Friday, May 03, 2024

Malwa

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪਟਿਆਲਾ ਸ਼ਹਿਰ ਦਾ ਮਾਣ ਸਨਮਾਨ ਨਾਲ ਸਨਮਾਨਤ

January 28, 2024 09:48 PM
SehajTimes

ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਵਿਖੇ ਬਾਬਾ ਦੀਪ ਸਿੰਘ ਸ਼ਹੀਦ ਦੇ ਜਨਮ ‌ਦਿਹਾੜੇ ਮੌਕੇ ਸਮਾਗਮ

ਪਟਿਆਲਾ : ਇੱਥੇ ਸਰਹਿੰਦ ਰੋਡ ਉਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਵਿਖੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਮਹਾਨ ਕੀਰਤਨ ਦਰਬਾਰ ਤੇ ਜਪ-ਤਪ ਚੌਪਹਿਰਾ ਸਮਾਗਮ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ 'ਪਟਿਆਲਾ ਸ਼ਹਿਰ ਦਾ ਮਾਣ' ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਕਾਰ ਸੇਵਾ ਵਾਲੇ ਬਾਬਾ ਇੰਦਰ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਹਰਮਿੰਦਰ ਸਿੰਘ ਵਿੰਟੀ ਸੱਭਰਵਾਲ ਨੇ ਦੱਸਿਆ ਕਿ ਇਸ ਵਾਰੇ ਕਈ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਸੀ ਪਰੰਤੂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪਟਿਆਲਾ ਵਿਖੇ ਸਮਰਪਿਤ ਭਾਵਨਾ ਨਾਲ ਕੀਤੀਆਂ ਜਾ ਰਹੀਆਂ ਸੇਵਾਵਾਂ ਬਦਲੇ ਉਨ੍ਹਾਂ ਨੂੰ ਪਟਿਆਲਾ ਸ਼ਹਿਰ ਦਾ ਮਾਣ ਨਾਲ ਸਨਮਾਨਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਸੰਗਤ ਤੇ ਯਾਦਗਾਰੀ ਅਸਥਾਨ ਬਾਬਾ ਦੀਪ ਸਿੰਘ ਜੀ ਸ਼ਹੀਦ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਆਪਣੀ ਡਿਪਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹਨ। ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ ਵਾਲੇ, ਗਿਆਨੀ ਪ੍ਰਣਾਮ ਸਿੰਘ ਹੈਡਗ੍ਰੰਥੀ ਗੁਰਦੁਆਰਾ ਦੁਖ ਨਿਵਾਰਨ ਸਾਹਿਬ, ਭਾਈ ਹਰਵਿੰਦਰ ਸਿੰਘ ਬੀਬੀ ਕੌਲਾਂ ਭਲਾਈ ਕੇਂਦਰ, ਭਾਈ ਗੁਰਦੇਵ ਸਿੰਘ ਕੁਹਾੜਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਆਸ਼ਟ੍ਰੇਲੀਆ, ਬੀਬੀ ਦਿਲਪ੍ਰੀਤ ਕੌਰ ਪਟਿਆਲਾ ਵਾਲੇ ਤੇ ਕਰੀਤਨ ਇਸਤਰੀ ਸੰਤਿਸੰਗ ਸਭਾ ਨੇ ਗੁਰਬਾਣੀ ਕਥਾ ਤੇ ਕੀਤਰਨ ਸਰਵਣ ਕਰਵਾਇਆ।

Have something to say? Post your comment

 

More in Malwa

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ

ਭਰਤ ਭਾਰਦਵਾਜ਼ ਬ੍ਰਾਹਮਣ ਸਭਾ ਯੂਥ ਵਿੰਗ ਦੇ ਪ੍ਰਧਾਨ ਬਣੇ

ਸ਼ੋ੍ਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ