Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

International

ਇੰਗਲੈਂਡ ‘ਚ ਲੁਧਿਆਣਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

January 29, 2024 03:09 PM
SehajTimes

ਇੰਗਲੈਂਡ : ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਗਏ ਪੰਜਾਬੀ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌ.ਤਾਂ ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਰਾਏਕੋਟ ਦੇ ਪਿੰਡ ਤਾਜਪੁਰ ਵਿਖੇ ਦੇਖਣ ਨੂੰ ਮਿਲਿਆ ਹੈ ਜਿੱਥੋਂ ਦਾ ਨੌਜਵਾਨ ਪ੍ਰਦੀਪ ਸਿੰਘ ਖੰਗੂੜਾ (27) ਦੀ ਇੰਗਲੈਂਡ ਦੇ ਸ਼ਹਿਰ ਲਿਸਟਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ 27 ਸਾਲਾ ਪ੍ਰਦੀਪ ਕਰੀਬ ਸਵਾ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਇੰਗਲੈਂਡ ਗਿਆ ਸੀ। ਜਿਸ ਦੀ 22 ਜਨਵਰੀ ਨੂੰ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਮਿਲੀ ਹੈ। 

ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਪ੍ਰਦੀਪ ਦੇ ਚਾਚਾ ਰਿਟਾਇਰਡ ਕੈਪਟਨ ਬਲਜਿੰਦਰ ਸਿੰਘ ਅਤੇ ਪਿੰਡ ਤਾਜਪੁਰ ਦੇ ਸਰਪੰਚ ਵਰਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਭਤੀਜਾ ਪ੍ਰਦੀਪ ਜੋ 15 ਅਕਤੂਬਰ 2022 ਨੂੰ ਇੰਗਲੈਂਡ ਦੇ ਲਿਸਟਰ ਸ਼ਹਿਰ ਵਿੱਚ ਪੜ੍ਹਾਈ ਕਰਨ ਗਿਆ ਸੀ ਨੂੰ ਕਰੀਬ ਦੋ ਮਹੀਨੇ ਪਹਿਲਾਂ ਸਿਹਤ ਸਬੰਧੀ ਕੁਝ ਮੁਸ਼ਕਿਲ ਆ ਗਈ, ਪਰ ਉਸ ਤੋਂ ਬਾਅਦ ਹੁਣ ਉਹ ਠੀਕ ਹੋ ਗਿਆ ਸੀ। ਜਿਸ ਤੋਂ ਬਾਅਦ ਹੁਣ 22 ਜਨਵਰੀ ਨੂੰ ਉਨ੍ਹਾਂ ਨੂੰ ਪ੍ਰਦੀਪ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਮਿਲੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਮਾਤਾ ਇੰਗਲੈਂਡ ਗਈ ਹੋਈ ਹੈ । ਜੋ ਹੁਣ ਆਪਣੇ ਪੁੱਤ ਦੀ ਦੇਹ ਪੰਜਾਬ ਲਿਆਉਣ ਲਈ ਸੰਘਰਸ਼ ਕਰ ਰਹੀ ਹੈ। ਉਨਾਂ ਕਿਹਾ ਕਿ ਮ੍ਰਿਤਕ ਪ੍ਰਦੀਪ ਛੋਟੇ ਪਰਿਵਾਰ ਨਾਲ ਸਬੰਧ ਰੱਖਦਾ ਹੈ। ਜਿਸ ਕਾਰਨ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਹਨ ਕਿ ਉਹ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆ ਸਕਣ। ਉਨ੍ਹਾਂ ਨੇ ਸਰਕਾਰ ਅਤੇ ਐਨਆਰਆਈ ਭਰਾਵਾਂ ਤੋਂ ਮੰਗ ਕੀਤੀ ਕਿ ਮ੍ਰਿਤਕ ਪ੍ਰਦੀਪ ਸਿੰਘ ਦੀ ਦੇਹ ਨੂੰ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਪ੍ਰਦੀਪ ਸਿੰਘ ਮਾਂ-ਬਾਪ ਦਾ ਇਕਲੌਤਾ ਪੁੱਤਰ ਹੀ ਸੀ । ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਕਾਰਨ ਪਰਿਵਾਰ ਅਤੇ ਪਿੰਡ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

 

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ