Monday, June 16, 2025

Malwa

ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਡੋਰ ਤੋ ਡੋਰ ਸਰਵੇ ਕਰਕੇ ਕੀਤਾ ਪ੍ਰੇਰਿਤ

January 28, 2024 09:31 PM
ਅਸ਼ਵਨੀ ਸੋਢੀ

ਯੋਗ ਗੁਰੂਸਿੱਖ ਨਾਗਰਿਕਾਂ ਨੂੰ ਐਸ.ਜੀ.ਪੀ.ਸੀ ਚੋਣਾਂ ਲਈ  ਵੋਟ ਬਣਵਾਉਣ ਦੀ ਕੀਤੀ ਅਪੀਲ

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ'ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋਂ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ ਮੁਹਿੰਮ ਉਲੀਕੀ । ਇਸ ਮੁਹਿੰਮ ਤਹਿਤ ਯੋਗ ਗੁਰੂਸਿੱਖ ਨਾਗਰਿਕਾਂ ਦੇ ਫਾਰਮ ਵੀ ਭਰਵਾ ਕੇ ਇੱਕਤਰ ਕੀਤੇ ਗਏ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਬਣਵਾਉਣ ਤੋਂ ਵਾਂਝਾ ਨਾ ਰਹਿ ਜਾਵੇ । ਇਸ ਮੁਹਿੰਮ ਨੂੰ ਆਯੋਜਿਤ ਕਰਨ ਦਾ ਮੁੱਖ ਮਨੋਰਥ 29 ਫਰਵਰੀ ਤੱਕ ਵੱਧ ਤੋਂ ਵੱਧ ਜ਼ਿਲ੍ਹੇ ਦੇ ਗੁਰੂਸਿੱਖ ਨਾਗਰਿਕਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਯੋਗ ਨਾਗਰਿਕ ਆਪਣੀ ਵੋਟ ਬਣਾਉਣ ਲਈ ਫਾਰਮ ਪਟਵਾਰੀ/ਕਨਗੋ  ਜਾਂ ਸਬੰਧਤ ਐਸ.ਡੀ.ਐਮ ਦਫ਼ਤਰ ਵਿਖੇ ਜਾ ਕੇ ਭਰ ਸਕਦੇ ਹਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ।ਦਿਹਾਤੀ ਖੇਤਰ ਦੇ ਵੋਟਰ ਐਸ.ਜੀ.ਪੀ.ਸੀ ਚੋਣਾ ਲਈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵਲੋਂ ਨਾਮਜ਼ਦ ਕੀਤਾ ਗਿਆ ਹੈ ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ।ਐਸ.ਜੀ.ਪੀ.ਸੀ. ਚੋਣ ਪ੍ਰਕਿਰਿਆ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 01 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। 21 ਮਾਰਚ 2024 ਨੂੰ ਮੁੱਢਲੀ ਈ-ਰੋਲ ਪ੍ਰਕਾਸ਼ਿਤ ਕੀਤੀ ਜਾਵੇਗੀ। 11 ਅਪ੍ਰੈਲ 2024 ਤੱਕ ਦਾਅਵੇ ਅਤੇ ਇਤਰਾਜ਼ ਜਮ੍ਹਾ ਕਰਵਾਏ ਜਾ ਸਕਦੇ ਹਨ। 3 ਮਈ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ ।ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ.ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਕੇਸਧਾਰੀ ਸਿੱਖ ਹੋਣਾ ਚਾਹੀਦਾ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦਾ ਹੈ ਜਾਂ ਸ਼ੇਵ ਕਰਦਾ, ਬੀੜੀ/ਸਿਗਰਟ ਜਾਂ ਸ਼ਰਾਬ ਪੀਂਦਾ ਹੈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਵਾ ਸਕਦਾ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ