Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਫਸਲਾਂ ਦੀਆਂ ਬਿਮਾਰੀਆਂ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਗੋਸ਼ਟੀ ਦਾ ਆਯੋਜਨ

January 29, 2024 11:05 AM
SehajTimes
ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਣਕ, ਆਲੂ ਤੇ ਟਮਾਟਰ ਦੀਆਂ ਫਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਨਾਲ ਸਬੰਧਤ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਕਿਸਾਨ ਗੋਸ਼ਟੀ ਵਿੱਚ ਕਿਸ੍ਰੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਫਸਲਾਂ ਵਿੱਚ ਬਿਮਾਰੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਪੌਦਾ ਰੋਗ ਵਿਭਾਗ ਦੇ ਸੀਨੀਅਰ ਪਸਾਰ ਮਾਹਰ ਡਾ: ਅਮਰਜੀਤ ਸਿੰਘ ਨੇ ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਬਿਮਾਰੀਆਂ ਵਿਸ਼ੇਸ਼ ਤੌਰ ਤੇ ਝੁਲਸ ਰੋਗ ਦੀਆਂ ਨਿਸ਼ਾਨੀਆਂ ਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਆਲੂਆਂ ਦ ਪਛੇਤੇ ਝੁਲਸ ਰੋਗ ਦੀ ਰੋਕਥਾਮ ਲਈ ਪੀ.ਏ.ਯੂ. ਵੱਲੋਂ ਵਿਕਸਤ ਵੈਬ ਅਧਾਰਿਤ ਨਿਰਣਾਇਕ ਪ੍ਰਣਾਲੀ ਦੀ ਵਰਤੋਂ ਕਰਨੀ ਦਰਸਾਈ। 
 ਸੀਨੀਅਰ ਕੀਟ ਵਿਗਿਆਨ (ਕੀਟ ਵਿਗਿਆਨ ਵਿਭਾਗ) ਡਾ: ਵਿਜੇ ਕੁਮਾਰ ਨੇ ਕਣਕ, ਆਲੂ ਤੇ ਟਮਾਟਰ ਨੂੰ ਲੱਗਣ ਵਾਲੇ ਕੀੜੇ ਬਾਰੇ ਤੇ ਉਨ੍ਹਾਂ ਦੀ ਰੋਕਥਾਮ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਕੀੜ੍ਹਿਆਂ ਦੇ ਆਰਥਿਕਗਾਰ ਦੇ ਅਧਾਰ ਤੇ ਕੀਟ ਨਾਸ਼ਕਾਂ ਦੀ ਵਰਤੋਂ ਕਰਨ। ਡਾ: ਅਰਵਿੰਦ ਪ੍ਰੀਤ ਕੌਰ ਸਹਾਇਕ ਪ੍ਰੋਫੈਸਰ ਬਾਗਬਾਨੀ ਨੇ ਕਿਸਾਨਾਂ ਨੂੰ ਫਲਦਾਰ ਬੂਟਿਆਂ ਦੀ ਸੰਭਾਲ ਬਾਰੇ ਦੱਸਿਆ ਅਤੇ ਡਾ: ਰੀਤ ਵਰਮਾ ਨੇ ਕਿਸਾਨ ਗੋਸ਼ਟੀ ਵਿੱਚ ਆਏ ਕਿਸਾਨਾਂ ਦਾ ਧੰਨਵਾਦ ਕੀਤਾ।

Have something to say? Post your comment