰ ਸੇਵਾ ਕਰਨ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਰਧਾਲੂਆਂ ਦਾ 12ਵਾਂ ਜੱਥਾ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ। ਅੱਜ ਜ਼ੀਰਕਪੁਰ ਦੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ ਅਤੇ ਮਾਤਾ ਨੈਣਾ ਦੇਵੀ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਪਣੇ ਵਚਨਾਂ ਦੇ ਪੱਕੇ ਵਿਅਕਤੀ ਵਜੋਂ ਜਾਣੇ ਜਾਂਦੇ ਹਨ।
 
 
ਰਾਜ ਅਤੇ ਇਸ ਦੇ ਵਸਨੀਕਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਦੇ ਅਨੁਸਾਰ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, 600 ਯੂਨਿਟ ਤੱਕ ਮੁਫਤ ਘਰੇਲੂ ਬਿਜਲੀ ਅਤੇ ਲਗਭਗ 41000 ਨੌਜਵਾਨਾਂ ਨੂੰ ਯੋਗਤਾ ਅਤੇ ਕਾਬਲੀਅਤ ਦੇ ਆਧਾਰ 'ਤੇ ਨੌਕਰੀਆਂ ਮਹਿਜ਼ 24 ਮਹੀਨਿਆਂ ਦੇ ਕਾਰਜਕਾਲ ਵਿੱਚ ਪੂਰੇ ਕੀਤੇ ਗਏ ਵਾਅਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਅਕੀਦਤ ਵਾਲੇ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਨ ਦਾ ਉਦੇਸ਼ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਹੈ, ਚਾਹੇ ਉਨ੍ਹਾਂ ਦਾ ਕੋਈ ਵੀ ਧਰਮ ਹੋਵੇ।
 
 
 
ਵਿਧਾਇਕ ਰੰਧਾਵਾ ਨੇ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਠਹਿਰਣ ਅਤੇ ਖਾਣ-ਪੀਣ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ। ਬੱਸ ਵਿੱਚ ਸਵਾਰ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਲੋੜੀਂਦੇ ਟਾਇਲਟਰੀਜ਼ ਦੇ ਨਾਲ-ਨਾਲ ਕੰਬਲ, ਬੈੱਡਸ਼ੀਟਾਂ ਅਤੇ ਸਿਰਹਾਣੇ ਦੀਆਂ ਕਿੱਟਾਂ ਵੀ ਦਿੱਤੀਆਂ। ਉਨ੍ਹਾਂ ਦੱਸਿਆ ਕਿ ਅੱਜ ਰਵਾਨਾ ਕੀਤੀ ਗਈ ਬੱਸ ਜ਼ਿਲ੍ਹੇ ਵਿੱਚੋਂ ਬਾਰ੍ਹਵੀਂ ਅਤੇ ਡੇਰਾਬੱਸੀ ਹਲਕੇ ਤੋਂ ਪੰਜਵੀਂ ਬੱਸ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਇੱਛਾ ਅਨੁਸਾਰ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਤੱਕ ਪਹੁੰਚਾਉਣ ਲਈ ਹੋਰ ਬੱਸਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਭਗਵੰਤ ਸਿੰਘ ਮਾਨ ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਐਮ ਐਲ ਏ ਕੁਲਵੰਤ ਸਿੰਘ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

‘ਗੈਂਗਸਟਰਾਂ ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ