Friday, May 17, 2024

Malwa

ਉੱਘੇ ਭੌਤਿਕ ਵਿਗਿਆਨੀ ਪ੍ਰੋਫੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੇ ਉਪ ਕੁਲਪਤੀ ਨਿਯੁਕਤ

April 20, 2021 09:04 PM
SehajTimes

ਚੰਡੀਗੜ੍ਹ, : ਉੱਘੇ ਭੌਤਿਕ ਵਿਗਿਆਨੀ ਅਤੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਂਡ ਰਿਸਚਰਚ, ਮੁਹਾਲੀ ਦੇ ਖੋਜ ਅਤੇ ਵਿਕਾਸ ਦੇ ਡੀਨ ਪ੍ਰੋਫੈਸਰ ਅਰਵਿੰਦ ਨੂੰ ਅੱਜ ਤਿੰਨ ਸਾਲਾਂ ਦੇ ਕਾਰਜਕਾਲ ਲਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਨਿਯੁਕਤ ਕੀਤਾ ਹੈ।

ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਅਸਾਮੀ ਡਾ. ਬੀ.ਐਸ. ਘੁੰਮਣ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਪਿਛਲੇ ਛੇ ਮਹੀਨਿਆਂ ਤੋਂ ਖਾਲੀ ਪਈ ਸੀ। ਇਸ ਦੌਰਾਨ ਸੂਬਾ ਸਰਕਾਰ ਨੇ ਸੀਨੀਅਰ ਅਧਿਕਾਰੀ ਰਵਨੀਤ ਕੌਰ ਨੂੰ ਕਾਰਜਕਾਰੀ ਉਪ ਕੁਲਪਤੀ ਨਿਯੁਕਤ ਕੀਤਾ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ

ਪ੍ਰੋਫੈਸਰ ਅਰਵਿੰਦ ਮੰਨੇ-ਪ੍ਰਮੰਨੇ ਸਿਧਾਂਤਕ ਕੁਐਂਟਮ ਭੌਤਿਕ ਵਿਗਿਆਨੀ ਹਨ ਜਿਨ੍ਹਾਂ ਦੀ ਪੰਜਾਬੀ ਭਾਸ਼ਾ ਵਿਚ ਵਿਗਿਆਨਕ ਸਿੱਖਿਆ, ਵਿਗਿਆਨਕ ਸੰਚਾਰ ਅਤੇ ਵਿਗਿਆਨ ਦੀ ਪੜ੍ਹਾਈ ਕਰਾਉਣ ਦੇ ਤਰੀਕੇ ਵਿਕਸਤ ਵਿਚ ਡੂੰਘੀ ਦਿਲਚਸਪੀ ਹੈ। ਉਨ੍ਹਾਂ ਨੇ ਆਈ.ਆਈ.ਟੀ., ਕਾਹਨਪੁਰ ਤੋਂ ਭੌਤਿਕ ਵਿਗਿਆਨ ਵਿਚ ਐਮ.ਐਸਸੀ ਕੀਤੀ ਅਤੇ ਸਾਲ 1997 ਵਿਚ ਇੰਡੀਅਨ ਇੰਸਟਿਚਊਟ ਆਫ ਸਾਇੰਸ, ਬੰਗਲੌਰ ਦੇ ਸੈਂਟਰ ਫਾਰ ਥਿਊਰੈਟੀਕਲ ਸਟੱਡੀ ਅਤੇ ਫਿਜਿਕਸ ਵਿਭਾਗ ਤੋਂ ਸਿਧਾਂਤਕ ਭੌਤਿਕ ਵਿਗਿਆਨ ਵਿਚ ਪੀਐਚ.ਡੀ. ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵਿਚ ਫੈਕਲਟੀ ਮੈਂਬਰ ਵਜੋਂ ਸੇਵਾਵਾਂ ਦਿੱਤੀਆਂ। ਸਾਲ 2002 ਤੋਂ 2004 ਤੱਕ ਉਨ੍ਹਾਂ ਨੇ ਅਮਰੀਕਾ ਦੇ ਪਿਟਸਬਰਗ ਵਿਖੇ ਕਾਰਨੇਗੀ ਮੈਲਨ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵਿਖੇ ਵਿਸ਼ੇਸ਼ ਫੈਕਲਟੀ ਮੈਂਬਰ ਵਜੋਂ ਸੇਵਾਵਾਂ ਨਿਭਾਈਆਂ। ਇਸ ਪਿੱਛੋਂ ਸਾਲ 2005 ਵਿਚ ਆਈ.ਆਈ.ਟੀ., ਮਦਰਾਸ ਵਿਚ ਭੌਤਿਕ ਵਿਗਿਆਨ ਵਿਭਾਗ ਵਿਚ ਜੁਆਇੰਨ ਕੀਤਾ। ਅਗਸਤ, 2007 ਵਿਚ ਉਹ ਆਈ.ਆਈ.ਐਸ.ਈ.ਆਰ., ਮੁਹਾਲੀ ਵਿਖੇ ਚਲੇ ਗਏ ਜਿੱਥੇ ਇਸ ਸੰਸਥਾ ਨੂੰ ਸਥਾਪਤ ਕਰਨ ਵਿਚ ਮੋਹਰੀ ਰੋਲ ਨਿਭਾਉਂਦੇ ਹੋਏ ਬਾਨੀ ਫੈਕਲਟੀ ਮੈਂਬਰਾਂ ਵਿੱਚੋਂ ਸੇਵਾਵਾਂ ਦਿੱਤੀਆਂ। ਕੌਮਾਂਤਰੀ ਰਸਾਲਿਆਂ ਵਿਚ ਉਨ੍ਹਾਂ ਦੀਆਂ 70 ਰਚਨਾਵਾਂ ਛਪ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਸਰਪ੍ਰਸਤੀ ਹੇਠ 7 ਵਿਦਿਆਰਥੀਆਂ ਨੇ ਪੀਐਚ.ਡੀ ਅਤੇ 40 ਨੇ ਐਮ.ਐਸ. ਦੇ ਥੀਸਿਸ ਪੂਰੇ ਕੀਤੇ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਕੱਤਰ ਸਕੂਲ ਸਿੱਖਿਆ ਨੇ ਰਿਲੀਜ਼ ਕੀਤਾ ਪਟਿਆਲਾ ਜਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਕੈਲੰਡਰ (Calender)

       ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਇਸ ਅਸਾਮੀ ਲਈ 64 ਅਰਜੀਆਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ ਯੂ.ਜੀ.ਸੀ. ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 10 ਅਯੋਗ ਪਾਈਆਂ ਗਈਆਂ ਅਤੇ 14 ਨਾਂਵਾਂ ਦੀ ਛਾਂਟੀ ਕੀਤੀ ਗਈ।

       ਮੁੱਖ ਸਕੱਤਰ ਵਿਨੀ ਮਹਾਜਨ ਦੀ ਅਗਵਾਈ ਵਾਲੀ ਚਾਰ ਮੈਂਬਰੀ ਕਮੇਟੀ ਨੇ ਛਾਂਟੀ ਕੀਤੇ ਗਏ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਅਤੇ ਚੋਣ ਕਰਨ ਲਈ ਤਿੰਨ ਨਾਵਾਂ ਦਾ ਪੈਨਲ ਮੁੱਖ ਮੰਤਰੀ ਨੇ ਭੇਜਿਆ ਗਿਆ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : 25 ਅਪ੍ਰੈਲ ਨੂੰ ਫ਼ੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ ਕਰਕੇ ਅਗਲੇ ਹੁਕਮਾਂ ਤੱਕ ਮੁਲਤਵੀ

       ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ, ਜੋ ਯੂਨੀਵਰਸਿਟੀ ਦੇ ਕੁਲਪਤੀ ਹਨ, ਨੂੰ ਪ੍ਰੋ. ਅਰਵਿੰਦ ਦੀ ਨਿਯੁਕਤੀ ਦੀ ਸਿਫਾਰਸ਼ ਕੀਤੀ ਸੀ।  

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ