Wednesday, December 17, 2025

Chandigarh

ਪੰਜਾਬ ਦੇ ਯੋਧਿਆਂ ਦੇ ਇਤਿਹਾਸ ਅਤੇ ਸੱਭਿਆਚਾਰ ਨੂੰ ਬਿਆਨ ਕਰਕੇ ਅਤੇ ਪ੍ਰਦਰਸ਼ਿਤ ਕਰਕੇ ਲੋਕਾਂ ਨੂੰ ਅਕਰਸ਼ਿਤ ਕੀਤਾ

January 28, 2024 09:42 PM
SehajTimes
ਕੁਰਾਲੀ/ਖਰੜ : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ -ਮਹਿਲਾ ਸਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜਕਾਂ 'ਤੇ ਆ ਕੇ ਲੋਕਾਂ 'ਤੇ ਡੂੰਘੀ ਛਾਪ ਛੱਡੀ। ਕੁਰਾਲੀ ਵਿੱਚ ਦਾਖ਼ਲ ਹੋਣ ’ਤੇ ਸ. ਜੋਧਾ ਸਿੰਘ ਮਾਨ (ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ) ਦੀ ਅਗਵਾਈ ਵਿੱਚ ਸਥਾਨਕ ਲੋਕਾਂ ਵੱਲੋਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਬੇਮਿਸਾਲ ਹੈ ਅਤੇ ਇਸ ਨੂੰ ਕੋਈ ਵੀ ਘਟਾ ਕੇ ਨਹੀਂ ਦੇਖ ਸਕਦਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਝਾਕੀਆਂ, ਜਿਨ੍ਹਾਂ ਨੂੰ ਉੱਥੇ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਨੂੰ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
 ਇਨ੍ਹਾਂ ਝਾਕੀਆਂ ਨੇ ਪੰਜਾਬ ਦੇ ਮਹਾਨ ਯੋਧਿਆਂ; ਸ਼ਹੀਦ ਕਰਤਾਰ ਸਿੰਘ ਸਰਾਭਾ, ਡਾ: ਦੀਵਾਨ ਸਿੰਘ ਕਾਲੇਪਾਣੀ, ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ (ਪਗੜੀ ਸੰਭਾਲ ਜੱਟਾ), ਬਾਬਾ ਖੜਗ ਸਿੰਘ, ਜਲ੍ਹਿਆਂ ਵਾਲੇ ਬਾਗ ਦੀ ਗਾਥਾ, ਮਹਾਨ ਨਾਰੀ ਯੋਧਾ ਮਾਈ ਭਾਗੋ ਜਿਨ੍ਹਾਂ ਨੇ 40 ਮੁਕਤਿਆਂ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਦੁਬਾਰਾ ਜੁੜਨ ਦੀ ਪ੍ਰੇਰਨਾ ਦਿੱਤੀ ਅਤੇ ਪੰਜਾਬੀ ਸੱਭਿਆਚਾਰ ਜਿਵੇਂ ਫੁਲਕਾਰੀ ਆਦਿ ਨੂੰ ਦਰਸਾਇਆ ਗਿਆ। 
ਅੱਜ ਇਹ ਝਾਕੀਆਂ ਦਾ ਸਫਰ ਕੁਰਾਲੀ ਤੋਂ ਖਰੜ ਤੱਕ ਸ਼ੁਰੂ ਹੋ ਕੇ ਭਲਕੇ ਅਗਲੀ ਮੰਜ਼ਿਲ ਲਈ ਰਵਾਨਾ ਹੋਣ ਲਈ ਚੱਪੜਚਿੜੀ ਖੁਰਦ ਵਿਖੇ ਜਾ ਕੇ ਰੁਕਿਆ। ਖਰੜ ਵਿਖੇ ਤਹਿਸੀਲਦਾਰ ਜਸਵਿੰਦਰ ਸਿੰਘ ਵੱਲੋਂ ਝਾਕੀਆਂ ਦਾ ਸਵਾਗਤ ਕੀਤਾ ਗਿਆ। ਝਾਕੀਆਂ ਨੇ ਲੋਕਾਂ ਨੂੰ ਆਕਰਸ਼ਿਤ ਕੀਤਾ ਅਤੇ ਉਨ੍ਹਾਂ ਦੇਖਣ ਦੇ ਨਾਲ-ਨਾਲ ਉਨ੍ਹਾਂ ਨਾਲ ਸੈਲਫੀ ਵੀ ਲਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਮਹਾਨ ਇਤਿਹਾਸ ਅਤੇ ਸੱਭਿਆਚਾਰ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਲਾਹੇਵੰਦ ਹੋਵੇਗਾ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ