Wednesday, September 17, 2025

Chandigarh

ਚੰਡੀਗੜ੍ਹ ਵਿਖੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ 75ਵਾਂ ਗਣਤੰਤਰ ਦਿਵਸ

January 27, 2024 05:39 PM
SehajTimes

ਚੰਡੀਗੜ੍ਹ : ਆਮਦਨ ਕਰ ਵਿਭਾਗ ਵੱਲੋਂ ਆਯਕਰ ਭਵਨ, ਸੈਕਟਰ-17 ਈ, ਚੰਡੀਗੜ੍ਹ ਵਿਖੇ 75ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਉੱਤਰੀ ਪੱਛਮੀ ਖੇਤਰ, ਚੰਡੀਗੜ੍ਹ ਦੇ ਆਮਦਨ ਕਰ ਵਿਭਾਗ ਦੇ ਪ੍ਰਿੰ. ਚੀਫ਼ ਕਮਿਸ਼ਨਰ ਸ੍ਰੀਮਤੀ ਅਮਰਾਪਾਲੀ ਦਾਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸ੍ਰੀਮਤੀ ਅਮਰਾਪਾਲੀ ਦਾਸ ਨੇ ਤਿਰੰਗਾ ਲਹਿਰਾਇਆ ਅਤੇ ਸੀਨੀਅਰ ਅਧਿਕਾਰੀਆਂ ਨੇ ਰਾਸ਼ਟਰ ਦੇ ਵਿਕਾਸ ਅਤੇ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦੇ ਤਿਰੰਗੇ ਦੇ ਤਿੰਨੋਂ ਰੰਗਾਂ ਦੇ ਗੁਬਾਰੇ ਛੱਡੇ। ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਆਮਦਨ ਕਰ ਵਿਭਾਗ, ਗੁਰੂਕੁਲ ਗਲੋਬਲ ਸਕੂਲ ਅਤੇ ਸ਼ਿਵਾਲਿਕ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਸਾਡੇ ਕੌਮੀ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੀਆਂ ਅਤੇ ਵਿਸ਼ਵ-ਵਿਆਪੀ ਭਾਈਚਾਰੇ ਨੂੰ ਉਤਸ਼ਾਹਿਤ ਕਰਦਿਆਂ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ ਗਿਆ।


 ਗਣਤੰਤਰ ਦਿਵਸ ਮੌਕੇ ਭਾਸ਼ਣ ਦਿੰਦਿਆਂ ਸ੍ਰੀਮਤੀ ਅਮਰਾਪਾਲੀ ਦਾਸ ਨੇ ਰਾਸ਼ਟਰ ਨਿਰਮਾਣ ਵਿੱਚ ਆਮਦਨ ਕਰ ਵਿਭਾਗ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ ਅਤੇ ਦੇਸ਼ ਦੀ ਆਜ਼ਾਦੀ ਤੋਂ ਹੁਣ ਤੱਕ ਦੇ ਵਿੱਤੀ ਵਿਕਾਸ ਵਿੱਚ ਵਿਭਾਗ ਦੇ ਪ੍ਰਮੁੱਖ ਯੋਗਦਾਨ ਬਾਰੇ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਆਦਰਸ਼ ਨਾਗਰਿਕ ਬਣਨ ਲਈ ਪ੍ਰੇਰਿਆ। ਇਸ ਪ੍ਰੋਗਰਾਮ ਵਿੱਚ ਤਿਰੰਗੇ ਨੂੰ ਥੀਮ ਵਜੋਂ ਅਪਣਾਇਆ ਗਿਆ, ਜਿਸ ਵਿੱਚ "ਸਰਬੋਤਮ ਦੇਸ਼ ਭਗਤੀ ਦੇ ਪਹਿਰਾਵੇ" ਲਈ ਪੁਰਸਕਾਰ ਦਿੱਤੇ ਗਏ। ਉੱਥੇ ਸਥਿਤ ਥੀਮ ਵਾਲੇ ਫੋਟੋ ਬੂਥ ਨੇ ਹਾਜ਼ਰੀਨਾਂ ਦੇ ਉਤਸ਼ਾਹ ਨੂੰ ਵਧਾਇਆ। ਇਸ ਵਿਸ਼ੇਸ਼ ਯਾਦਗਾਰੀ ਸਮਾਗਮ ਵਿੱਚ ਸ੍ਰੀ ਐੱਨ. ਜੈਸ਼ੰਕਰ, ਪੀ.ਸੀ.ਆਈ.ਟੀ.-1, ਚੰਡੀਗੜ੍ਹ, ਸੀਨੀਅਰ ਅਧਿਕਾਰੀ, ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਸ਼ਾਮਲ ਹੋਏ।

Have something to say? Post your comment

 

More in Chandigarh

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ