Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਰਾਜਿੰਦਰ ਦੀਪਾ ਨੇ ਸੱਗੂ ਪਰਵਾਰ ਨਾਲ ਕੀਤਾ ਦੁੱਖ ਸਾਂਝਾ

January 28, 2024 08:08 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਰਾਜਿੰਦਰ ਦੀਪਾ  ਇੰਦਰਜੀਤ ਸਿੰਘ ਸੱਗੂ, ਐਫ ਸੀ ਆਈ ਦੇ ਸੇਵਾ ਮੁਕਤ ਮੈਨੇਜ਼ਰ ਜਗਜੀਤ ਸਿੰਘ ਸੱਗੂ ਅਤੇ ਪੱਤਰਕਾਰ ਰੁਪਿੰਦਰ ਸਿੰਘ ਸੱਗੂ ਦੀ ਮਾਤਾ ਹਰਬੰਸ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਮੌਕੇ ਰਾਜਿੰਦਰ ਦੀਪਾ ਨੇ ਮਾਤਾ ਹਰਬੰਸ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿੱਥੇ ਮਾਤਾ ਪਿਤਾ ਦਾ ਵਿਛੋੜਾ ਪਰਿਵਾਰ ਲਈ ਵੱਡਾ ਘਾਟਾ ਹੁੰਦਾ ਹੈ ਉੱਥੇ ਸਮਾਜ ਵੀ ਸੇਧ ਦੇਣ ਵਾਲੇ ਇਨਸਾਨ ਤੋਂ ਵਾਂਝਾ ਹੋ ਜਾਂਦਾ ਹੈ। ਉਨ੍ਹਾਂ ਮਾਤਾ ਹਰਬੰਸ ਕੌਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਵੇਂ ਮਾਤਾ ਨੇ ਸੌ ਸਾਲ ਤੋਂ ਵੱਧ ਉਮਰ ਭੋਗੀ ਹੈ ਪਰ ਪੁੱਤਰਾਂ, ਧੀਆਂ ਅਤੇ ਸਮੁੱਚਾ ਪਰਿਵਾਰ ਮਾਂ ਦੇ ਵਿਛੋੜੇ ਦਾ ਦੁੱਖ ਨਹੀਂ ਭੁੱਲ ਸਕਦਾ। ਉਨ੍ਹਾਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਮਾਤਾ ਹਰਬੰਸ ਕੌਰ ਨਮਿੱਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ 31 ਜਨਵਰੀ ਦਿਨ ਬੁੱਧਵਾਰ ਨੂੰ ਸ਼ਿਵ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ ਦੁਪਹਿਰ 12 ਤੋਂ ਇੱਕ ਵਜੇ ਤੱਕ ਹੋਵੇਗਾ। ਇਸ ਮੌਕੇ ਸੁਸ਼ੀਲ ਕਾਂਸਲ, ਪਵਨ ਕੁਮਾਰ ਸ਼ਰਮਾ, ਬੌਬੀ ਵਰਮਾ, ਨਰਿੰਦਰ ਸਿੰਘ, ਅਸ਼ਵਨੀ ਕੁਮਾਰ, ਅਵਿਨਾਸ਼ ਜੈਨ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment