Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੰਜਾਬ ਦੇ ਇਤਿਹਾਸ ਨੂੰ ਦਰਸਾਉਂਦੀ ਝਾਂਕੀ ਦਾ ਸੁਨਾਮ ਪੁੱਜਣ ਤੇ ਭਰਵਾਂ ਸਵਾਗਤ

January 28, 2024 09:26 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ‘ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ’, ‘ਨਾਰੀ ਸ਼ਕਤੀ’ ਅਤੇ ‘ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦੇ ਪ੍ਰਤੀਕ’ ਨੂੰ ਦਰਸਾਉਂਦੀਆਂ ਤਿੰਨ ਝਾਕੀਆਂ ਦਾ ਜ਼ਿਲ੍ਹਾ ਸੰਗਰੂਰ ਵਿੱਚ ਵੱਖ-ਵੱਖ ਥਾਵਾਂ ’ਤੇ ਉਤਸ਼ਾਹ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਬਾਅਦ ਦੁਪਹਿਰ ਦਾਣਾ ਮੰਡੀ ਸੁਨਾਮ ਪਹੁੰਚਣ ਮੌਕੇ ਝਾਕੀਆਂ ਦਾ ਵੱਡੀ ਗਿਣਤੀ ਵਿੱਚ ਸਿਆਸੀ ਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ , ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਨਾਇਬ ਤਹਿਸੀਲਦਾਰ ਅਮਿਤ ਸ਼ਰਮਾ ਅਤੇ ਹੋਰਨਾਂ ਨੇ ਪੰਜਾਬ ਸਰਕਾਰ ਵੱਲੋਂ ਨਿੱਘਾ ਸਵਾਗਤ ਕੀਤਾ ।
ਇਸ ਝਾਂਕੀ ਨੂੰ ਦੇਖਣ ਲਈ ਸ਼ਹਿਰੀ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਗੌਰਵਮਈ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਸਾਹਮਣੇ ਪੇਸ਼ ਕਰਨ ਦਾ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਬੱਚਿਆਂ ਨੇ ਝਾਂਕੀ ਨਾਲ ਤਸਵੀਰਾਂ ਖਿਚਵਾਈਆਂ ਅਤੇ ਇਨ੍ਹਾਂ ਨੂੰ ਆਪਣੀ ਸਦੀਵੀ ਯਾਦ ਦਾ ਹਿੱਸਾ ਬਣਾਇਆ। ਇਸ ਮੌਕੇ ਅਮਰੀਕ ਸਿੰਘ ਧਾਲੀਵਾਲ, ਨਗਰ ਕੌਂਸਲ ਦੀ ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਬਲਾਕ ਪ੍ਰਧਾਨ ਸਾਹਿਬ ਸਿੰਘ , ਸੁੱਖ ਸਾਹੋਕੇ, ਜੁਗਰਾਜ ਸਿੰਘ, ਲਵਪ੍ਰੀਤ, ਜਗਵੀਰ ਸਿੰਘ, ਵਿੱਕੀ ਵਸ਼ਿਸ਼ਟ, ਸੰਜੀਵ ਸੰਜੂ, ਹਰਮੀਤ ਵਿਰਕ, ਕਰਮ ਸਿੰਘ ਬਰਾੜ, ਗੁਰਤੇਗ ਸਿੰਘ ਨਿੱਕਾ ਐਮ.ਸੀ., ਮਨਪ੍ਰੀਤ ਬਾਂਸਲ, ਸੋਨੂੰ ਬਾਂਸਲ, ਦਲਵੀਰ ਸਿੰਘ ਜੌਹਲ, ਜਰਨੈਲ ਸਿੰਘ ਬੱਬੂ ਆਦਿ ਹਾਜ਼ਰ ਸਨ।

Have something to say? Post your comment