Sunday, November 02, 2025

Chandigarh

ਪੰਜਾਬ ਵਿੱਚ ਕੋਵਿਡ ਟੀਕਾਕਰਨ (Covid Vaccination) ਵਿੱਚ ਪਠਾਨਕੋਟ ਮੋਹਰੀ

April 20, 2021 08:46 PM
SehajTimes
ਚੰਡੀਗੜ : ਜ਼ਿਲਾ ਪਠਾਨਕੋਟ ਪੰਜਾਬ ਭਰ ਵਿੱਚ  ਸਭ ਤੋਂ  ਵੱਧ ਲਾਭਪਾਤਰੀਆਂ ਦਾ ਕੋਵਿਡ -19 ਟੀਕਾਕਰਨ  ਕਰਵਾ ਕੇ ਮੋਹਰੀ  ਰਿਹਾ ਹੈ । ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜਿਲਾ ਹਸਪਤਾਲ, ਮੁਹਾਲੀ ਵਿਖੇ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ ਕੀਤਾ।
ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਭਾਰਤ ਸਰਕਾਰ ਨਾਲ ਵਰਚੁਅਲ ਮੀਟਿੰਗ ਦੌਰਾਨ ਪੰਜਾਬ ਵਿੱਚ ਕੋਵਿਡ-19 ਟੀਕੇ ਦੀ ਘਾਟ  ਅਤੇ ਟੀਕੇ ਦੀ ਤੁਰੰਤ ਸਪਲਾਈ ਦਾ ਮੁੱਦਾ ਚੁੱਕਿਆ ਹੈ। ਇਸਦੇ ਨਾਲ ਹੀ ਰਾਜ ਨੂੰ ਵਧਦੇ ਕਰੋਨਾ ਮਾਮਲਿਆਂ ਦੇ ਮੱਦੇਨਜ਼ਰ ਆਕਸੀਜ਼ਨ ਭੰਡਾਰਾਂ ਵਿੱਚ ਆ ਰਹੀ ਆਕਸੀਜ਼ਨ ਦੀ ਕਮੀ ਕਾਰਨ ਸੂਬੇ ਵਿੱਚ ਦੋ ਨਵੇਂ ਆਕਸੀਜਨ ਪਲਾਂਟਾਂ ਲਈ ਫੌਰੀ  ਪ੍ਰਵਾਨਗੀ ਦੀ ਵੀ ਮੰਗ ਕੀਤੀ ਹੈ। 
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਐਸ.ਏ.ਐਸ. ਨਗਰ ਵਿਚ ਕਰੋਨਾ (Covid-19) ਦੇ 697 ਨਵੇਂ ਮਾਮਲੇ ਸਾਹਮਣੇ ਆਏ

ਮੰਤਰੀ ਨੇ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਸੂਬੇ ਕੋਲ ਟੀਕੇ ਦਾ ਸਿਰਫ ਇੱਕ ਦਿਨ ਦਾ ਭੰਡਾਰ ਬਚਿਆ ਹੈ ਜਦੋਂ ਕਿ ਕੇਂਦਰ ਸਰਕਾਰ ਨੇ 1 ਮਈ, 2021 ਤੋਂ 18 ਸਾਲ ਤੋਂ ਵੱਧ ਉਮਰ ਦੀ ਸਾਰੀ ਆਬਾਦੀ ਨੂੰ ਟੀਕੇ ਲਗਾਉਣ ਦਾ ਐਲਾਨ ਵੀ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਸਿਹਤ ਦਾ ਮਜਬੂਤ ਬੁਨਿਆਦੀ ਢਾਂਚਾ ਹੈ ਅਤੇ 3000 ਤੋਂ ਵੱਧ ਸਰਕਾਰੀ  ਸਿਹਤ ਕੇਂਦਰ ਵਿੱਚ ਇੱਕ ਦਿਨ ਦੌਰਾਨ ਘੱਟੋ- ਘੱਟ 3 ਲੱਖ ਮਰੀਜਾਂ ਨੂੰ ਟੀਕੇ ਲਗਾਉਣ ਲਈ ਸਮਰੱਥਾ ਹੈ। ਪਰ ਭਾਰਤ ਸਰਕਾਰ ਵੱਲੋਂ ਟੀਕੇ ਦੀ ਘੱਟ ਸਪਲਾਈ ਹੋਣ ਕਰਕੇ ਪੰਜਾਬ ਸਰਕਾਰ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਪ੍ਰਾਪਤ ਕਰਨ ਵਿੱਚ ਅਸਮਰੱਥ ਹੈ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁਹਾਲੀ ਵਿੱਚ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ (Lockdown) ਦਾ ਐਲਾਨ

 
ਹੁਣ ਤੱਕ ਲਗਭਗ 23.4 ਲੱਖ ਵਿਅਕਤੀਆਂ ਨੂੰ ਕੋਵਿਡ -19 ਦਾ ਟੀਕਾ ਲਗਾਇਆ ਗਿਆ ਹੈ ਜਿਸ ਤਹਿਤ 1,69,268 ਹੈਲਥ ਕੇਅਰ ਵਰਕਰਾਂ ਨੂੰ ਪਹਿਲੀ ਖੁਰਾਕ , 81,104 ਹੈਲਥ ਕੇਅਰ ਵਰਕਰ ਨੂੰ ਦੂਜੀ ਖੁਰਾਕ,  3,14,427 ਫਰੰਟ ਲਾਈਨ ਯੋਧਿਆਂ ਨੂੰ ਪਹਿਲੀ ਖੁਰਾਕ ਅਤੇ 72,845 ਫਰੰਟ ਲਾਈਨ ਯੋਧਿਆਂ  ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਇਸੇ ਤਰਾਂ 45 ਤੋਂ ਵੱਧ ਉਮਰ ਦੇ 18,63,111 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਅਤੇ 90,172 ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। 
 
ਉਹਨਾਂ ਦੱਸਿਆ ਕਿ ਕੋਵਿਡ -19 ਦੇ ਇਲਾਜ ਅਤੇ ਪ੍ਰਬੰਧਨ ਸੇਵਾਵਾਂ ਨੂੰ ਮਜਬੂਤ ਕਰਨ ਲਈ ਰਾਜ ਸਰਕਾਰ ਨੇ 16 ਹੋਰ ਨਿੱਜੀ ਹਸਪਤਾਲਾਂ ਦੀ ਸ਼ਨਾਖਤ ਕੀਤੀ ਹੈ ਜਿੱਥੇ ਗੰਭੀਰ ਰੂਪ ਵਿੱਚ ਪ੍ਰਭਾਵਿਤ ਮਰੀਜਾਂ ਲਈ ਟਰਸ਼ਰੀ ਪੱਧਰ ਦੀਆਂ ਸਹੂਲਤਾਂ ਉਪਲਬਧ ਹਨ। ਉਨਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਲੋੜੀਂਦੇ ਐਲ-2, ਐੱਲ-3 ਅਤੇ ਵੈਂਟੀਲੇਟਰਾਂ ਵਾਲੇ ਬੈੱਡ ਮੌਜੂੂਦ ਹਨ। .
 
ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਲਈ  ਕੋਵਿਡ -19 ਸਬੰਧੀ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਸਰਕਾਰ ਵਲੋਂ ਸਰਕਾਰੀ ਕੇਂਦਰਾਂ ਵਿੱਚ ਕੀਤੇ ਜਾ ਰਹੇ ਮੁਫਤ ਕੋਵਿਡ -19 ਟੀਕਾਕਰਣ  ਦਾ ਵੱਧ ਤੋਂ ਵੱਧ  ਲਾਭ ਲੈਣ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ