Friday, May 17, 2024

Malwa

ਪੰਜ ਰੋਜ਼ਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ 30 ਜਨਵਰੀ ਤੋਂ

January 28, 2024 12:25 PM
ਸੁਰਜੀਤ ਸਿੰਘ ਤਲਵੰਡੀ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ 30 ਜਨਵਰੀ ਤੋਂ 3 ਫ਼ਰਵਰੀ ਤੱਕ ਯੂਨੀਵਰਸਿਟੀ ਦੇ ਕੈਂਪਸ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਮੇਲੇ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਪੁਸਤਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ 272 ਕਾਲਜ ਅਤੇ ਮਾਲਵਾ ਖਿੱਤੇ ਦੇ ਲੋਕ ਭਰਵੀਂ ਗਿਣਤੀ ਵਿੱਚ ਸ਼ਿਰਕਤ ਕਰਦੇ ਹਨ। ਪੰਜਾਬੀ ਯੂਨੀਵਰਸਿਟੀ ਵਿੱਚ ਇਨ੍ਹਾਂ ਹੀ ਮਿਤੀਆਂ ਦੌਰਾਨ ਨਾਰਥ ਜ਼ੋਨ ਇੰਟਰਵਰਸਿਟੀ ਯੂਥ ਫ਼ੈਸਟੀਵਲ ਅਨੰਤਨਾਤ ਵੀ ਹੋ ਰਿਹਾ ਹੈ। ਇਸ ਵਿੱਚ ਨਾਰਥ ਜ਼ੋਨ ਦੀਆਂ ਤਕਰੀਬਨ 25 ਯੂਨੀਵਰਸਿਟੀਆਂ ਵੀ ਭਾਗ ਲੈਣਗੀਆਂ। ਪੰਜ ਰੋਜ਼ਾ ਇਸ ਸਾਹਿਤ ਉਤਸਵ ਵਿੱਚ ਪੰਜਾਬੀ ਭਾਸ਼ਾ, ਸਾਹਿਤ, ਸਭਿਆਚਾਰ ਅਤੇ ਕਲਾਵਾਂ ਨਾਲ ਜੁੜੀਆਂ ਅਹਿਤ ਸ਼ਖ਼ਸੀਅਤਾਂ ਦੇ ਰੂਬਰੂ, ਪੈਨਲ ਚਰਚਾ, ਸੰਵਾਦ ਅਤੇ ਕਲਾ ਨਾਲ ਜੁੜੇ ਹੋਰ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੀਆਂ ਹਨ। ਮੇਲੇ ਦੀ ਹਰ ਸ਼ਾਮ ਕਵੀ ਦਰਬਾਰ ਤੋਂ ਇਲਾਵਾ ਸੰਗੀਤ ਦੇ ਪ੍ਰੋਗਰਾਮ ਵੀ ਕਰਵਾਏ ਜਾਂਦੇ ਹਨ। ਇਸ ਵਾਰ ਦੇ ਮੇਲੇ ਵਿੱਚ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਕੋਸ਼ਿਸ਼ ਕੀਤੀ ਗਈ ਹੈ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਬੌਧਿਕ ਪੱਧਰ ਅਨੁਸਾਰ ਮੇਲੇ ਵਿੱਚ ਗੌਲਣਯੋਗ ਪੁਸਤਕਾਂ ਅਤੇ ਪ੍ਰੋਗਰਾਮ ਸ਼ਾਮਲ ਕੀਤੇ ਜਾਣ।

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਵਿਖੇ ਉਤਸ਼ਾਹ ਨਾਲ ਮਨਾਇਆ ਰਾਸ਼ਟਰੀ ਗਣਤੰਤਰ ਦਿਵਸ

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮਾਪਿਆਂ ਦਾ ਇਕਲੌਤਾ ਪੁੱਤ ਬਕਸੇ ‘ਚ ਬੰਦ ਹੋ ਕੇ ਅਮਰੀਕਾ ਤੋਂ ਪਹੁੰਚਿਆ ਪੰਜਾਬ

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਦਾ ਸੁਫ਼ਨਾ ਹੋਇਆ ਸਾਕਾਰ , ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜੰਗੇ ਅਜ਼ਾਦੀ ਲਈ ਮੁਸਲਮਾਨਾਂ ਦਾ ਅਹਿਮ ਯੋਗਦਾਨ: ਨਦੀਮ ਅਨਵਾਰ ਖਾਂ

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਚੰਡੀਗੜ੍ਹ ਵਿਖੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ 75ਵਾਂ ਗਣਤੰਤਰ ਦਿਵਸ

Have something to say? Post your comment

 

More in Malwa

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ 

ਪਟਿਆਲਾ 'ਚ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, 27 ਨਾਮਜ਼ਦਗੀਆਂ ਦਰੁਸਤ ਪਾਈਆਂ

ਪੰਜਾਬੀ ਯੂਨੀਵਰਸਿਟੀ ਵਿੱਚ ਮੈਡੀਟੇਸ਼ਨ ਕੈਂਪ ਹੋਇਆ ਸ਼ੁਰੂ

ਅਸੀਂ ਹੋਰਨਾਂ ਪਾਰਟੀਆਂ ਵਾਂਗ ਝੂਠੇ ਵਾਅਦੇ ਕਰਨਾ ਨਹੀਂ ਜਾਣਦੇ : ਸਿਮਰਨਜੀਤ ਸਿੰਘ ਮਾਨ

ਲੋਕ ਸਭਾ ਚੋਣਾਂ ਸਬੰਧੀ ਸਾਧੂਗੜ੍ਹ ਦੀ Coca Cola Factory ਵਿੱਚ ਕੀਤਾ ਗਿਆ ਜਾਗਰੂਕ

ਵਿਧਾਇਕ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਲੋਕ ਸਭਾ ਹਲਕਾ ਸੰਗਰੂਰ 'ਚ ਆਪ ਹੋਈ ਮਜ਼ਬੂਤ