Friday, January 30, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Malwa

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਆਂਗਨਵਾੜੀ ਵਰਕਰਜ਼ ਲਈ ਲਗਾਇਆ ਗਿਆ ਸਿਖਲਾਈ ਕੈਂਪ

January 29, 2024 11:11 AM
SehajTimes

ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ ਇਹ ਕੈਂਪ ਡਾ.ਵਿਪਨ ਕੁਮਾਰ ਰਾਮਪਾਲ ਸਹਿਯੋਗੀ ਡਾਇਰੈਕਟਰ (ਸਿਖਲਾਈ) ਦੀ ਨਿਗਰਾਨੀ ਹੇਠ ਲਗਾਇਆ ਗਿਆ ਅਤੇ ਇਸ ਵਿੱਚ ਵੱਖ-ਵੱਖ ਬਲਾਕਾਂ ਤੋ 12 ਆਂਗਨਵਾੜੀ ਵਰਕਰਜ਼ ਨੇ ਭਾਗ ਲਿਆ। ਇਸ ਕੈਂਪ ਦੌਰਾਨ ਡਾ. ਮਨੀਸ਼ਾ ਭਾਟੀਆ ਸਹਾਇਕ ਪ੍ਰੌਫੈਸਰ (ਗ੍ਰਹਿਵਿਗਿਆਨਵਿਗਿਆਨ)ਨੇ ਸ਼ਾਮਿਲ ਹੋਏ ਆਂਗਨਵਾੜੀ ਵਰਕਰਜ਼ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸੰਤੁਲਿਤ ਖੁਰਾਕ ਹਰ ਉਮਰ ਵਰਗ ਲਈ ਬਹੁਤ ਜ਼ਰੂਰੀ ਹੈ ਅਤੇ ਗਰਭ ਅਵਸਥਾ ਦੌਰਾਨ ਇਸ ਦਾ ਮੱਹਤ ਹੋਰ ਵੀ ਵਧ ਜਾਂਦਾ ਹੈ।ਉਨਾਂ ਦੱਸਿਆ ਕਿ ਜੀਵਨ ਸ਼ੈਲੀ ਵਿੱਚ ਬਦਲਾਅ ਕਾਰਣ ਸ਼ਰੀਰ ਦੀਆਂ ਖੁਰਾਕੀ ਲੋੜਾਂ ਵਿਚ ਵੀ ਬਦਲਾਅ ਆ ਰਿਹਾ ਹੈ।ਇਸ ਦੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਅਤੇ ਆਂਗਨਵਾੜੀ ਵਰਕਰਜ਼ ਦੀ ਇਸ ਵਿੱਚ ਮੱਹਤਵਪੂਰਣ ਭੂਮਿਕਾ ਹੈ।ਉਨਾਂ ਨੇ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਔਰਤਾਂ ਲਈ ਭੋਜਨ ਸੰਬਧੀ ਸਿਫਾਰਸ਼ਾਂ ਬਾਰੇਵੀ ਵਿਸਥਾਰ ਵਿਚ ਦੱਸਿਆ। ਉਨਾਂ ਨੇ ਅਨੀਮਿਆ ਦੇ ਕਾਰਣ ਅਤੇ ਲਛਣਾਂ ਬਾਰੇ ਜਾਣਕਾਰੀ ਦਿੱਤੀ। ਇਸ ਸਿਖਲਾਈ ਕੈਂਪ ਵਿੱਚ ਅਨੀਮਿਆ ਦੇ ਪ੍ਰਬੰਧਨ ਵਿੱਚ ਖੁਰਾਕ ਦੀ ਮੱਹਤਤਾ ਬਾਰੇ ਵੀ ਵਿਸਥਾਰ ਵਿੱਚ ਚਰਚਾ ਕੀਤੀ ਗਈ।ਗਰਭ ਅਵਸਥਾ, ਦੁੱਧ ਪਿਲਾਉਣ ਵਾਲੀਆਂ ਔਰਤਾਂ ਅਤੇ ਸਕੂਲ ਜਾਣ ਵਾਲੇ ਬੱਚਿਆਂ ਦੀ ਭੋਜਨ ਸੰਬਧੀ ਸਿਫਾਰਸ਼ਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ ਗਿਆ।

 

Have something to say? Post your comment